ਡੇਂਗੂ ਤੋਂ ਬਚਾਅ ਲਈ 235 ਘਰਾਂ ਦੀ ਚੈਕਿੰਗ, 1010 ਕੰਟੇਨਰ ਵੀ ਕੀਤੇ ਚੈਕ 

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼), ਰਿਪੋਰਟ: ਮੁਕਤਾ ਵਾਲਿਆ। ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਜ਼ਿਲਾ ਪ੍ਰਸ਼ਾਸ਼ਨ ਵਲੋਂ ਵਿੱਢੀ ਗਈ ਵਿਸ਼ੇਸ਼ ਮੁਹਿੰਮ ਅਧੀਨ ਜਿਥੇ ਸਿਹਤ ਵਿਭਾਗ ਅਤੇ ਨਗਰ ਨਿਗਮ ਦੀਆਂ ਟੀਮਾਂ ਵਲੋਂ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆਂ ਬਾਰੇ ਜਾਗਰੂਕਤਾ ਫੈਲਾਈ ਜਾ ਰਹੀ ਹੈ, ਉਥੇ ਡੇਂਗੂ ਦੇ ਲਾਰਵੇ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ।

Advertisements

ਇਸ ਮੁਹਿੰਮ ਤਹਿਤ ਅੱਜ 235 ਘਰਾਂ ਦੀ ਚੈਕਿੰਗ ਦੌਰਾਨ 1010 ਕੰਟੇਨਰਾਂ (ਕੂਲਰ, ਗਮਲੇ, ਟਾਇਰ ਆਦਿ) ਦੀ ਜਾਂਚ ਕੀਤੀ ਗਈ। ਇਸ ਦੌਰਾਨ 33 ਕੰਟੇਨਰਾਂ ਵਿੱਚੋਂ ਡੇਂਗੂ ਦਾ ਲਾਰਵਾ ਸਾਹਮਣੇ ਆਇਆ ਅਤੇ 5 ਚਲਾਨ ਵੀ ਕੱਟੇ ਗਏ ਹਨ।

ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਅਪੀਲ ਕਰਦਿਆਂ ਕਿਹਾ ਕਿ ਜ਼ਿਲਾ ਵਾਸੀ ਮੱਛਰ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਜਾਗਰੂਕ ਹੋਣ, ਕਿਉਂਕਿ ਜਾਗਰੂਕਤਾ ਨਾਲ ਇਹਨਾਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਪ੍ਰਸ਼ਾਸ਼ਨ ਵਲੋਂ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ, ਜਿਸ ਤਹਿਤ ਸਿਹਤ ਵਿਭਾਗ ਅਤੇ ਨਗਰ ਨਿਗਮ ਦੀਆਂ ਟੀਮਾਂ ਵਲੋਂ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆਂ ਵਰਗੀਆਂ ਬਿਮਾਰੀਆਂ ਦਾ ਕਾਰਨ ਬਣਦੇ ਮੱਛਰ ਦੇ ਲਾਰਵੇ ਦੀ ਸ਼ਨਾਖਤ ਕਰਕੇ ਨਸ਼ਟ ਕੀਤਾ ਜਾ ਰਿਹਾ ਹੈ।

ਇਸ ਤੋਂ ਇਲਾਵਾ ਟੀਮਾਂ ਵਲੋਂ ਘਰਾਂ ਵਿੱਚ ਜਾ ਕੇ ਲੋਕਾਂ ਨੂੰ ਮੱਛਰ ਪੈਦਾ ਨਾ ਹੋਣ ਦੇਣ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਹ ਮੱਛਰ ਖੜੇ ਪਾਣੀ ਵਿੱਚ ਪੈਦਾ ਹੁੰਦਾ ਹੈ, ਇਸ ਲਈ ਆਪਣੇ ਆਸ-ਪਾਸ ਪਾਣੀ ਖੜਾ ਨਾੜਾ ਹੋਣ ਦਿੱਤਾ ਜਾਵੇ। ਉਹਨਾਂ ਦੱਸਿਆ ਕਿ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ, ਤਾਂ ਜੋ ਜਿਲੇ ਵਿੱਚ ਡੇਂਗੂ ਦੀ ਦਸਤਕ ਨੂੰ ਰੋਕਿਆ ਜਾ ਸਕੇ। 

LEAVE A REPLY

Please enter your comment!
Please enter your name here