ਦੂਕਾਨਦਾਰ ਸ਼ਹਿਰ ਨੂੰ ਸਾਫ-ਸੁੱਥਰਾ ਬਣਾਉਣ ਵਿੱਚ ਦੇਣ ਸਹਿਯੋਗ :ਕਮਿਸ਼ਨਰ 

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼), ਰਿਪੋਰਟ:ਮੁਕਤਾ ਵਾਲਿਆ। ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸ਼ਨ ਤੰਦਰੂਸਤ ਪੰਜਾਬ ਤਹਿਤ ਨਗਰ ਨਿਗਮ ਹੁਸ਼ਿਆਰਪੁਰ ਵਲੋਂ ਸ਼ਹਿਰ ਦੇ ਵਾਤਾਵਰਣ ਨੂੰ ਸਾਫ਼-ਸੁੱਥਰਾ ਬਣਾਉਣ ਲਈ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਜਾ ਕੇ ਨਗਰ ਨਿਗਮ ਦੇ ਕਰਮਚਾਰੀਆਂ ਵਲੋਂ ਸਬੰਧਿਤ ਕੌਂਸਲਰਾਂ ਦੇ ਸਹਿਯੋਗ ਨਾਲ ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆਂ ਨੂੰ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਨਾਂ ਕਰਨ ਸਬੰਧੀ ਪ੍ਰੇਰਿਤ ਕੀਤਾ ਜਾ ਰਿਹਾ ਹੈ।

Advertisements

ਇਸੇ ਸੰਬਧੀ  ਵਾਰਡ ਨੰ8 47 ਦੇ ਕੌਂਸਲਰ ਕਮਲਜੀਤ ਅਤੇ ਵਾਰਡ ਨੰ. 48 ਦੇ ਕੌਂਸਲਰ ਤੀਰਥ ਰਾਮ ਨੇ ਆਪਣੇ ਵਾਰਡ ਦੇ ਦੂਕਾਨਦਾਰਾਂ ਅਤੇ ਮੁਹੱਲਾ ਵਾਸੀਆਂ ਨੂੰ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਨਾਂ ਕਰਣ ਸੰਬਧੀ ਪ੍ਰੇਰਿਤ ਕੀਤਾ, ਉਹਨਾਂ ਮੁਹੱਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਘਰੇਲੂ ਸਮਾਨ ਦੀ ਖਰੀਦ ਕਰਨ ਸਮੇਂ ਆਪਣੇ ਘਰ ਤੋ ਹੀ ਥੈਲੇ ਲੈ ਕੇ ਜਾਣ ਅਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਵਿਚ ਸਮਾਨ ਨਾ ਲੈਣ ਅਤੇ ਸ਼ਹਿਰ ਦਾ ਵਾਤਾਵਰਣ ਸਾਫ਼-ਸੁੱਥਰਾ ਬਣਾਉਣ ਵਿੱਚ ਸਹਿਯੋਗ ਦੇਣ।

ਦੁਕਾਨਦਾਰਾਂ ਨੇ ਉਹਨਾਂ ਨੂੰ ਭਰੋਸਾ ਦਵਾਇਆ ਕਿ ਉਹ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਨਹੀਂ ਕਰਣਗੇ। ਨਗਰ ਨਿਗਮ ਦੇ ਸੀ.ਐਫ ਦੀਪਕ ਕੁਮਾਰ, ਰਵਿੰਦਰ ਸਿੰਘ ਅਤੇ ਸੰਬਧਤ ਕਰਮਚਾਰੀ ਉਹਨਾਂ ਦੇ ਨਾਲ ਸਨ।

LEAVE A REPLY

Please enter your comment!
Please enter your name here