ਜ਼ਿਲੇ ਵਿੱਚ ਨਜਾਇਜ਼ ਮਾਈਨਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼),ਰਿਪੋਰਟ- ਗੁਰਜੀਤ ਸੋਨੂੰ।  ਡਿਪਟੀ ਕਮਿਸ਼ਨਰ  ਈਸ਼ਾ ਕਾਲੀਆ ਨੇ ਕਿਹਾ ਕਿ ਜ਼ਿਲੇ ਵਿੱਚ ਨਜਾਇਜ਼ ਮਾਈਨਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕੋਈ ਅਜਿਹਾ ਮਾਮਲਾ ਸਾਹਮਣੇ ਆਇਆ ਤਾਂ ਸਬੰਧਤ ਵਿਅਕਤੀ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਉਹ ਅੱਜ ਸਟੋਨ ਕਰੱਸ਼ਰਾਂ ਦੇ ਮਾਲਕਾਂ ਅਤੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਮੀਟਿੰਗ ਦੌਰਾਨ ਹਦਾਇਤ ਕਰ ਰਹੇ ਸਨ।
ਈਸ਼ਾ ਕਾਲੀਆ ਨੇ ਹਦਾਇਤ ਕਰਦਿਆਂ ਕਿਹਾ ਕਿ ਹਾਜੀਪੁਰ ਅਤੇ ਗੜਸ਼ੰਕਰ ਦੇ ਇਲਾਕਿਆਂ ਵਿੱਚ ਵਿਸ਼ੇਸ਼ ਟੀਮਾਂ ਗਠਿਤ ਕੀਤੀਆਂ ਜਾਣ, ਤਾਂ ਜੋ ਦਿਨ-ਰਾਤ ਨਿਗਰਾਨੀ ਰੱਖੀ ਜਾ ਸਕੇ। ਉਹਨਾਂ ਕਿਹਾ ਕਿ ਜੇਕਰ ਕੋਈ ਸਟੋਨ ਕਰੱਸ਼ਰ ਮਾਲਕ ਨਜਾਇਜ਼ ਮਾਈਨਿੰਗ ਕਰ ਰਿਹਾ ਹੈ, ਤਾਂ ਅਜਿਹਾ ਨਜਾਇਜ਼ ਕਾਰੋਬਾਰ ਤੁਰੰਤ ਬੰਦ ਕਰ ਦਿੱਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲੇ ਵਿੱਚ 5 ਹੋਰ ਬੱਜਰੀ ਦੀਆਂ ਖੱਡਾਂ ਨਿਲਾਮ ਕੀਤੀਆਂ ਜਾਣਗੀਆਂ, ਜਿਸ ਲਈ ਉਹ ਮਾਈਨਿੰਗ ਵਿਭਾਗ ਦੇ ਉਚ ਅਧਿਕਾਰੀਆਂ ਨਾਲ ਰਾਬਤਾ ਕਾਇਮ ਕਰਨਗੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਜਾਇਜ਼ ਮਾਈਨਿੰਗ ਖਿਲਾਫ਼ ਕਾਫ਼ੀ ਗੰਭੀਰ ਹਨ ਅਤੇ ਉਹਨਾਂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲੇ ਵਿੱਚ ਅਜਿਹਾ ਨਜਾਇਜ਼ ਕਾਰੋਬਾਰ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਸਖਤ ਲਹਿਜੇ ਵਿੱਚ ਕਿਹਾ ਕਿ ਜ਼ਿਲਾ ਪੁਲਿਸ ਨਾਲ ਤਾਲਮੇਲ ਕਰਕੇ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇ ਅਤੇ ਜੇਕਰ ਕੋਈ ਨਜਾਇਜ਼ ਮਾਈਨਿੰਗ ਦਾ ਕੇਸ ਸਾਹਮਣਾ ਆਉਂਦਾ ਹੈ, ਤਾਂ ਤੁਰੰਤ ਕਾਰਵਾਈ ਯਕੀਨੀ ਬਣਾਈ ਜਾਵੇ। ਉਹਨਾਂ ਇਹ ਵੀ ਹਦਾਇਤ ਕੀਤੀ ਕਿ ਵਿਭਾਗ ਦੀ ਇਸ ਸਬੰਧ ਵਿੱਚ ਢਿਲਮੱਠ ਦੀ ਨੀਤੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਹੋਰ ਖੱਡਾਂ ਦੀ ਜਲਦੀ ਨਿਲਾਮੀ ਸਬੰਧੀ ਮਾਮਾਲਾ ਉਹ ਪੰਜਾਬ ਸਰਕਾਰ ਦੇ ਧਿਆਨ ਲਿਆਉਣਗੇ।

Advertisements

-ਹਾਜੀਪੁਰ ਅਤੇ ਗੜਸ਼ੰਕਰ ਦੇ ਇਲਾਕਿਆਂ ‘ਚ ਦਿਨ-ਰਾਤ ਨਿਗਰਾਨੀ ਲਈ ਵਿਸ਼ੇਸ਼ ਟੀਮਾਂ ਗਠਿਤ ਕਰਨ ਦੀ ਹਦਾਇਤ

 ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਮਾਈਨਰ ਮਿਨਰਲ ਦੀ ਗੈਰ ਕਾਨੂੰਨੀ ਨਿਕਾਸੀ ਰੋਕਣ ਲਈ ਪੰਜਾਬ ਸਰਕਾਰ ਵਲੋਂ ਆਨ ਲਾਈਨ ਪੋਰਟਲ ਬਣਾਇਆ ਗਿਆ ਹੈ, ਜਿਸ ‘ਤੇ ਨਜਾਇਜ਼ ਮਾਈਨਿੰਗ ਦੀ ਸੂਚਨਾ ਦਿੱਤੀ ਜਾ ਸਕਦੀ ਹੈ। ਉਹਨਾਂ ਦੱਸਿਆ ਕਿ ਜੇਕਰ ਜ਼ਿਲੇ ਵਿੱਚ ਕੋਈ ਵੀ ਮਾਈਨਰ ਮਿਨਰਲ ਦੀ ਗੈਰ ਕਾਨੂੰਨੀ ਨਿਕਾਸੀ ਧਿਆਨ ਵਿੱਚ ਆਉਂਦੀ ਹੈ, ਤਾਂ ਪੰਜਾਬ ਸਰਕਾਰ ਵਲੋਂ ਤਿਆਰ ਕੀਤੇ ਵੈਬਸਾਈਟ P2-7R1MS ONL9N5 POR“1L ‘ਤੇ ਪਾਈ ਜਾ ਸਕਦੀ ਹੈ।  ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲਾ ਪ੍ਰਸ਼ਾਸ਼ਨ ਵਲੋਂ ਜਾਰੀ ਹੈਲਪ ਲਾਈਨ ਨੰਬਰ 01882-220302 ਅਤੇ ਈਮੇਲ ਆਈ.ਡੀ. adcghoshiarpur0gmail.com ‘ਤੇ ਵੀ ਸੂਚਨਾ ਦਿੱਤੀ ਜਾ ਸਕਦੀ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ, ਸਹਾਇਕ ਕਮਿਸ਼ਨਰ (ਜ)  ਰਣਦੀਪ ਸਿੰਘ ਹੀਰ, ਕਾਰਜਕਾਰੀ ਇੰਜੀਨੀਅਰ-ਕਮ-ਜ਼ਿਲਾ  ਮਾਈਨਿੰਗ ਅਫ਼ਸਰ ਸੁਭਾਸ਼ ਚੰਦਰ ਸਿੰਗਲਾ, ਮਾਈਨਿੰਗ ਅਫ਼ਸਰ ਸ੍ਰੀਮਤੀ ਹਰਜੋਤ ਕੌਰ ਤੋਂ ਇਲਾਵਾ ਹੋਰ ਵੀ ਅਧਿਕਾਰੀ ਅਤੇ ਸਟੋਨ ਕਰੱਸ਼ਰਾਂ ਦੇ ਮਾਲਕ ਹਾਜ਼ਰ ਸਨ।

LEAVE A REPLY

Please enter your comment!
Please enter your name here