ਪਿੰਡ ਡਾਡਾ ਵਿਖੇ ਡੇਅਰੀ ਵਿਕਾਸ ਵਿਭਾਗ ਨੇ ਲਗਾਇਆ  ਕੈਂਪ 

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼),ਰਿਪੋਰਟ- ਗੁਰਜੀਤ ਸੋਨੂੰ।  ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਡੇਅਰੀ ਵਿਕਾਸ ਵਿਭਾਗ ਵਲੋਂ ਪਿੰਡ ਡਾਡਾ ਵਿਖੇ ਇਕ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿੱਚ ਰਿਸੋਰਸ ਪਰਸਨ ਡਾ. ਵਿਪਨ ਮਰਵਾਹਾ ਨੇ ਕਿਹਾ ਕਿ ਡੇਅਰੀ ਫਾਰਮ ਦਾ ਧੰਦਾ ਇਕ ਲਾਹੇਵੰਦ ਸਹਾਇਕ ਧੰਦਾ ਹੈ। ਉਹਨਾਂ ਕਿਹਾ ਕਿ ਡੇਅਰੀ ਵਿਕਾਸ ਵਿਭਾਗ ਵਲੋਂ ਜਿਥੇ ਪਸ਼ੂ ਰੱਖਣ ਲਈ ਕਰਜ਼ਾ ਮੁਹੱਈਆ ਕਰਵਾਇਆ ਜਾ ਰਿਹਾ ਹੈ, ਉਥੇ ਪਸ਼ੂ ਪਾਲਕਾਂ ਨੂੰ ਸਬਸਿਡੀ ਦੀ ਸਹੂਲਤ ਵੀ ਦਿੱਤੀ ਜਾ ਰਹੀ ਹੈ।  ਡਾ. ਮਰਵਾਹਾ ਨੇ ਕਿਹਾ ਕਿ ਡੇਅਰੀ ਫਾਰਮ ਦਾ ਸਹਾਇਕ ਧੰਦਾ ਅਪਣਾਉਣ ਲਈ ਟਰੇਨਿੰਗ ਪ੍ਰਾਪਤ ਕਰਨੀ ਬਹੁਤ ਜ਼ਰੂਰੀ ਹੈ ਅਤੇ ਇਹ ਟਰੇਨਿੰਗ ਜਿਥੇ ਕ੍ਰਿਸ਼ੀ ਵਿਗਿਆਨ ਕੇਂਦਰ, ਪੀ.ਏ.ਯੂ., ਆਰਸੈਟੀ ਅਤੇ ਡੇਅਰੀ ਵਿਕਾਸ ਵਿਭਾਗ ਦੇ ਟਰੇਨਿੰਗ ਸੈਂਟਰ ਫਗਵਾੜਾ ਤੋਂ ਵੀ ਪ੍ਰਾਪਤ ਕੀਤੀ ਜਾ ਸਕਦੀ ਹੈ। ਉਹਨਾਂ ਕਿਹਾ ਕਿ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਟ੍ਰੇਨਿੰਗ ਪ੍ਰਾਪਤ ਕਰਨ ਲਈ ਕੋਈ ਵੀ ਵਿਅਕਤੀ ਦਫ਼ਤਰ ਨਾਲ ਸੰਪਰਕ ਕਰ ਸਕਦਾ ਹੈ।

Advertisements

ਉਹਨਾਂ ਕਿਹਾ ਕਿ ਇਹ ਟਰੇਨਿੰਗ ਵਿਭਾਗ ਵਲੋਂ ਮੁਫ਼ਤ ਦਿੱਤੀ ਜਾ ਰਹੀ ਹੈ, ਇਸ ਲਈ ਇਸ ਟਰੇਨਿੰਗ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਉਹਨਾਂ ਕਿਹਾ ਕਿ ਡੇਅਰੀ ਦਾ ਕਾਰੋਬਾਰ ਕਰਨ ਵਾਲੇ ਵਿਅਕਤੀ ਪਸ਼ੂਆਂ ਦੇ ਆਲੇ-ਦੁਆਲੇ ਸਫ਼ਾਈ ਰੱਖਣੀ ਯਕੀਨੀ ਬਣਾਉਣ। ਇਸ ਤੋਂ ਇਲਾਵਾ ਉਹਨਾਂ ਦੇ ਚਾਰੇ ਦਾ ਵੀ ਖਾਸ ਧਿਆਨ ਰੱਖਿਆ ਜਾਵੇ। ਉਹਨਾਂ ਕਿਹਾ ਕਿ ਪਸ਼ੂਆਂ ਦੀ ਕਿਸੇ ਵੀ ਤਰ•ਾਂ ਦੀ ਬਿਮਾਰੀ ਲਈ ਨੇੜੇ ਦੇ ਪਸ਼ੂ ਹਸਪਤਾਲ ਨਾਲ ਤੁਰੰਤ ਸੰਪਰਕ ਕੀਤਾ ਜਾਵੇ। ਉਹਨਾਂ ਅਪੀਲ ਕੀਤੀ ਕਿ ਪਸ਼ੂ ਪਾਲਕਾਂ ਵਲੋਂ ਚੰਗੀ ਨਸਲ ਦੇ ਪਸ਼ੂ ਪਾਲਣ ਨਾਲ ਉਹਨਾਂ  ਦੀ ਆਮਦਨ ਵਿੱਚ ਹੋਰ ਵਾਧਾ ਹੁੰਦਾ ਹੈ।
ਵਿਭਾਗ ਦੇ ਅਧਿਕਾਰੀ ਸ੍ਰੀ ਬਲਵਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਪਿੰਡਾਂ ਵਿੱਚ ਲਗਾਏ ਜਾ ਰਹੇ ਇਹ ਜਾਗਰੂਕਤਾ ਕੈਂਪ ਭਵਿੱਖ ਵਿੱਚ ਵੀ ਜਾਰੀ ਰਹਿਣਗੇ। ਉਹਨਾਂ ਕਿਹਾ ਕਿ ਦੁਧਾਰੂ ਪਸ਼ੂਆਂ ਦੀ ਰਿਹਾਇਸ਼ ਵਾਲੀ ਥਾਂ ‘ਤੇ ਸਾਫ਼-ਸਫ਼ਾਈ ਸਬੰਧੀ ਵਿਸ਼ੇਸ਼ ਧਿਆਨ ਰੱਖਣ ਦੀ ਵੀ ਲੋੜ ਹੁੰਦੀ ਹੈ। ਉਹਨਾਂ ਪਸ਼ੂਆਂ ਨੂੰ ਲੱਗਣ ਵਾਲੀਆਂ ਆਮ ਬਿਮਾਰੀਆਂ ਮੈਸਟਾਈਟਸ, ਗੱਲਘੋਟੂ ਅਤੇ ਮੂੰਹਖੁਰ ਤੋਂ ਬੱਚਣ ਲਈ ਪ੍ਰਹੇਜ ਕਰਨ ਬਾਰੇ ਦੱਸਿਆ। ਉਹਨਾਂ ਕਿਹਾ ਕਿ ਜੇਕਰ ਅਜਿਹੀਆਂ ਬਿਮਾਰੀਆਂ ਲੱਗ ਜਾਂਦੀਆਂ ਹਨ, ਤਾਂ ਡਾਕਟਰ ਦੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ। ਉਹਨਾਂ ਸਾਫ਼ ਦੁੱਧ ਪੈਦਾ ਕਰਨ ਅਤੇ ਦੁੱਧ ਤੋਂ ਦੁੱਧ ਪਦਾਰਥ ਬਣਾਉਣ ਸਬੰਧੀ ਸੰਭਾਵਨਾਵਾਂ ਬਾਰੇ ਵੀ ਦੁੱਧ ਉਤਪਾਦਕਾਂ ਨੂੰ ਬਰੀਕੀ ਨਾਲ ਜਾਣੂ ਕਰਵਾਇਆ। ਇਸ ਮੌਕੇ ਭਾਰੀ ਗਿਣਤੀ ਵਿੱਚ ਪਿੰਡ ਵਾਸੀ ਵੀ ਮੌਜੂਦ ਸਨ।

LEAVE A REPLY

Please enter your comment!
Please enter your name here