ਰਿਤੇਸ਼ ਸਯਾਲ ਨੇ  ‘ਸਾਂਝੀ ਰਸੋਈ’ ਨੂੰ ਦਿੱਤੀ 16 ਹਜ਼ਾਰ ਰੁਪਏ ਦੀ ਦਾਨ ਰਾਸ਼ੀ

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼), ਰਿਪੋਰਟ: ਮੁਕਤਾ ਵਾਲਿਆ। ਜ਼ਿਲਾ ਰੈਡ ਕਰਾਸ ਸੋਸਾਇਟੀ ਵਲੋਂ ਚਲਾਈ ਜਾ ਰਹੀ ‘ਸਾਂਝੀ ਰਸੇਈ’ ਲਈ ਰਿਤੇਸ਼ ਸਯਾਲ ਮਾਰਫਤ ਸਯਾਲ ਇਲੈਕਟਰੋਨਿਕਸ ਹੁਸ਼ਿਆਰਪੁਰ ਵਲੋਂ ਆਪਣੇ ਸਵਰਗਵਾਸੀ ਮਾਮਾ ਦੀ ਯਾਦ ਵਿੱਚ ਗਰੀਬ ਬੇਸਹਾਰਾ ਲੋਕਾਂ ਨੂੰ ਭੋਜਨ ਕਰਵਾਉਣ ਲਈ 16 ਹਜ਼ਾਰ ਰੁਪਏ ਦਾਨ ਵਜੋਂ ਦਿੱਤੇ ਗਏ ਹਨ।

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲਾ ਰੈਡ ਕਰਾਸ ਸੁਸਾਇਟੀ ਨਰੇਸ਼ ਗੁਪਤਾ ਨੇ ਦੱਸਿਆ ਕਿ ਜ਼ਿਲਾ ਰੈਡ ਕਰਾਸ ਸੋਸਾਇਟੀ ਵਲੋਂ ਮੁਹੱਲਾ ਈਸ਼ ਨਗਰ ਵਿਖੇ ਚਲਾਈ ਜਾ ਰਹੀ ‘ਸਾਂਝੀ ਰਸੋਈ’ ਵਿੱਚ ਆਮ ਲੋਕਾਂ ਵਲੋਂ ਆਪਣੇ ਜਨਮ ਦਿਨ, ਵਿਆਹ ਦੀ ਵਰੇ ਗੰਢ ਅਤੇ ਹੋਰ ਵੀ ਕਿਸੇ ਪ੍ਰਕਾਰ ਦੀ ਖੁਸ਼ੀ ਜਾਂ ਯਾਦਗਾਰ ਮਨਾ ਕੇ ਇਸ ਪ੍ਰੋਜੈਕਟ ਦੀ ਸਫ਼ਲਤਾ ਲਈ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਸ ਪ੍ਰੋਜੈਕਟ ਨੂੰ ਦੀ ਸਫ਼ਲਤਾ ਲਈ ਜ਼ਿਲਾ ਪ੍ਰਸ਼ਾਸ਼ਨ ਤੋਂ ਇਲਾਵਾ ਸ਼ਹਿਰ ਵਾਸੀਆਂ ਵਲੋਂ ਵੀ ਭਰਵਾਂ ਹੁਗਾਰਾ ਮਿਲ ਰਿਹਾ ਹੈ। ਉਹਨਾਂ ਅਪੀਲ ਕੀਤੀ ਕਿ ਵੱਧ ਤੋਂ ਵੱਧ ਦਾਨੀ ਸੱਜਣ ਜ਼ਿਲਾ ਰੈਡ ਕਰਾਸ ਸੁਸਾਇਟੀ ਦੁਆਰਾ ਚਲਾਈ ਜਾ ਰਹੀ ‘ਸਾਂਝੀ ਰਸੋਈ’ ਵਿੱਚ ਯੋਗਦਾਨ ਪਾਉਣ, ਤਾਂ ਜੋ ਜ਼ਰੂਰਤਮੰਦਾਂ ਨੂੰ ਕੇਵਲ 10 ਰੁਪਏ ਵਿੱਚ ਪੇਟ ਭਰ ਖਾਣਾ ਮੁਹੱਈਆ ਕਰਵਾਇਆ ਜਾ ਸਕੇ।

LEAVE A REPLY

Please enter your comment!
Please enter your name here