ਧਰਮਸੋਤ ਵਲੋਂ ਐਸ.ਸੀ. ਕਰਮਚਾਰੀਆਂ/ਅਧਿਕਾਰੀਆਂ ਦੀ ਤਰੱਕੀ ਲਈ ਰਾਖਵਾਂਕਰਨ ਮੁੜ ਬਹਾਲ ਕਰਨ ਤੇ ਮੁੱਖ ਮੰਤਰੀ ਦਾ ਧੰਨਵਾਦ

ਚੰਡੀਗੜ (ਦਾ ਸਟੈਲਰ ਨਿਊਜ਼)। ਪੰਜਾਬ ਦੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼ੇਣੀਆਂ ਤੇ ਘੱਟ ਗਿਣਤੀ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪੰਜਾਬ ਮੰਤਰੀ ਮੰਡਲ ਵੱਲੋਂ ਸੂਬੇ ਦੇ ਸਰਕਾਰੀ ਸੇਵਾ ਨਿਭਾ ਰਹੇ ਅਨੁਸੂਚਿਤ ਜਾਤੀ ਕਰਮਚਾਰੀਆਂ/ਅਧਿਕਾਰੀਆਂ ਦੀ ਤਰੱਕੀ ਲਈ ਰਾਂਖਵਾਕਰਨ ਮੁੜ ਬਹਾਲ ਕਰਨ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਹੈ।  ਧਰਮਸੋਤ ਨੇ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼ੇਣੀਆਂ ਤੇ ਘੱਟ ਗਿਣਤੀ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇ ਹਨਾਂ ਵਰਗਾਂ ਦੇ ਵਿਕਾਸ ਲਈ ਲਗਾਤਾਰ ਉਪਰਾਲੇ ਕਰਦੀ ਆ ਰਹੀ ਹੈ।

Advertisements

ਉਹਨਾਂ ਕਿਹਾ ਕਿ ਪੰਜਾਬ ਮੰਤਰੀ ਮੰਡਲ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਸਰਕਾਰੀ ਕਰਮਚਾਰੀਆਂ/ਅਧਿਕਾਰੀਆਂ ਨੂੰ ਵੱਡੀ ਰਾਹਤ ਦਿੰਦਿਆਂ ਤਰੱਕੀ ਰਾਹੀਂ ਅਸਾਮੀਆਂ ਭਰਨ ਵਿੱਚ ਅਨੁਸੂਚਿਤ ਜਾਤੀਆਂ ਦੇ ਮੁਲਾਜ਼ਮਾਂ ਲਈ ਗਰੁੱਪ ਏ ਤੇ ਬੀ ਦੀ ਸੇਵਾਵਾਂ ਵਿੱਚ 14 ਫੀਸਦੀ ਅਤੇ ਗਰੁੱਪ ਸੀ ਤੇ ਡੀ ਦੀਆਂ ਸੇਵਾਵਾਂ ਵਿੱਚ 20 ਫੀਸਦੀ ਦੇ ਰਾਖਵੇਂਕਰਨ ਦਾ ਕੋਟਾ ਬਹਾਲ ਕਰਨ ਦੀ ਮਨਜ਼ੂਰੀ ਦਿੱਤੀ ਹੈ।  ਧਰਮਸੋਤ ਨੇ ਕਿਹਾ ਕਿ ਅਨੁਸੂਚਿਤ ਜਾਤੀ ਵਰਗ ਦੇ ਕਰਮਚਾਰੀਆਂ/ਅਧਿਕਾਰੀਆਂ ਦੀ ਵਿਭਿੰਨ ਐਸੋਸੀਏਸ਼ਨਾਂਦੀ ਇਹ ਲੰਮੇ ਸਮੇਂ ਤੋਂ ਮੰਗ ਸੀ, ਜਿਸ ਨੂੰ ਕੈਪਟਨ ਸਰਕਾਰ ਨੇ ਪੂਰਾ ਕਰ ਕੇ ਲੋਕਾਂ ਦਾ ਦਿਲ ਜਿੱਤਿਆ ਹੈ।

ਉਹਨਾਂ ਕਿਹਾ ਕਿ ਇਹ ਰਾਖਵਾਂਕਰਨ ਮੁੜ ਬਹਾਲ ਕਰਨ ਲਈ ਪਿਛਲੇ ਕਾਫ਼ੀ ਸਮੇਂ ਤੋਂ ਯਤਨ ਜਾਰੀ ਸਨ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕਈ ਮੀਟਿੰਗਾਂ ਵੀ ਹੋ ਕੀਤੀਆਂ ਗਈਆਂ ਸਨ।  ਧਰਮਸੋਤ ਨੇ ਮੱਖ ਮੰਤਰੀ ਦੇ ਨਾਲ-ਨਾਲ ਰਾਖਵਾਂਕਰਨ ਮੁੜ ਬਹਾਲ ਕਰਨ ‘ਚ ਸਹਿਯੋਗ ਦੇਣ ਲਈ ਆਪਣੇ ਸਾਥੀ ਮੰਤਰੀਆਂ ਅਤੇ ਵਿਭਾਗ ਦੇ ਅਧਿਕਾਰੀਆਂ ਦਾ ਧੰਨਵਾਦ ਵੀ ਕੀਤਾ।

LEAVE A REPLY

Please enter your comment!
Please enter your name here