ਜਵਾਨਾਂ ਨੂੰ ਫੌਜ ਦੇ ਕਾਬਿਲ ਬਣਾਉਣ ਵਿੱਚ ਸੀ- ਪਾਈਟ ਕੇਂਦਰ ਨਿਭਾਅ ਰਹੇ ਅਹਿਮ ਯੋਗਦਾਨ 

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼),ਰਿਪੋਰਟ- ਗੁਰਜੀਤ ਸੋਨੂੰ।  ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਿਥੇ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਰੋਜ਼ਗਾਰ ਮੇਲੇ ਲਗਾਕੇ ਨੌਜਵਾਨਾਂ ਲਈ ਸਰਕਾਰੀ, ਅਰਧ ਸਰਕਾਰੀ ਅਤੇ ਪ੍ਰਾਈਵੇਟ ਖੇਤਰ ਵਿੱਚ ਨੌਕਰੀ ਦੇ ਮੌਕੇ ਪੈਦਾ ਕੀਤੇ ਜਾ ਰਹੇ ਹਨ, ਉਥੇ ਸਰਕਾਰ ਵਲੋਂ ਨੌਜਵਾਨਾਂ ਨੂੰ ਭਾਰਤੀ ਫੌਜ ਦੇ ਕਾਬਿਲ ਬਣਾਉਣ ਲਈ ਸੀ-ਪਾਈਟ ਕੇਂਦਰ ਵੀ ਖੋਲੇ ਗਏ ਹਨ। ਉਹਨਾਂ ਦੱਸਿਆ ਕਿ ਇਹਨਾਂ ਕੇਂਦਰਾਂ ਵਿੱਚ ਨੌਜਵਾਨਾਂ ਨੂੰ ਸਰੀਰਕ ਅਤੇ ਲਿਖਤੀ ਟੈਸਟ ਦੀ ਸਿਖਲਾਈ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਸਿਖਲਾਈ ਪ੍ਰਾਪਤ ਕਰਨ ਵਾਲੇ ਇਹਨਾਂ ਨੌਜਵਾਨਾਂ ਨੂੰ ਮੁਫ਼ਤ ਟਰੇਨਿੰਗ ਤੋਂ ਇਲਾਵਾ ਰਿਹਾਇਸ਼ ਅਤੇ ਖਾਣੇ ਦੀ ਮੁਫ਼ਤ ਸਹੂਲਤ ਵੀ ਮੁਹੱਈਆ ਕਰਵਾਈ ਜਾ ਰਹੀ ਹੈ।

Advertisements

ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਜ਼ਿਲੇ ਦੇ ਕਸਬਾ ਤਲਵਾੜਾ ਵਿਖੇ ਵੀ ਸੀ-ਪਾਈਟ ਕੇਂਦਰ ਚੱਲ ਰਿਹਾ ਹੈ। ਉਹਨਾਂ ਦੱਸਿਆ ਕਿ ਹੁਣ ਕਪੂਰਥਲਾ ਵਿਖੇ ਚੱਲ ਰਹੇ ਸੀ-ਪਾਈਟ ਕੇਂਦਰ ਵਿੱਚ ਪ੍ਰੀ-ਰਿਕਰੂਟਮੈਂਟ ਟਰੇਨਿੰਗ ਕੈਂਪ ਸ਼ੁਰੂ ਹੋ ਰਿਹਾ ਹੈ, ਜਿਸ ਦਾ ਹੁਸ਼ਿਆਰਪੁਰ ਜ਼ਿਲੇ ਦੇ ਨੌਜਵਾਨ ਵੀ ਲਾਹਾ ਲੈ ਸਕਦੇ ਹਨ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਨੌਜਵਾਨਾਂ ਨੂੰ ਵੀ ਸੀ-ਪਾਈਟ ਕੇਂਦਰਾਂ ਅਤੇ ਰੋਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ। ਉਧਰ ਸੀ-ਪਾਈਟ ਕੇਂਦਰ ਥੇਹ ਕਾਂਜਲਾ (ਕਪੂਰਥਲਾ) ਦੇ ਇੰਚਾਰਜ ਬਲਵਿੰਦਰ ਸਿੰਘ ਮੇਜਰ (ਰਿਟਾ:) ਨੇ ਦੱਸਿਆ ਕਿ ਫੌਜ ਵਿੱਚ ਭਰਤੀ ਹੋਣ ਦੇ ਚਾਹਵਾਨ ਯੁਵਕਾਂ ਲਈ 4 ਸਤੰਬਰ ਤੋਂ ਪ੍ਰੀ-ਰਿਕਰੂਟਮੈਂਟ ਟਰੇਨਿੰਗ ਕੈਂਪ ਸ਼ੁਰੂ ਹੋ ਰਿਹਾ ਹੈ, ਜਿਸ ਵਿੱਚ ਹੁਸ਼ਿਆਰਪੁਰ ਜ਼ਿਲੇ ਦੇ ਨੌਜਵਾਨ ਵੀ ਸਿਖਲਾਈ ਪ੍ਰਾਪਤ ਕਰ ਸਕਦੇ ਹਨ।

ਉਹਨਾਂ ਦੱਸਿਆ ਕਿ ਇਸ ਕੇਂਦਰ ਵਿੱਚ ਕਪੂਰਥਲਾ, ਜਲੰਧਰ ਅਤੇ ਹੁਸ਼ਿਆਰਪੁਰ ਜ਼ਿਲੇ ਦੇ ਯੁਵਕਾਂ ਲਈ ਫੌਜ ਵਿੱਚ ਭਰਤੀ ਲਈ ਟਰੇਨਿੰਗ ਕੈਂਪ ਲਗਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਫੌਜ ਦੀ ਭਰਤੀ ਰੈਲੀ 2 ਦਸੰਬਰ ਤੋਂ 8 ਦਸੰਬਰ ਤੱਕ ਜਲੰਧਰ ਵਿਖੇ ਹੋ ਰਹੀ ਹੈ ਅਤੇ ਇਸ ਭਰਤੀ ਰੈਲੀ ਲਈ ਫਿਜੀਕਲ ਅਤੇ ਲਿਖਤੀ ਪ੍ਰੀਖਿਆ ਦੀ ਸਿਖਲਾਈ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਪ੍ਰੀ-ਰਿਕਰੂਟਮੈਂਟ ਟਰੇਨਿੰਗ ਦੇਣ ਲਈ ਯੁਵਕਾਂ ਦੀ ਚੋਣ ਵੀ ਸ਼ੁਰੂ ਹੋ ਚੁੱਕੀ ਹੈ, ਜੋ ਹਰ ਬੁੱਧਵਾਰ ਅਤੇ ਸ਼ੁੱਕਰਵਾਰ ਸਵੇਰੇ 7:30 ਵਜੇ ਕੀਤੀ ਜਾ ਰਹੀ ਹੈ।  ਉਹਨਾਂ ਦੱਸਿਆ ਕਿ ਭਰਤੀ ਲਈ ਕੱਦ 170 ਸੈਂਟੀਮੀਟਰ, ਛਾਤੀ 77/82 , ਭਾਰ 50 ਕਿਲੋਗ੍ਰਾਮ, ਉਮਰ 17-1/2 ਤੋਂ 21 ਸਾਲ, ਵਿਦਿਅਕ ਯੋਗਤਾ 10ਵੀਂ (45 ਫੀਸਦੀ) ਜਾਂ 12 ਪਾਸ ਹੋਣਾ ਜ਼ਰੂਰੀ ਹੈ। ਉਹਨਾਂ ਦੱਸਿਆ ਕਿ ਇਸ ਕੈਂਪ ਵਿੱਚ ਨੌਜਵਾਨਾਂ ਦੀ ਰਿਹਾਇਸ਼, ਖਾਣਾ ਅਤੇ ਸਿਖਲਾਈ ਮੁਫ਼ਤ ਦਿੱਤੀ ਜਾਂਦੀ ਹੈ। ਕੈਂਪ ਵਿੱਚ ਭਰਤੀ ਹੋਣ ਦੇ ਚਾਹਵਾਨ ਆਪਣੇ ਅਸਲ ਸਰਟੀਫਿਕੇਟ ਲੈ ਕੇ ਹਰ ਬੁੱਧਵਾਰ ਜਾਂ ਸ਼ੁੱਕਰਵਾਰ ਕੈਂਪ ਸਵੇਰੇ 7:30 ਵਜੇ ਰਿਪੋਰਟ ਕਰ ਸਕਦੇ ਹਨ। ਇਸ ਤੋਂ ਇਲਾਵਾ ਕਿਸੇ ਵੀ ਤਰਾਂ ਦੀ ਜਾਣਕਾਰੀ ਲਈ ਮੋਬਾਇਲ ਨੰਬਰਾਂ 98761-08893 ਜਾਂ 94784-52324 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here