ਖੇਤੀਬਾੜੀ ਵਿਭਾਗ ਵਲੋਂ ਡੀਲਰਾਂ ਦੀ ਅਚਨਚੇਤ ਚੈÎਕਿੰਗ

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼),ਰਿਪੋਰਟ- ਗੁਰਜੀਤ ਸੋਨੂੰ। ਮੁੱਖ ਖੇਤੀਬਾੜੀ ਅਫ਼ਸਰ ਡਾ. ਵਿਨੇ ਸ਼ਰਮਾ ਦੀ ਅਗਵਾਈ ਵਿੱਚ ਖੇਤੀਬਾੜੀ ਵਿਭਾਗ ਦੀ ਟੀਮ ਨੇ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਅੱਜ ਬਲਾਕ ਤਲਵਾੜਾ ਦੇ ਡੀਲਰਾਂ ਦੀ ਚੈਕਿੰਗ ਕੀਤੇ। ਖੇਤੀਬਾੜੀ ਵਿਕਾਸ ਅਫ਼ਸਰ ਵਿਨੇ ਕੁਮਾਰ ਨੇ ਆਪਣੀ ਟੀਮ ਨਾਲ ਬਲਾਕ ਦੇ ਵੱਖ-ਵੱਖ ਡੀਲਰਾਂ ਦੀ ਚੈਕਿੰਗ ਕੀਤੀ ਅਤੇ ਖਾਦਾ ਦੇ ਸੈਂਪਲ ਵੀ ਲਏ ਗਏ। ਉਹਨਾਂ ਅਪੀਲ ਕਰਦਿਆਂ ਕਿਹਾ ਕਿ ਡੀਲਰ ਖਾਦਾਂ, ਬੀਜਾਂ ਅਤੇ ਦਵਾਈਆਂ ਦਾ ਸਟਾਕ ਮੇਨਟੇਨ ਕਰਨਾ ਯਕੀਨੀ ਬਣਾਉਣ ਅਤੇ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਡੀਲਰਾਂ ਦੀ ਚੈਕਿੰਗ ਇਸੇ ਤਰਾਂ ਜਾਰੀ ਰਹੇਗੀ।

Advertisements

ਉਹਨਾਂ ਡੀਲਰਾਂ ਨੂੰ ਕਿਹਾ ਕਿ ਡਾਇਰੈਕਟਰ ਖੇਤੀਬਾੜੀ ਪੰਜਾਬ ਵਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਕਿਸਾਨਾਂ ਨੂੰ ਪੀ.ਏ.ਯੂ. ਦੁਆਰਾ ਸਿਫਾਰਸ਼ ਕੀਤੀ ਖਾਦ ਦੀ ਮਾਤਰਾ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾਵੇ। ਇਸ ਦੌਰਾਨ ਸ੍ਰੀ ਵਿਨੇ ਕੁਮਾਰ ਨੇ ਡੀਲਰਾਂ ਨੂੰ ਕਿਹਾ ਕਿ ਉਹ ਕਿਸਾਨਾਂ ਨੂੰ ਬਿਨਾਂ ਬਿੱਲ ਤੋਂ ਕੋਈ ਖਾਦ, ਦਵਾਈ ਅਤੇ ਬੀਜ ਨਾ ਵੇਚਣ। ਉਹਨਾਂ ਦੱਸਿਆ ਕਿ ਵਿਭਾਗ ਵਲੋਂ ਸਮੇਂ-ਸਮੇਂ ‘ਤੇ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਕੁਤਾਹੀ ਕਰਨ ਵਾਲੇ ਡੀਲਰ ਦੇ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਉਪਰੰਤ ਉਹਨਾਂ ਬਲਾਕ ਭੂੰਗਾ ਦੇ ਫਾਰਮ ਫੀਲਡ ਸਕੂਲ ਪਿੰਡ ਪੰਡੋਰੀ ਸੂਮਲਾਂ ਵਿਖੇ ਕਿਸਾਨਾਂ ਨੂੰ ਜਾਗਰੂਕ ਵੀ ਕੀਤਾ।

LEAVE A REPLY

Please enter your comment!
Please enter your name here