ਕਮਿਸ਼ਨਰ ਨੇ ਸਮੂਹ ਸਟਾਫ਼ ਨੂੰ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਬਣਾਉਣ ਸਬੰਧੀ ਸਹੁੰ ਚੁਕਾਈ

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼),ਰਿਪੋਰਟ- ਗੁਰਜੀਤ ਸੋਨੂੰ। ਮਿਸ਼ਨ ਤੰਦਰੁਸਤ ਪੰਜਾਬ ਤਹਿਤ ਅੱਜ ਨਗਰ ਨਿਗਮ ਦੇ ਡਾ. ਬੀ.ਆਰ. ਅੰਬੇਦਕਰ ਮੀਟਿੰਗ ਹਾਲ ਵਿਖੇ ਕਮਿਸ਼ਨਰ ਨਗਰ ਨਿਗਮ ਬਲਬੀਰ ਰਾਜ ਸਿੰਘ ਦੀ ਪ੍ਰੱੱਧਾਨਗੀ ਹੇਠ ਸਹੁੰ ਚੁੱਕ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸਹਾਇਕ ਕਮਿਸ਼ਨਰ ਸੰਦੀਪ ਤਿਵਾੜੀ, ਕਾਰਜਕਾਰੀ ਇੰਜੀਨੀਅਰ ਸਤੀਸ਼ ਸੈਣੀ, ਡੀ.ਸੀ.ਐਫ਼. ਏ. ਰਾਜਪਾਲ ਸਿੰਘ, ਡਿਪਟੀ ਮੇਅਰ ਸ਼ੁਕਲਾ ਸ਼ਰਮਾ, ਐਸ. ਡੀ.ਓ ਹਰਪ੍ਰੀਤ ਸਿੰਘ, ਸੁਪਰਡੈਂਟ ਸੁਆਮੀ ਸਿੰਘ, ਅਮਿਤ ਕੁਮਾਰ, ਗੁਰਮੇਲ ਸਿੰਘ, ਚੀਫ਼ ਸੈਨੇਟਰੀ ਇੰਸਪੈਕਟਰ ਨਵਦੀਪ ਸ਼ਰਮਾ, ਵੱਖ-ਵੱਖ ਬ੍ਰਾਂਚਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਹਿੱਸਾ ਲਿਆ।

Advertisements

ਇਸ ਮੌਕੇ ਤੇ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਸਮੂਹ ਸਟਾਫ਼ ਨੂੰ ਆਪਣੇ ਸਮਾਜ, ਆਪਣੇ ਸੂਬੇ ਤੇ ਦੇਸ਼ ਦੀ ਬੇਹਤਰੀ ਅਤੇ ਸੁਰੱਖਿਆ ਲਈ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਬਣਾਉਣ, ਆਪਣੇ ਮੁਹੱਲੇ ਅਤੇ ਸ਼ਹਿਰ ਵਾਸੀਆਂ ਨੂੰ ਪੁਰਜੋਰ ਯਤਨ ਕਰਦੇ ਹੋਏ ਨਸ਼ੇ ਦੇ ਮਾਰੂ ਪ੍ਰਭਾਵਾਂ ਸਬੰਧੀ ਜਾਗਰੂਕ ਕਰਨ ਅਤੇ ਨਸ਼ੇ ਦੇ ਖਾਤਮੇ ਲਈ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮ ਦੀ ਸਫ਼ਲਤਾ ਲਈ ਪੂਰਾ ਸਹਿਯੋਗ ਦੇਣ ਸਬੰਧੀ ਸਹੁੰ ਚੁਕਾਈ। ਇਸ ਮੋਕੇ ਤੇ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਸਮੂਹ ਸਟਾਫ਼ ਨੂੰ ਦਫ਼ਤਰ ਵਿਖੇ ਸਮੇਂ ਸਿਰ ਆਉਣ ਦੀ ਹਿਦਾਇਤ ਕਰਦਿਆਂ ਕਿਹਾ ਕਿ ਦਫ਼ਤਰ ਵਿਖੇ ਆਪਣਾ ਕੰਮ ਕਰਵਾਉਣ ਲਈ ਆਉਣ ਵਾਲੇ ਸ਼ਹਿਰ ਵਾਸੀਆਂ ਦਾ ਕੰਮ ਪਹਿਲ ਦੇ ਆਧਾਰ ਤੇ ਕੀਤਾ ਜਾਵੇ ਅਤੇ ਆਪਣਾ ਦਫ਼ਤਰੀ ਕੰਮ ਰੋਜ਼ਾਨਾ ਕੀਤਾ ਜਾਵੇ। ਕੋਈ ਵੀ ਫ਼ਾਈਲ ਪੈਂਡਿੰਗ ਨਾ ਰੱਖੀ ਜਾਵੇ।

LEAVE A REPLY

Please enter your comment!
Please enter your name here