7 ਵਿਧਾਨ ਸਭਾ ਹਲਕਿਆਂ ਲਈ 105 ਕਰੋੜ ਰੁਪਏ ਮਨਜ਼ੂਰ: ਠੰਡਲ

DSC05310
ਸੈਂਟਰਲ ਜੇਲ੍ਹ ‘ਚ ਤਬਦੀਲ ਹੋਈ ਜਿਲ੍ਹਾ ਜੇਲ੍ਹ – 38 ਲੱਖ ਰੁਪਏ ਦੀ ਲਾਗਤ ਨਾਲ ਬਣਨਗੀਆਂ ਪਿੰਡ ਬੰਬੇਲੀ ਦੀਆ ਸੜਕਾਂ
ਹੁਸ਼ਿਆਰਪੁਰ, 22 ਅਗਸਤ: 105 ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਦੇ ਪਿੰਡਾਂ ਵਿੱਚ  ਲਿੰਕ ਸੜਕਾਂ ਦੇ ਨਿਰਮਾਣ ਦੇ ਲਈ  ਕੁਝ ਦਿਨਾਂ ਵਿੱਚ ਹੀ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਇਸ ਦੇ ਲਈ ਟੈਂਡਰ ਵੀ ਲੱਗ ਚੁੱਕੇ ਹਨ। ਜ਼ਿਲ੍ਹਾ ਜੇਲ੍ਹ ਨੂੰ ਵੀ ਸੈਂਟਰਲ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਜੇਲ੍ਹਾਂ, ਸੈਰ ਸਪਾਟਾ, ਸਭਿਆਚਾਰਕ ਤੇ ਸੰਸਦੀ ਮਾਮਲੇ ਮੰਤਰੀ ਪੰਜਾਬ ਸ੍ਰ: ਸੋਹਨ ਸਿੰਘ ਠੰਡਲ ਨੇ ਬਲਾਕ ਮਾਹਿਲਪੁਰ ਦੇ ਪਿੰਡ ਬੰਬੇਲੀ ਵਿੱਚ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਅਤੇ ਸਿੰਘਪੁਰ ਬਹੁਸੰਮਤੀ ਸਹਿਕਾਰੀ ਖੇਤੀਬਾੜੀ ਸਭਾ ਵੱਲੋਂ ਲਗਾਏ ਗਏ ਖੂਨਦਾਨ ਕੈਂਪ ਦਾ ਉਦਘਾਟਨ ਕਰਨ ਉਪਰੰਤ ਦਿੱਤੀ। ਇਸ ਦੌਰਾਨ ਪਿੰਡ ਵਿੱਚ ਹੀ ਸਿਲਾਈ-ਕਢਾਈ ਸੈਂਟਰ ਦਾ ਉਦਘਾਟਨ ਵੀ ਕੀਤਾ ਗਿਆ। ਆਯੋਜਿਤ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸ੍ਰ: ਠੰਡਲ ਨੇ ਕਿਹਾ ਕਿ  ਪਿੰਡ ਬੰਬੇਲੀ ਦੀਆਂ ਸੜਕਾਂ ਨੂੰ ਬਣਾਉਣ ਲਈ 38 ਲੱਖ ਰੁਪਏ ਮਨਜ਼ੂਰ ਕਰ ਲਏ ਗਏ ਹਨ। ਪੰਜਾਬ ਸਰਕਾਰ ਵੱਲੋਂ ਇਹ ਸਾਲ ਵਿਕਾਸ ਦੇ ਵਰ੍ਹੇ ਵਜੋਂ ਮਨਾਇਆ ਜਾ ਰਿਹਾ ਹੈ। ਪੰਜਾਬ ਵਿੱਚ ਬਿਜਲੀ ਦਾ ਵਾਧੂ ਉਤਪਾਦਨ ਕੀਤਾ ਜਾ ਰਿਹਾ ਹੈ ਅਤੇ ਕਰੀਬ 100 ਕਰੋੜ ਰੁਪਏ ਦੀ ਲਾਗਤ ਨਾਲ ਬਿਜਲੀ ਦੀਆਂ ਤਾਰਾਂ ਅਤੇ ਖੰਭਿੰਆਂ ਸਹਿਤ ਪਿੰਡਾਂ ਵਿੱਚ ਨਵੇਂ ਟਰਾਂਸਫਾਰਮਰ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਨਵੀਂ ਉਦਯੋਗਿਕ ਨੀਤੀ ਦੇ ਤਹਿਤ ਕਈ ਬਾਹਰਲੇ ਉਦਯੋਗਪਤੀਆਂ ਨੇ ਰਾਜ ਵਿੱਚ ਨਵੇਂ ਉਦਯੋਗ ਲਗਾਉਣ ਦੀ ਦਿਲਚਸਪੀ ਦਿਖਾਈ ਹੈ, ਜਲਦ ਹੀ ਹਲਕੇ ਵਿੱਚ ਇੱਕ ਵੱਡੇ ਪੱਧਰ ਦਾ ਨਵਾਂ ਉਦਯੋਗ ਵੀ ਸਥਾਪਿਤ ਕੀਤਾ ਜਾ ਰਿਹਾ ਹੈ।  ਉਨ੍ਹਾਂ ਕਿਹਾ ਕਿ ਕੁਦਰਤੀ ਸਰੋਤਾਂ ਤੋਂ ਵੀ ਬਿਜਲੀ ਪੈਦਾ ਕਰਨ ਲਈ ਸਰਕਾਰ ਵੱਲੋਂ ਸਬਸਿਡੀ ਤਹਿਤ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਪਿੰਡਾਂ ਦਾ ਕੋਈ ਵੀ ਕਿਸਾਨ ਜਾਂ ਜਿੰਮੀਦਾਰ ਜੇਕਰ ਆਪਣੀ ਜਮੀਨ ‘ਤੇ ਇਸ ਤਰ੍ਹਾਂ ਦਾ ਪਲਾਂਟ ਲਗਾਉਣਾ ਚਾਹੁੰਦਾ ਹੈ ਤਾਂ ਸਰਕਾਰ ਵੱਲੋਂ ਉਸ ਦੀ ਪੂਰੀ ਸਹਾਇਤਾ ਕੀਤੀ ਜਾਵੇਗੀ। ਇਹ ਪਲਾਂਟ ਇੱਕ ਕਿਸਾਨ ਤੋਂ ਇਲਾਵਾ ਕਈ ਕਿਸਾਨ ਇਕੱਠੇ ਮਿਲ ਕੇ ਵੀ ਲਗਾ ਸਕਦੇ ਹਨ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਲਦ ਹੀ ਬੁਢਾਪਾ ਪੈਨਸ਼ਨ ਦੀ ਰਾਸ਼ੀ ਵਧਾ ਕੇ ਦੁਗਣੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਗਰੀਬਾਂ ਨੂੰ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ ਹੈਲਥ ਕਾਰਡ ਬਣਾਏ ਗਏ ਹਨ। ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਖੁੱਲ੍ਹਾ ਪੈਸਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਬੀ.ਡੀ.ਪੀ.ਓ ਸਹਿਤ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਪਿੰਡਾਂ ਵਿੱਚ ਚਾਹੇ ਡਰੇਨ ਦੀ ਸਮੱਸਿਆ, ਪੀਣ ਵਾਲੇ ਪਾਣੀ, ਗੰਦੇ ਪਾਣੀ ਦੇ ਨਿਕਾਸ ਜਾਂ ਪੁੱਲੀਆਂ ਦੇ ਨਿਰਮਾਣ ਦੀ ਗੱਲ ਹੋਵੇ, ਬਾਰੀਕੀ ਨਾਲ ਪਿੰਡ ਵਾਸੀਆਂ ਦੀ ਸਮੱਸਿਆ ਦੇ ਅਨੁਸਾਰ ਵਿਕਾਸ ਕਾਰਜ ਕਰਵਾਏ ਜਾਣ ਤਾਂ ਜੋ ਲੋਕਾਂ ਨੂੰ ਬੁਨਿਆਦੀ ਜਰੂਰਤਾਂ ਮੁਹੱਈਆ ਕਰਵਾਈਆਂ ਜਾ ਸਕਣ।  ਇਸ ਦੌਰਾਨ ਸ੍ਰ: ਠੰਡਲ ਨੇ ਪਿੰਡ ਬੰਬਲੀ ਦੀਆਂ ਜ਼ਰੂਰਤਮੰਦ ਮਹਿਲਾਵਾਂ ਨੂੰ ਸਿਲਾਈ ਮਸ਼ੀਨਾਂ ਵੀ ਵੰਡੀਆਂ ਅਤੇ 30 ਸਰਟੀਫਿਕੇਟ ਤਕਸੀਮ ਕੀਤੇ। ਖੂਨਦਾਨ ਕਰਨ ਵਾਲੇ 42 ਖੂਨਦਾਨੀਆਂ ਨੂੰ ਵੀ ਸਰਟੀਫਿਕੇਟ ਵੰਡੇ ਗਏ। ਇਸ ਮੌਕੇ ‘ਤੇ ਜਿਲ੍ਹਾ ਪ੍ਰਧਾਨ ਐਸ ਸੀ ਵਿੰਗ ਪਰਮਜੀਤ ਸਿੰਘ, ਮੈਂਬਰ ਜਨਰਲ ਕੌਂਸਲ ਇਕਬਾਲ ਸਿੰਘ ਖੇੜਾ, ਚੇਅਰਮੈਨ ਬਲਾਕ ਸੰਮਤੀ ਮਾਹਿਲਪੁਰ ਸਵਰਨ ਸਿੰਘ ਰਸੂਲਪੁਰ,  ਪ੍ਰਿੰਸੀਪਲ ਰਛਪਾਲ ਸਿੰਘ, ਮਲਕੀਤ ਸਿੰਘ, ਸਪਰੰਚ ਗੁਰਦਿਆਲ ਸਿੰਘ ਬਿਲਾਸਪੁਰ, ਜਨਰਲ ਸਕੱਤਰ ਅਕਾਲੀ ਦਲ ਹਰਮੇਲ ਸਿੰਘ, ਸਟਾਰ ਕਲੱਬ ਬੰਬੇਲੀ ਦੇ ਪ੍ਰਧਾਨ ਇੰਦਰਜੀਤ ਸਿੰਘ ਰਾਣਾ, ਸਰਪੰਚ ਪਰਮਜੀਤ ਸਿੰਘ, ਵਾਈਸ ਪ੍ਰਧਾਨ ਯੂਥ ਅਕਾਲੀ ਦਲ ਹੁਸ਼ਿਆਰਪੁਰ ਅਤੇ ਸਾਬਕਾ ਸਰਪੰਚ ਸੁਖਦੇਵ ਸਿੰਘ, ਸ੍ਰ: ਬਚਿੰਦਰ ਸਿੰਘ, ਸੁਖਵਿੰਦਰ ਸਿੰਘ, ਪੰਚ ਪਿਆਰਾ ਲਾਲ, ਸਿੰਗਾਰਾ ਸਿੰਘ ਹੀਰ, ਵਿਜੇ ਕੁਮਾਰ, ਸਰਪੰਚ ਦਲਬੀਰ ਸਿੰਘ ਜੈਤਪੁਰ, ਸਿੰਘਪੁਰ ਐਗਰੀਕਲਚਰ ਸੁਸਾਇਟੀ ਦੇ ਪ੍ਰਧਾਨ ਸੇਵਾ ਸਿੰਘ ਵੀ ਮੌਜੂਦ ਸਨ

Advertisements

LEAVE A REPLY

Please enter your comment!
Please enter your name here