ਡੀ.ਜੀ.ਪੀ ਅਰੋੜਾ ਵੱਲੋਂ ਪੁਲਿਸ ਕਮਿਸ਼ਨਰ ਲੁਧਿਆਣਾ ਨੂੰ ਤਿੰਨ ਦਰਦਨਾਕ ਕਤਲਾਂ ਦੀ ਜਾਂਚ ਦੇ ਆਦੇਸ਼

logo latest

ਲੁਧਿਆਣਾ (ਦਾ ਸਟੈਲਰ ਨਿਊਜ਼)। ਲੁਧਿਆਣਾ ਵਿੱਖੇ ਆਪਣੇ ਹੀ ਰਿਸ਼ਤੇਦਾਰ ਹੱਥੋਂ ਪੋਤੇ ਤੇ ਪੋਤੀ ਸਮੇਤ ਕਤਲ ਕੀਤੀ ਗਈ ਇਕ ਬਜ਼ੁਰਗ ਔਰਤ ਦੀ ਬੇਰਹਿਮ ਹੱਤਿਆ ਦੀ ਨਿਖੇਧੀ ਕਰਦਿਆਂ ਡੀ.ਜੀ.ਪੀ. ਪੰਜਾਬ ਸੁਰੇਸ਼ ਅਰੋੜਾ ਨੇ ਪੁਲਿਸ ਕਮਿਸ਼ਨਰ ਲੁਧਿਆਣਾ ਨੂੰ ਹੁਕਮ ਦਿੱਤਾ ਹੈ ਕਿ ਉਹ ਇਸ ਭਿਆਨਕ ਘਟਨਾ ਦੀ ਚੰਗੀ ਤਰਾਂ ਜਾਂਚ ਕਰਨ ਤਾਂ ਜੋ ਦੋਸ਼ੀ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾ ਸਕੇ।

Advertisements

-ਮੁਲਜ਼ਮ ਨੂੰ ਜਲਦ ਗ੍ਰਿਫਤਾਰ ਕਰਨ ਲਈ ਕਿਹਾ

ਇਕ ਬਿਆਨ ਵਿਚ ਡੀ.ਜੀ.ਪੀ ਨੇ ਕਿਹਾ ਕਿ ਲੁਧਿਆਣਾ ਪੁਲਿਸ ਨੇ ਅਪਰਾਧ ਕਰਨ ਲਈ ਵਰਤਿਆ ਗਿਆ ਇਕ ਹਥੌੜਾ ਬਰਾਮਦ ਕਰ ਲਿਆ ਹੈ ਅਤੇ ਪੁਲਿਸ ਟੀਮਾਂ ਦੋਸ਼ੀ ਨੂੰ ਗ੍ਰਿਫਤਾਰ ਕਰਨ ਲਈ ਭੇਜੀਆਂ ਗਈਆਂ ਹਨ। ਡੀ.ਜੀ.ਪੀ ਨੇ ਸਪੱਸ਼ਟ ਤੌਰ ‘ਤੇ ਆਖਿਆ ਕਿ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਮਿਸਾਲੀ ਸਜ਼ਾ ਦਿਵਾਈ ਜਾਵੇਗੀ ਅਤੇ ਇਸ ਸਬੰਧ ਵਿੱਚ ਕੋਈ ਵੀ ਢਿੱਲ  ਬਰਦਾਸ਼ਤ ਨਹੀਂ ਕੀਤੀ ਜਾਵੇਗੀ।

LEAVE A REPLY

Please enter your comment!
Please enter your name here