ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਸਿਖਲਾਈ ਕੋਰਸ ਦਾ ਆਯੋਜਨ

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼),ਰਿਪੋਰਟ- ਗੁਰਜੀਤ ਸੋਨੂੰ। ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਲੋਂ ਕਿਸਾਨ ਕਲੱਬ ਦੀ ਮਹੀਨਾਵਾਰ ਮੀਟਿੰਗ ਦਾ ਆਯੋਜਨ ਕੇ.ਵੀ.ਕੇ. ਕੈਂਪਸ ਵਿਖੇ ਕੀਤਾ ਗਿਆ। ਬੈਠਕ ਵਿੱਚ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਿਰਾਂ ਵਲੋਂ ਕਿਸਾਨਾਂ ਦੀ ਜਾਣਕਾਰੀ ਵਿੱਚ ਵਾਧਾ ਕਰਨ ਲਈ ਤਕਨੀਕੀ ਲੈਕਚਰ ਵੀ ਸਾਂਝੇ ਕੀਤੇ।

Advertisements

ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਡਿਪਟੀ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਡਾ. ਮਨਿੰਦਰ ਸਿੰਘ ਬੌਂਸ ਨੇ ਕਿਰਸਾਨੀ ਪ੍ਰਤੀ ਕੇਂਦਰ ਦੀਆਂ ਸੇਵਾਵਾਂ ਬਾਰੇ ਚਾਨਣਾ ਪਾਇਆ। ਉਹਨਾਂ ਦੱਸਿਆ ਕਿ ਝੋਨੇ ਦੀ ਪਰਾਲੀ ਸੰਭਾਲਣਾਂ ਅਯੋਕੇ ਸਮੇਂ ਦੀ ਸਭ ਤੋਂ ਮਹੱਤਵਪੂਰਨ ਲੋੜ ਹੈ ਅਤੇ ਇਹ ਵੀ ਜ਼ਰੂਰੀ ਹੈ ਕਿ ਸਬੰਧਤ ਮਸ਼ੀਨਰੀ ਦੀ ਕਾਰਗੁਜਾਰੀ ਕਿਸਾਨਾਂ ਤੱਕ ਦਰਸਾਈ ਜਾਵੇ। ਡਾ. ਬੌਂਸ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਵੀ ਜਾਗਰੂਕ ਕੀਤਾ।

ਕੇਂਦਰ ਦੇ ਖੇਤੀ ਇੰਜੀਨੀਅਰਿੰਗ ਦੇ ਮਾਹਿਰ ਇੰਜੀ: ਅਜੈਬ ਸਿੰਘ ਨੇ ਝੋਨੇ ਦੀ ਪਰਾਲੀ ਨੂੰ ਸੰਭਾਲਣ ਬਾਰੇ ਵੱਖ-ਵੱਖ ਤਕਨੀਕਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਕੀਟ ਵਿਗਿਆਨ ਦੇ ਮਾਹਿਰ ਡਾ. ਪ੍ਰਭਜੋਤ ਕੌਰ ਨੇ ਕਿਸਾਨਾਂ ਨੂੰ ਝਨੇ/ਬਾਸਮਤੀ ਵਿੱਚ ਸਰਬਪੱਖੀ ਕੀਟ ਪ੍ਰਬੰਧਨ ਸਬੰਧੀ ਜਾਣਕਾਰੀ ਸਾਂਝੀ ਕੀਤੀ। ਜਨਰਲ ਸਕੱਤਰ ਇਨੋਵੇਟਿਵ ਫਾਰਮਰ ਐਸੋਸੀਏਸ਼ਨ ਰੇਸ਼ਨ ਸਿੰਘ ਨੇ ਝੋਨੇ ਦੀ ਸਿਸਟਮ ਆਫ ਰਾਈਸ ਇੰਟੈਂਸੀਫਿਕੇਸ਼ਨ ਤਕਨੀਕ (ਐਸ.ਆਰ.ਆਈ.) ਬਾਰੇ ਕਿਸਾਨਾਂ ਨਾਲ ਆਪਣੇ ਤਜ਼ਰਬੇ ਸਾਂਝੇ ਕੀਤੇ। ਮਾਹਿਰਾਂ ਵਲੋਂ ਆਏ ਹੋਏ ਕਿਸਾਨਾਂ ਦੇ ਖਦਸ਼ਿਆਂ ਬਾਰੇ ਜਵਾਬ ਦਿੱਤੇ। ਅਖੀਰ ਵਿੱਚ ਕਿਸਾਨ ਕਲੱਬ ਦੇ ਪ੍ਰਧਾਨ ਸ੍ਰ. ਸਰਦਾਰਾ ਸਿੰਘ ਜੰਡੋਲੀ ਨੇ ਆਏ ਹੋਏ ਮਾਹਿਰਾਂ ਅਤੇ ਮੀਟਿੰਗ ਵਿੱਚ ਸ਼ਿਰਕਤ ਕਰਨ ਵਾਲੇ ਕਿਸਾਨਾਂ ਦਾ ਧੰਨਵਾਦ ਕੀਤਾ।

LEAVE A REPLY

Please enter your comment!
Please enter your name here