ਕੋਟਪਾ ਐਕਟ ਅਧੀਨ ਟੀਮ ਨੇ ਕੱਟੇ 13 ਵਿਆਕਤੀਆਂ ਦੇ ਚਲਾਨ, ਜੁਰਮਾਨੇ ਵੱਜੋਂ ਵਸੂਲੇ 2 ਹਜ਼ਾਰ ਰੁਪਏ 

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼),ਰਿਪੋਰਟ- ਗੁਰਜੀਤ ਸੋਨੂੰ। ਤੰਬਾਕੂ ਪਦਾਰਥਾਂ ਦੇ ਸੇਵਨ ਅਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਦੀ ਗਿਣਤੀ ਵਿੱਚ ਵਾਧੇ ਨੂੰ ਕੰਟਰੋਲ ਕਰਨ ਅਤੇ ਇਸਦੇ ਸੇਵਨ ਨਾਲ ਹੋਣ ਵਾਲੇ ਸਿਹਤ ਸੰਬੰਧੀ ਸਮਸੱਆਿਵਾਂ ਪ੍ਰਤੀ ਜਾਗਰੂਕ ਕਰਨ ਲਈ ਬਣਾਏ ਗਏ ਕੋਟਪਾ ਐਕਟ ਅਧੀਨ ਬਲਾਕ ਚੱਕੋਵਾਲ ਦੀ ਟੀਮ ਵੱਲੋਂ ਚਲਾਨ ਕੱਟੇ ਗਏ। ਸਿਵਲ ਸਰਜਨ ਡਾ. ਰੇਨੂੰ ਸੂਦ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਓ.ਪੀ. ਗੋਜਰਾ ਸੀਨੀਅਰ ਮੈਡੀਕਲ ਅਫ਼ਸਰ ਜੀ ਦੀ ਅਗਵਾਈ ਮੁਤਾਬਿਕ ਬਲਾਕ ਚੱਕੋਵਾਲ ਅਧੀਨ ਪੈਂਦੇ ਬੁਲੋਵਾਲ, ਦੁਸੜਕਾ, ਲਾਚੋਵਾਲ, ਹਰਦੋਖਾਨਪੁਰ, ਸਿੰਗੜੀਵਾਲਾ, ਨਸਰਾਲਾ ਵਿੱਚ ਵੱਖ ਵੱਖ ਥਾਂਵਾ ਤੇ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਜਨਤਕ ਥਾਂਵਾ ਤੇ ਸਿਗਰਟਨੋਸ਼ੀ ਕਰਨ ਵਾਲਿਆਂ ਦੇ ਚਾਲਾਨ ਕੱਟੇ ਗਏ।

Advertisements

ਕੋਟਪਾ ਐਕਟ ਤਹਿਤ ਬਣਾਈ ਚੈਕਿੰਗ ਟੀਮ ਵਿੱਚ ਹੈਲਥ ਇੰਸਪੈਥਟਰ ਸ਼੍ਰੀ ਮਨਜੀਤ ਸਿੰਘ, ਮਲਟੀ ਪਰਪਜ਼ ਹੈਲਥ ਮੇਲ ਵਰਕਰ ਦਿਲਬਾਗ ਸਿੰਘ, ਬਲਵਿੰਦਰ ਸਿੰਘ ਤੇ ਵਿਪਨ ਕੁਮਾਰ ਅਤੇ ਹਰਭਜਨ ਸਿੰਘ ਸ਼ਾਮਿਲ ਸਨ। ਇਸ ਬਾਰੇ ਟੀਮ ਮੈਂਬਰਾਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਅੱਜ ਚੈਕਿੰਗ ਦੌਰਾਨ 9 ਦੁਕਾਨਾਂ ਤੇ ਐਕਟ ਅਧੀਨ ਫਲੈਕਸ ਨਾ ਲਗਾਉਣ ਵਾਲੇ ਤੇ ਤੰਬਾਕੂ ਵਿਕਰੇਤਾ ਦੁਕਾਨਦਾਰਾਂ ਅਤੇ 4 ਸਿਗਰਟਨੋਸ਼ੀ ਕਰਨ ਵਾਲੇ ਵਿਅਕਤੀਆਂ ਦਾ ਚਲਾਨ ਕੱਟੇ ਗਏ। ਇਹਨਾਂ ਕੀਤੇ ਗਏ ਕੁੱਲ 13 ਚਾਲਾਨਾਂ ਤੋਂ 2000 ਰੁਪਏ ਜੁਰਮਾਨੇ ਵੱਜੋਂ ਵਸੂਲ ਕੀਤੇ ਗਏ। ਇਸਦੇ ਨਾਲ ਹੀ ਉਹਨਾਂ ਨੂੰ ਜਨਤਕ ਥਾਂਵਾਂ ਤੇ ਸਿਗਰਟਨੋਸ਼ੀ ਨਾ ਕਰਨ ਬਾਰੇ ਅਤੇ ਤੰਬਾਕੂ ਪਦਾਰਥਾ ਦੇ ਖਾਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਵੀ ਜਾਗਰੂਕ ਕੀਤਾ ਗਿਆ।

LEAVE A REPLY

Please enter your comment!
Please enter your name here