ਘਰ-ਘਰ ਰੋਜ਼ਗਾਰ ਪ੍ਰੋਗਰਾਮ ਤਹਿਤ ਰੋਜ਼ਗਾਰ ਪਲੇਸਮੈਂਟ ਕੈਂਪ ਲਗਾਇਆ

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼), ਰਿਪੋਰਟ:ਮੁਕਤਾ ਵਾਲਿਆ। ਡਾਇਰੈਕਟਰ ਰੋਜ਼ਗਾਰ ਜਨਰੇਸ਼ਨ ਤੇ ਟਰੇਨਿੰਗ ਵਿਭਾਗ ਦੇ ਹੁਕਮਾਂ ਅਤੇ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਦੇ ਦਿਸ਼ਾ ਨਿਰਦੇਸ਼ ਤਹਿਤ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ। ਇਹ ਜਾਣਕਾਰੀ ਜ਼ਿਲਾ ਰੋਜ਼ਗਾਰ ਅਤੇ ਟਰੇਨਿੰਗ ਅਫ਼ਸਰ ਜਸਵੰਤ ਰਾਏ ਨੇਂ ਦਿੱਤੀ।

Advertisements

ਉਹਨਾਂ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਸ਼ਾਮਿਲ ਹੋਏ ਨੌਜਵਾਨਾਂ ਵਿਚੋਂ 72 ਪ੍ਰਾਰਥੀਆਂ ਨੂੰ ਮੌਕੇ ‘ਤੇ ਹੀ ਚੁਣ ਲਿਆ ਗਿਆ। ਉਹਨਾਂ ਕੈਂਪ ਵਿੱਚ ਸ਼ਾਮਿਲ ਹੋਏ ਨੌਜਵਾਨਾਂ ਨੂੰ ਐਸ.ਐਸ.ਸੀ. ਵਲੋਂ ਸੁਰੱਖਿਆ ਬਲਾਂ ਵਿਚ ਕੱਢੀਆਂ 54,953 ਆਸਾਮੀਆਂ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਅਪਲਾਈ ਕਰਕੇ ਇਹਨਾਂ ਆਸਾਮੀਆਂ ਦਾ ਲਾਭ ਲੈਣਾ ਚਾਹੀਦਾ ਹੈ। ਉਹਨਾਂ ਨੌਜਵਾਨਾਂ ਨੂੰ ਸਰਕਾਰ ਵਲੋਂ ਬਣਾਏ ਗਏ ਘਰ-ਘਰ ਰੋਜ਼ਗਾਰ ਪੋਰਟਲ ਤੇ ਆਪਣਾ ਨਾਂ ਰਜਿਸਟਰ ਕਰਨ ਸੰਬੰਧੀ ਵੀ ਜਾਣਕਾਰੀ ਦਿੱਤੀ।

ਇਸ ਤੋਂ ਇਲਾਵਾ ਪਲੇਸਮੈਂਟ ਕੈਂਪ ਵਿੱਚ ਸ਼ਾਮਿਲ ਹੋਏ ਨੌਜਵਾਨਾਂ ਨੂੰ ਜ਼ਿਲੇ ਵਿੱਚ ਚੱਲ ਰਹੇ ਸਕਿੱਲ ਟਰੇਨਿੰਗ ਸੈਂਟਰਾਂ ਬਾਰੇ ਜਾਣਕਾਰੀ ਦਿੰਦੇ ਹੋਏ ਆਖਿਆ ਕਿ ਇਹਨਾਂ ਸਕਿੱਲ ਸੈਂਟਰਾਂ ਵਿਚੋਂ ਸਕਿਲਿੰਗ ਹਾਸਲ ਕਰਕੇ  ਰੋਜ਼ਗਾਰ ਪ੍ਰਾਪਤ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here