ਕਲੋਰੀਨ ਦੀਆਂ ਗੋਲੀਆਂ ਅਤੇ ਸੋਡੀਅਮ ਹਿਪੋਕਲੋਰਾਈਡ ਦੀ ਖਰੀਦ ਲਈ 2 ਲੱਖ ਰੁਪਏ ਦੀ ਪ੍ਰਵਾਨਗੀ – ਮੇਅਰ

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼),ਰਿਪੋਰਟ- ਗੁਰਜੀਤ ਸੋਨੂੰ। ਮੇਅਰ ਸ਼ਿਵ ਸੂਦ ਦੀ ਪ੍ਰਧਾਨਗੀ ਹੇਠ ਨਗਰ ਨਿਗਮ ਦੇ ਡਾ: ਬੀ.ਆਰ ਅੰਬੇਦਕਰ ਮੀਟਿੰਗ ਹਾਲ ਵਿਖੇ ਸ਼ਹਿਰ ਵਿਚ ਫੈਲੇ ਹੈਜੇ ਦੀ ਰੋਕਥਾਮ ਲਈ ਚੁੱਕੇ ਗਏ ਜਾਣ ਵਾਲੇ ਕਦਮਾਂ ਸਬੰਧੀ ਵਿਚਾਰ ਵਟਾਂਦਰਾ ਕਰਨ ਲਈ ਕੌਂਸਲਰਾਂ ਦੀ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਕਮਿਸ਼ਨਰ ਨਗਰ ਨਿਗਮ, ਬਲਬੀਰ ਰਾਜ ਸਿੰਘ, ਸਹਾਇਕ ਕਮਿਸ਼ਨਰ ਸੰਦੀਪ ਤਿਵਾੜੀ ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਕਾਰਜਕਾਰੀ ਇੰਜੀਨੀਅਰ ਸਤੀਸ਼ ਸੈਣੀ, ਡੀ.ਸੀ.ਐਫ.ਏ. ਰਾਜਪਾਲ ਸਿੰਘ, ਸੀਨੀਅਰ ਡਿਪਟੀ ਮੇਅਰ ਪ੍ਰੇਮ ਸਿੰਘ ਪਿੱਪਲਾਂਵਾਲਾ, ਡਿਪਟੀ ਮੇਅਰ ਸ਼ੁਕਲਾ ਸ਼ਰਮਾ, ਸੁਪਰਡੈਂਟ ਸੁਆਮੀ ਸਿੰਘ, ਅਮਿਤ ਕੁਮਾਰ, ਗੁਰਮੇਲ ਸਿੰਘ, ਲੇਖਾਕਾਰ ਰਾਜਨ ਕੁਮਾਰ, ਚੀਫ ਸੈਨਟੇਰੀ ਇੰਸਪੈਕਟਰ ਨਵਦੀਪ ਸ਼ਰਮਾ, ਇੰਸਪੈਕਟਰ ਰਾਬੰਸ ਕੌਰ, ਰਾਹੁਲ ਸ਼ਰਮਾ ਅਤੇ ਨਗਰ ਨਿਗਮ ਦੇ ਕੌਂਸਲਰ ਹਾਜਰ ਸਨ।

Advertisements

ਹਾਊਸ ਦੀ ਮੀਟਿੰਗ ਵਿਚ ਸਭ ਤੋਂ ਪਹਿਲਾ ਹੁਸ਼ਿਆਰਪੁਰ ਵਿਚ ਫੈਲੇ ਡਾਇਰੀਆਂ ਨਾਲ ਮੌਤ ਦਾ ਸ਼ਿਕਾਰ ਹੋਏ ਮ੍ਰਿਤਕਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਦਿੱਤੀ ਗਈ। ਇਸ ਤੋਂ ਉਪਰੰਤ ਕਮਿਸ਼ਨਰ ਬਲਵੀਰ ਰਾਜ ਸਿੰਘ ਨੇ ਸ਼ਹਿਰ ਵਿਚ ਫੈਲੇ ਡਾਇਰੀਆ ਦੀ ਰੋਕਥਾਮ ਸਬੰਧੀ ਨਗਰ ਨਿਗਮ ਵਲੋਂ ਕੀਤੇ ਗਏ ਪ੍ਰਬੰਧਾ ਸਬੰਧੀ ਅਤੇ ਨਿਗਮ ਵਲੋਂ ਇਸ ਸਬੰਧੀ ਆਉਣ ਵਾਲੇ ਸਮੇਂ ਵਿਚ ਕੀਤੇ ਜਾਣ ਵਾਲੇ ਪ੍ਰਬੰਧਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਨਗਰ ਨਿਗਮ ਵਲੋਂ ਮੀਟਿੰਗ ਦੌਰਾਨ ਡਾਇਰੀਆ ਦੀ ਰੋਕਥਾਮ ਸਬੰਧੀ ਵਿਸਥਾਰਪੂਰਵਕ ਵਿਚਾਰ ਵਟਾਂਦਰਾ ਕਰਨ ਉਪਰੰਤ ਮੇਅਰ ਸ਼ਿਵ ਸੂਦ ਨੇ ਦੱਸਿਆ ਕਿ ਨਗਰ ਨਿਗਮ ਵਲੋਂ ਚਲਾਏ ਜਾ ਰਹੇ ਟਿਊਬਵੈਲਾਂ ਅਤੇ ਵਾਟਰ ਸਪਲਾਈḙਸੀਵਰੇਜ਼ ਦੀਆਂ ਲਾਈਨਾਂ ਦੀ ਮੇਨਟੇਂਨੈਂਸ ਦਾ ਕੰਮ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ਼ ਬੋਰਡ ਨੂੰ ਦੇਣ ਸਬੰਧੀ ਹਾਊਸ ਵਲੋਂ ਪ੍ਰਵਾਨਗੀ ਦਿੱਤੀ ਗਈ।

ਇਸ ਤੋਂ ਇਲਾਵਾ ਸ਼ਹਿਰ ਦੇ ਪ੍ਰਭਾਵਿਤ ਇਲਾਕਿਆਂ ਕਮਾਲਪੁਰ, ਸੁਭਾਸ਼ ਨਗਰ, ਗੋਕਲ ਨਗਰ, ਪ੍ਰੇਮਗੜ, ਸੁੰਦਰ ਨਗਰ, ਲਾਭ ਨਗਰ ਅਤੇ ਅਸਲਾਮਾਬਾਦ ਦੀਆਂ ਵਾਟਰ ਸਪਲਾਈ ਅਤੇ ਸੀਵਰੇਜ਼ ਦੀਆਂ ਪੁਰਾਣੀਆ ਪਾਈਪ ਲਾਈਨਾਂ ਨੂੰ ਰਿਪਲੇਸ ਕਰਨ ਸਬੰਧੀ ਇਹਨਾਂ ਇਲਾਕਿਆਂ ਦਾ ਸੀਵਰੇਜ਼ ਬੋਰਡ ਸਰਵੇ ਕਰਨ ਉਪਰੰਤ ਪਾਈਪਾਂ ਰਿਪਲੇਸḙਰਿਪੇਅਰ ਕਰਨ ਦਾ ਐਸਟੀਮੇਟ ਤਿਆਰ ਕਰਨ ਸਬੰਧੀ ਹਾਊਸ ਵਲੋਂ ਪ੍ਰਵਾਨਗੀ ਦਿੱਤੀ ਗਈ। ਇਸ ਤੋਂ ਇਲਾਵਾ ਕਲੋਰੀਨ ਦੀਆਂ ਗੋਲੀਆਂ ਅਤੇ ਸੋਡੀਅਮ ਹਿਪੋਕਲੋਰਾਈਡ ਦੀ ਖਰੀਦ ਕਰਨ ਲਈ 2 ਲੱਖ ਰੁਪਏ ਦੀ ਪ੍ਰਵਾਨਗੀ ਹਾਊਸ ਵਲੋਂ ਦਿੱਤੀ ਗਈ। ਉਹਨਾਂ ਹੋਰ ਦੱਸਿਆ ਕਿ ਨਗਰ ਨਿਗਮ ਦੇ ਰਹਿੰਦੇ 37 ਟਿਊਬਵੈਲਾਂ ਤੇ ਡੋਜਰ ਅਤੇ ਲੋਹੇ ਦਾ ਪੈਨਲ ਬਾਕਸ ਕਲੋਰੀਨ ਦਾ ਕੰਮ ਕਰਵਾਉਣ ਲਈ ਪ੍ਰਵਾਨਗੀ ਵੀ ਹਾਊਸ ਵਲੋਂ ਦਿੱਤੀ ਗਈ।

ਇਸ ਮੌਕੇ ਤੇ ਸਿਹਤ ਵਿਭਾਗ ਦੇ ਇੰਸਪੈਕਟਰ ਰਣਜੀਤ ਸਿੰਘ ਅਤੇ ਪ੍ਰਿਤਪਾਲ ਸਿੰਘ ਨੇ ਸਮੂਹ ਕੌਂਸਲਰਾਂ ਨੂੰ ਡਾਇਰੀਆ, ਹੈਜਾ, ਮਲੇਰੀਆ ਅਤੇ ਡੇਂਗੂ ਵਰਗੀਆਂ ਬਿਮਾਰੀਆਂ ਤੋਂ ਬਚਾਓ ਲਈ ਸਾਵਧਾਨੀਆਂ ਰੱਖਣ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਹਨਾਂ ਕੌਂਸਲਰਾਂ ਨੂੰ ਕਿਹਾ ਕਿ ਉਹ ਇਹਨਾਂ ਬਿਮਾਰੀਆਂ ਤੋਂ ਬਚਾਓ ਲਈ ਆਪਣੇ ਵਾਰਡਾਂ ਵਿਚ ਮੀਟਿੰਗਾਂ ਕਰਕੇ ਲੋਕਾਂ ਨੂੰ ਜਾਗਰੂਕ ਕਰਨ।

LEAVE A REPLY

Please enter your comment!
Please enter your name here