ਮਲੇਰੀਆ ਅਤੇ ਡੇਂਗੂ ਦੀ ਰੋਕਥਾਮ ਲਈ ਵੱਖ-ਵੱਖ ਵਾਰਡਾਂ ਵਿੱਚ ਕਰਵਾਈ ਜਾ ਰਹੀ ਹੈ ਫੋਗਿੰਗ- ਕਮਿਸ਼ਨਰ 

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ। ਕਮਿਸ਼ਨਰ ਬਲਬੀਰ ਰਾਜ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਗਰ ਨਿਗਮ ਵੱਲੋਂ ਗਰਮੀਆਂ ਅਤੇ ਬਰਸਾਤ ਦੇ ਮੌਸਮ ਦੌਰਾਨ ਫੈਲਣ ਵਾਲੀਆਂ ਬਿਮਾਰੀਆਂ ਅਤੇ ਡੇਂਗੂ ਦੀ ਰੋਕਥਾਮ ਲਈ ਵੱਖ-ਵੱਖ ਵਾਰਡਾਂ ਵਿਚ ਫੌਗਿੰਗ ਸਪਰੇਅ ਕਰਵਾਈ ਜਾ ਰਹੀ ਹੈ। ਜਿਸ ਤਹਿਤ ਵਾਰਡ ਨੰ 24 ਦੇ ਕੌਂਸਲਰ ਬਿਕਰਮਜੀਤ ਸਿੰਘ ਕਲਸੀ ਨੇ ਆਪਣੇ ਵਾਰਡ ਦੇ ਵੱਖ-ਵੱਖ ਮੁਹੱਲਿਆਂ ਵਿਚ ਫੋਗਿੰਗ ਸਪਰੇਅ ਕਰਵਾਈ।

Advertisements

ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਛੱਤ ਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ ਦੇ ਢੱਕਣ ਚੰਗੀ ਤਰਾਂ ਬੰਦ ਕਰਕੇ ਰੱਖਣ, ਪਾਣੀ ਰੱਖਣ ਵਾਲੇ ਬਰਤਨਾਂ, ਬਾਲਟੀਆਂ ਨੂੰ ਢੱਕ ਕੇ ਰੱਖਣ। ਆਪਣੇ ਘਰਾਂ ਦੇ ਆਸ-ਪਾਸ ਪਾਣੀ ਇੱਕਠਾ ਨਾਂ ਹੋਣ ਦੇਣ ਤਾਂ ਜੋ ਮਲੇਰੀਆ ਅਤੇ ਡੈਂਗੂ ਦੇ ਲਾਰਵੇ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ। ਨਗਰ ਨਿਗਮ ਵਲੋਂ ਕੀਤੇ ਜਾਣ ਵਾਲੇ ਫੋਗਿੰਗ ਸਪਰੇਅ ਦੇ ਮੌਕੇ ਤੇ ਵਾਰਡ ਵਾਸੀ ਆਪਣੇ ਘਰਾਂ ਦੇ ਦਰਵਾਜ਼ੇ ਅਤੇ ਖਿੜਕੀਆਂ ਖੋਲਕੇ ਰੱਖਣ ਤਾਂ ਜ਼ੋ ਕੀਟਨਾਸ਼ਕ ਸਪਰੇਅ ਦਾ ਪੂਰਾ ਅਸਰ ਹੋ ਸਕੇ। ਉਹਨਾਂ ਕਿਹਾ ਕਿ ਵਾਰਡ ਵਾਸੀ ਫੋਗਿੰਗ ਸਪਰੇਅ ਕਰਨ ਵਾਲੀ ਟੀਮ ਨੂੰ ਆਪਣਾ ਪੂਰਾ ਸਹਿਯੋਗ ਦੇਣ।

LEAVE A REPLY

Please enter your comment!
Please enter your name here