ਸਰਕਾਰੀ ਸਿਹਤ ਕੇਂਦਰਾਂ ਵਿੱਚ ਸੁਚਾਰੂ ਢੰਗ ਨਾਲ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼),ਰਿਪੋਰਟ- ਗੁਰਜੀਤ ਸੋਨੂੰ। ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਸਿਹਤ ਵਿਭਾਗ ਅਤੇ ਸਿੱਖਿਆ ਵਿਭਾਗ ਨਾਲ ਵੱਖ-ਵੱਖ ਮੀਟਿੰਗਾਂ ਕਰਕੇ ਹਦਾਇਤ ਕੀਤੀ ਕਿ ਜਿਥੇ ਸਿਹਤ ਵਿਭਾਗ ਵਲੋਂ ਸਰਕਾਰੀ ਸਿਹਤ ਕੇਂਦਰਾਂ ਵਿੱਚ ਸੁਚਾਰੂ ਢੰਗ ਨਾਲ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ, ਉਥੇ ਸਿੱਖਿਆ ਵਿਭਾਗ ਨੂੰ ਸਕੂਲਾਂ ਵਿੱਚ ਡੇਂਗੂ ਤੋਂ ਬਚਣ ਸਬੰਧੀ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਹਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸ਼ਨ ਵਲੋਂ ਸਿਹਤ ਵਿਭਾਗ ਅਤੇ ਨਗਰ ਨਿਗਮ ਦੀਆਂ ਸਾਂਝੀਆਂ ਟੀਮਾਂ ਗਠਿਤ ਕੀਤੀਆਂ ਗਈਆਂ ਹਨ, ਜੋ ਘਰਾਂ ਵਿੱਚ ਜਾ ਕੇ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਵਰਗੀਆਂ ਬਿਮਾਰੀਆਂ ਦਾ ਕਾਰਨ ਬਣਦੇ ਮੱਛਰਾਂ ਦਾ ਲਾਰਵਾ ਚੈਕ ਕਰ ਰਹੀਆਂ ਹਨ।

Advertisements

ਇਸ ਤੋਂ ਇਲਾਵਾ ਹਰੇਕ ਵਿਅਕਤੀ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਉਸ ਨੂੰ ਇਹਨਾਂ ਬਿਮਾਰੀਆਂ ਤੋਂ ਬਚਣ ਲਈ ਜਾਣਕਾਰੀ ਹੋਵੇ। ਈਸ਼ਾ ਕਾਲੀਆ ਨੇ ਕਿਹਾ ਕਿ ਜਾਗਰੂਕਤਾ ਨਾਲ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। ਉਹਨਾਂ ਅਪੀਲ ਕਰਦਿਆਂ ਕਿਹਾ ਕਿ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ, ਕਿਉਂਕਿ ਇਹ ਮੱਛਰ ਖੜੇ ਪਾਣੀ ਵਿੱਚ ਹੀ ਪੈਦਾ ਹੁੰਦੇ ਹਨ। ਉਹਨਾਂ ਕਿਹਾ ਕਿ ਡੇਂਗੂ ਦੇ ਲੱਛਣ ਸਾਹਮਣੇ ਆਉਣ ‘ਤੇ ਤੁਰੰਤ ਨੇੜੇ ਦੇ ਸਿਹਤ ਕੇਂਦਰ ਸੰਪਰਕ ਕੀਤਾ ਜਾਵੇ। ਉਹਨਾਂ ਸਿਹਤ ਵਿਭਾਗ ਨੂੰ ਡੇਂਗੂ ਦੇ ਸ਼ੱਕੀ ਮਰੀਜ਼ਾਂ ਲਈ ਸਰਕਾਰੀ ਸਿਹਤ ਕੇਂਦਰਾਂ ਵਿੱਚ ਸਿਹਤ ਸਹੂਲਤਾਂ ਦਾ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ ਵੀ ਕੀਤੀ। 
ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਨੂੰ ਵੀ ਹਦਾਇਤ ਕੀਤੀ ਕਿ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਡੇਂਗੂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ, ਤਾਂ ਜੋ ਉਹ ਖੁਦ ਜਾਗਰੂਕ ਹੋ ਕੇ ਡੇਂਗੂ ਤੋਂ ਬਚਣ ਲਈ ਆਪਣੇ ਪਰਿਵਾਰਾਂ ਨੂੰ ਵੀ ਜਾਗਰੂਕ ਕਰ ਸਕਣ। ਉਹਨਾਂ ਜਿਲਾ ਸਿੱਖਿਆ ਵਿਕਾਸ ਕਮੇਟੀ ਦੀ ਮੀਟਿੰਗ ਦੌਰਾਨ ਜਿਥੇ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲਿਆ, ਉਥੇ ਹਦਾਇਤ ਕੀਤੀ ਕਿ ਸਕੂਲਾਂ ਵਿੱਚ ਬੱਚਿਆਂ ਲਈ ਮਿਡ-ਡੇਅ-ਮੀਲ ਤਹਿਤ ਦਿੱਤੇ ਜਾ ਰਹੇ ਖਾਣੇ ਦੀ ਗੁਣਵੱਤਾ ਪੱਖੋਂ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਉਹਨਾਂ ਕਿਹਾ ਕਿ ਖਾਣੇ ਦੀ ਕੁਆਲਟੀ ਚੈਕ ਕਰਨ ਲਈ ਸਿੱਖਿਆ ਵਿਭਾਗ ਦੇ ਅਧਿਕਾਰੀ ਸਮੇਂ-ਸਮੇਂ ‘ਤੇ ਇਸ ਦੀ ਜਾਂਚ ਕਰਨੀ ਵੀ ਯਕੀਨੀ ਬਣਾਉਣ। ਉਹਨਾਂ ਕਿਹਾ ਕਿ ਬੱਚਿਆਂ ਨੂੰ ਦਿੱਤੇ ਜਾ ਰਹੇ ਖਾਣੇ ਦੀ ਪੌਸ਼ਟਿਕਤਾ ਅਤੇ ਕੁਆਲਟੀ ਵਿੱਚ ਕਿਸੇ ਵੀ ਤਰ•ਾਂ ਦੀ ਲਾਪ੍ਰਵਾਹੀ ਸਹਿਣ ਨਹੀਂ ਕੀਤੀ ਜਾਵੇਗੀ। ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਜ਼ਿਲਾ ਸਿੱਖਿਆ ਅਫ਼ਸਰ (ਸ) ਮੋਹਨ ਸਿੰਘ ਲੇਹਲ, ਜ਼ਿਲਾ ਸਿੱਖਿਆ ਅਫ਼ਸਰ (ਐਲੀ:) ਸੰਜੀਵ ਗੌਤਮ, ਉਪ ਸਿੱਖਿਆ ਅਫ਼ਸਰ ਧੀਰਜ ਵਸ਼ਿਸ਼ਟ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ। 

LEAVE A REPLY

Please enter your comment!
Please enter your name here