ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਬ-ਡਵੀਜ਼ਨ ਕੋਰਟ ਦਸੂਹਾ ਅਤੇ ਮੁਕੇਰੀਆਂ ਦਾ ਮੁਆਇਨਾ

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼),ਰਿਪੋਰਟ- ਗੁਰਜੀਤ ਸੋਨੂੰ। ਜਿਲਾਂ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਅੱਜ ਜ਼ਿਲਾ ਤੇ ਅਡੀਸ਼ਨਲ ਸੈਸ਼ਨ ਜੱਜ ਸ੍ਰੀਮਤੀ ਪ੍ਰਿਆ ਸੂਦ ਦੀ ਅਗਵਾਈ ਹੇਠ ਸੀ.ਜੇ.ਐਮ.-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਸੁਚੇਤਾ ਅਸ਼ੀਸ਼ ਦੇਵ ਵਲੋਂ ਸਬ-ਡਵੀਜ਼ਨ ਕੋਰਟ ਦਸੂਹਾ ਅਤੇ ਮੁਕੇਰੀਆਂ ਵਿਖੇ ਕਾਨੂੰਨੀ ਸੇਵਾਵਾਂ ਅਥਾਰਟੀ ਫਰੰਟ ਆਫਿਸ ਦੇ ਕੰਮਕਾਰਾਂ ਸਬੰਧੀ ਮੁਆਇਨਾ ਕੀਤਾ ਗਿਆ। ਇਸ ਦੌਰਾਨ ਫਰੰਟ ਆਫਿਸ ਦੇ ਰਜਿਸਟਰ ਚੈਕ ਕੀਤੇ ਗਏ ਅਤੇ ਸਬੰਧਤ ਕਰਮਚਾਰੀਆਂ ਨੂੰ ਲੋਕਾਂ ਨੂੰ ਮਿਲਣ ਵਾਲੀ ਮੁਫ਼ਤ ਕਾਨੂੰਨੀ ਸਹਾਇਤਾ ਦਾ ਵੱਧ ਤੋਂ ਵੱਧ ਫਾਇਦਾ ਲੋਕਾਂ ਤੱਕ ਪਹੁੰਚਾਉਣ ਦੇ ਨਿਰਦੇਸ਼ ਦਿੱਤ ਗਏ।

Advertisements

ਇਸ ਤੋਂ ਇਲਾਵਾ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਬ-ਡਵੀਜ਼ਨਾਂ ਦੇ ਪੈਨਲ ਐਡਵੋਕੇਟਾਂ ਨਾਲ ਮੀਟਿੰਗ ਕੀਤੀ, ਜਿਸ ਵਿੱਚ ਪੈਨਲ ਐਡਵੋਕੇਟਾਂ ਨੂੰ ਲੋਕਾਂ ਦੇ ਕੇਸਾਂ ਸਬੰਧੀ ਵੱਧ ਤੋਂ ਵੱਧ ਸਹਿਯੋਗ ਕਰਨ ਲਈ ਕਿਹਾ ਗਿਆ। ਇਸ ਮੌਕੇ ਉਹਨਾਂ ਪੈਨਲ ਐਡਵੋਕੇਟਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ।

LEAVE A REPLY

Please enter your comment!
Please enter your name here