ਸਵੱਛਤਾ ਸਰਵੇਖਣ ਗ੍ਰਾਮੀਣ-2018′ ਮੋਬਾਇਲ ਐਪ ਸਬੰਧੀ ਦਿੱਤੀ ਜਾਣਕਾਰੀ

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼),ਰਿਪੋਰਟ- ਗੁਰਜੀਤ ਸੋਨੂੰ।  ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਇਕ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੂੰ ‘ਸਵੱਛਤਾ ਸਰਵੇਖਣ ਗ੍ਰਾਮੀਣ-2018’ (ਐਸ.ਐਸ.ਜੀ. 2018) ਮੋਬਾਇਲ ਐਪ ਬਾਰੇ ਜਾਣਕਾਰੀ ਦਿੱਤੀ ਗਈ। ਵਿਭਾਗ ਦੇ ਐਸ.ਡੀ.ਓ. ਨਵਨੀਤ ਕੁਮਾਰ ਜਿੰਦਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਵੱਛਤਾ ਸਰਵੇਖਣ ਗ੍ਰਾਮੀਣ ਤਹਿਤ 31 ਅਗਸਤ ਤੱਕ ਪਹਿਲੀ ਵਾਰ ਦੇਸ਼ ਦੇ ਸਾਰੇ ਜ਼ਿਲਿਆਂ ਦੀ ਸਵੱਛਤਾ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਵੱਛਤਾ ਤਹਿਤ ਵਿੱਢੀ ਇਸ ਮੁਹਿੰਮ ਵਿੱਚ ਉਘਾ ਯੋਗਦਾਨ ਪਾਉਣ ਵਾਲੇ ਪਿੰਡਾਂ ਦੇ ਆਂਗਣਵਾੜੀ ਸੈਂਟਰਾਂ, ਹੈਲਥ ਸੈਂਟਰਾਂ, ਸਕੂਲਾਂ ਨੂੰ ਪੰਜਾਬ ਸਰਕਾਰ ਦੁਆਰਾ ਵਿਸੇਸ਼ ਸਨਮਾਨ ਦਿੱਤਾ ਜਾਵੇਗਾ।

Advertisements

ਉਹਨਾਂ ਦੱਸਿਆ ਕਿ ਉਕਤ ਮੋਬਾਇਲ ਐਪ ਨੂੰ ਪਲੇਅ ਸਟੋਰ ‘ਤੇ ਜਾ ਕੇ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਇਸ ਉਪਰੰਤ ਸਵੱਛਤਾ ਸਬੰਧੀ ਕੁਝ ਸਵਾਲਾਂ ਦੇ ਜਵਾਬ ਦਿੱਤੇ ਜਾ ਸਕਦੇ ਹਨ। ਉਹਨਾਂ ਕਿਹਾ ਕਿ ਇਹ ਉਪਰਾਲਾ ਪਿੰਡਾਂ ਅਤੇ ਸ਼ਹਿਰਾਂ ਦੀ ਨੁਹਾਰ ਬਦਲਣ ਲਈ ਕਾਫ਼ੀ ਲਾਹੇਵੰਦ ਸਾਬਤ ਹੋਵੇਗਾ, ਇਸ ਲਈ ਵਿਦਿਆਰਥੀ ਇਸ ਸਰਵੇਖਣ ਵਿੱਚ ਆਪਣੇ ਸੁਝਾਅ ਦੇਣੇ ਯਕੀਨੀ ਬਣਾਉਣ। ਉਹਨਾਂ ਕਿਹਾ ਕਿ ਆਪਣੇ ਪਿੰਡ ਅਤੇ ਜ਼ਿਲੇ ਨੂੰ ਸਫ਼ਾਈ ਪੱਖੋਂ ਸਨਾਮਨ ਦਿਵਾਉਣ ਲਈ ਇਸ ਮੋਬਾਇਲ ਐਪ ਰਾਹੀਂ ਜਾਣਕਾਰੀ ਦਿੱਤੀ ਜਾ ਸਕਦੀ ਹੈ।

ਉਹਨਾਂ ਕਿਹਾ ਕਿ ਹਰੇਕ ਵਿਅਕਤੀ ਕੋਲ ਆਪਣੇ ਪਿੰਡ, ਜ਼ਿਲੇ ਅਤੇ ਸੂਬੇ ਨੂੰ ਸਾਰੇ ਦੇਸ਼ ਵਿੱਚ ਪਹਿਲਾ ਨੰਬਰ ਬਣਾਉਣ ਦਾ ਸੁਨਹਿਰੀ ਮੌਕਾ ਹੈ, ਜਿਸ ਨੂੰ ਗੁਆਉਣਾ ਨਹੀਂ ਚਾਹੀਦਾ। ਇਸ ਮੌਕੇ ਸੀ.ਡੀ.ਐਸ. ਹਰਬੀਰ ਸਿੰਘ, ਦੀਪਕ ਚਾਂਦਲਾ, ਪ੍ਰਿੰਸੀਪਲ ਡਾ: ਪਰਮਜੀਤ ਸਿੰਘ, ਪ੍ਰੋ: ਵਿਜੇ ਕੁਮਾਰ, ਪ੍ਰੋ: ਰਜਿੰਦਰ ਸਿੰਘ, ਪ੍ਰੋ: ਕੁਲਵਿੰਦਰ ਕੌਰ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।

LEAVE A REPLY

Please enter your comment!
Please enter your name here