ਨਗਰ ਨਿਗਮ ਨੇ ਅਸਲਾਮਾਬਾਦ ਅਤੇ ਕਮਾਲਪੁਰ ਵਿਖੇ ਪੀਣ ਵਾਲੇ ਪਾਣੀ ਦੀਆਂ ਪਾਈਪ ਲਾਈਨਾਂ ਦੀ ਸਫਾਈ ਕਰਕੇ ਕਲੋਰੀਨ ਮਿਲਾਈ

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼),ਰਿਪੋਰਟ- ਗੁਰਜੀਤ ਸੋਨੂੰ। ਸ਼ਹਿਰ ਵਿੱਚ ਫੈਲੇ ਡਾਇਰੀਆ ਦੀ ਰੋਕਥਾਮ ਲਈ ਕਮਿਸ਼ਨਰ ਬਲਬੀਰ ਰਾਜ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਹਾਇਕ ਕਮਿਸ਼ਨਰ ਸੰਦੀਪ ਤਿਵਾੜੀ ਦੀ ਅਗਵਾਈ ਹੇਠ ਨਗਰ ਨਿਗਮ ਹੁਸ਼ਿਆਰਪੁਰ ਦੀ ਟੀਮ ਨੇ ਸੀਵਰੇਜ਼ ਬੋਰਡ ਦੇ ਸਹਿਯੋਗ ਨਾਲ ਅਸਲਾਮਾਬਾਦ ਅਤੇ ਕਮਾਲਪੁਰ ਵਿਖੇ ਪਾਣੀ ਦੀਆਂ ਪਾਈਪਾਂ ਲਾਈਨਾਂ ਦੀ ਸਫਾਈ ਕਰਕੇ ਕਲੋਰੀਨ ਮਿਲਾਈ। ਨਗਰ ਨਿਗਮ ਦੇ ਐਸ.ਡੀ.ਓ ਹਰਪ੍ਰੀਤ ਸਿੰਘ, ਕੁਲਦੀਪ ਸਿੰਘ ਅਤੇ ਜਲ ਸਪਲਾਈ ਤੇ ਸੀਵਰੇਜ਼ ਬੋਰਡ ਦੇ ਐਸ.ਡੀ.ਓ ਸਤਨਾਮ ਸਿੰਘ, ਜੇ.ਈ. ਜ਼ਸਪਾਲ ਸਿੰਘ ਵੀ ਇਸ ਟੀਮ ਵਿੱਚ ਸ਼ਾਮਲ ਸਨ।

Advertisements

ਸਹਾਇਕ ਕਮਿਸ਼ਨਰ ਸੰਦੀਪ ਤਿਵਾੜੀ ਨੇ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਲਾਈਨਾਂ ਦੀ ਸਫਾਈ ਕਰਕੇ ਕਲੋਰੀਨ ਮਿਲਾਈ ਜਾ ਰਹੀ ਹੈ। ਸ਼ਹਿਰ ਦੇ ਟਿਊਬਵੈਲਾਂ ਰਾਹੀਂ ਦਿੱਤੇ ਜਾ ਰਹੇ ਪਾਣੀ ਦੀ ਸਪਲਾਈ ਨੂੰ ਵੀ ਕਲੋਰੀਨ ਮਿਲਾ ਕੇ ਦੇਣਾ ਯਕੀਨੀ ਬਣਾਇਆ ਜਾ ਰਿਹਾ ਹੈ। ਉਹਨਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਨਗਰ ਨਿਗਮ ਅਤੇ ਸੀਵਰੇਜ਼ ਬੋਰਡ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਆਪਣਾ ਸਹਿਯੋਗ ਦੇਣ ਤਾਂ ਜੋ ਡਾਇਰੀਆ ਦੇ ਬਿਮਾਰੀ ਤੋਂ ਜਲਦ ਹੀ ਕਾਬੂ ਪਾਇਆ ਜਾ ਸਕੇ।

LEAVE A REPLY

Please enter your comment!
Please enter your name here