‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼),ਰਿਪੋਰਟ- ਗੁਰਜੀਤ ਸੋਨੂੰ।  ਮੁੱਖ ਖੇਤੀਬਾੜੀ ਅਫਸਰ ਡਾ. ਵਿਨੇ ਕੁਮਾਰ ਨੇ ਦੱਸਿਆ ਕਿ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ Àਹ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ, ਕਿਉਂਕਿ ਇਸ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਉਧਰ ਦੂਜੇ ਪਾਸੇ ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾ ਰਹੀ ਹੈ, ਤਾਂ ਜੋ ਉਹ ਅੱਗ ਲਗਾਉਣ ਦੀ ਬਜਾਏ ਇਸ ਨੂੰ ਵਰਤੋਂ ਵਿੱਚ ਲਿਆ ਸਕਣ।

Advertisements

ਡਿਪਟੀ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਡਾ. ਮਨਿੰਦਰ ਸਿੰਘ ਬੌਂਸ ਨੇ ਦੱਸਿਆ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਹੁਸ਼ਿਆਰਪੁਰ ਵਿਖੇ ਦੋ ਰੋਜ਼ਾ ਸਿਖਲਾਈ ਕੋਰਸ ਕਰਵਾਏ ਗਏ ਹਨ, ਜਿਹਨਾਂ  ਵਿੱਚ ਬਲਾਕ ਗੜਸ਼ੰਕਰ ਅਤੇ ਮਾਹਿਲਪੁਰ ਦੇ ਕਿਸਾਨਾਂ ਨੇ ਸ਼ਮੂਲੀਅਤ ਕੀਤੀ।

ਉਹਨਾਂ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਨੂਰਮਹਿਲ, ਜਲੰਧਰ ਦੇ ਐਸੋਸੀਏਟ ਡਾਇਰੈਕਟਰ ਡਾ. ਕੁਲਦੀਪ ਸਿੰਘ ਨੇ ਕਿਸਾਨਾਂ ਨੂੰ ਪੰਜਾਬ ਐਗਰੀਕਰਲਚਰ ਯੂਨੀਵਰਸਿਟੀ ਲੁਧਿਆਣਾ ਅਤੇ ਖਾਸ ਕਰਕੇ ਜ਼ਿਲ•ਾ ਪੱਧਰੀ ਪ੍ਰਸਾਰ ਅਦਾਰੇ ਕ੍ਰਿਸ਼ੀ ਵਿਗਿਆਨ ਕੇਂਦਰ ਦੀਆਂ ਸੇਵਾਵਾਂ ਦਾ ਪੂਰਾ ਲਾਹਾ ਲੈਣ ਲਈ ਪ੍ਰੇਰਿਆ। ਖੇਤੀਬਾੜੀ ਇੰਜੀਨੀਅਰ ਅਜੈਬ ਸਿੰਘ ਆਏ ਹੋਏ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਰਾਹੀਂ ਝੋਨੇ ਦੀ ਪਰਾਲੀ ਪ੍ਰਬੰਧਨ ਬਾਰੇ ਤਕਨੀਕੀ ਜਾਣਕਾਰੀ ਦਿੱਤੀ।

LEAVE A REPLY

Please enter your comment!
Please enter your name here