ਸਿਹਤ ਵਿਭਾਗ ਦੀ ਛਾਪਾਮਾਰੀ, ਬਿਨਾਂ ਲਾਇਸੈਂਸ ਵਾਲਾ ਮੈਡੀਕਲ ਸਟੋਰ ਸੀਲ

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼),ਰਿਪੋਰਟ- ਗੁਰਜੀਤ ਸੋਨੂੰ।  ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਦੇ ਨਿਰਦੇਸ਼ਾਂ ‘ਤੇ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਸਿਹਤ ਵਿਭਾਗ ਵਲੋਂ ਅੱਜ ਮੈਡੀਕਲ ਸਟੋਰਾਂ ਦੀ ਜਾਂਚ ਕੀਤੀ ਗਈ, ਜਿਸ ਦੌਰਾਨ ਪਿੰਡ ਕਲੋਤਾ ਵਿਖੇ ਬਿਨ•ਾਂ ਲਾਇਸੈਂਸ ਤੋਂ ਚੱਲ ਰਹੇ ਮੈਡੀਕਲ ਸਟੋਰ ਨੂੰ ਸੀਲ ਕਰ ਦਿੱਤਾ ਗਿਆ ਹੈ। ਡਰੱਗ ਇੰਸਪੈਕਟਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਲੋਕਾਂ ਵਲੋਂ ਸ਼ਿਕਾਇਤ ਕੀਤੀ ਗਈ ਸੀ ਕਿ ਪਿੰਡ ਵਿੱਚ ਇਕ ਭਿੰਡਰ ਮੈਡੀਕਲ ਸਟੋਰ ਚੱਲ ਰਿਹਾ ਹੈ, ਜੋ ਲਗਾਤਾਰ ਪਿਛਲੇ ਦਿਨਾਂ ਤੋਂ ਨਸ਼ੀਲੀਆਂ ਦਵਾਈਆਂ ਵੇਚ ਰਿਹਾ ਹੈ।

Advertisements

ਉਹਨਾਂ ਦੱਸਿਆ ਕਿ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਜਦੋਂ ਛਾਪਾਮਾਰੀ ਕੀਤੀ ਗਈ, ਤਾਂ ਮੈਡੀਕਲ ਸਟੋਰ ਚਲਾ ਰਿਹਾ ਵਿਅਕਤੀ ਮੌਕੇ ਤੋਂ ਭੱਜ ਗਿਆ, ਜਿਸ ਉਪਰੰਤ ਟੀਮ ਵਲੋਂ ਮੁਕੇਰੀਆਂ ਥਾਣੇ ਤੋਂ ਏ.ਐਸ.ਆਈ. ਰਜਿੰਦਰ ਸਿੰਘ ਨੂੰ ਬੁਲਾ ਕੇ ਮੈਡੀਕਲ ਸਟੋਰ ਸੀਲ ਕਰਵਾ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਪੁਲਿਸ ਵਲੋਂ ਮੈਡੀਕਲ ਸਟੋਰ ਦੇ ਮਾਲਕ ਦੀ ਭਾਲ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here