ਕੌਮੀ ਲੋਕ ਅਦਾਲਤ ਵਿੱਚ 2291 ਕੇਸਾਂ ਦੀ ਸੁਣਵਾਈ, 374 ਕੇਸਾਂ ਦਾ ਨਿਪਟਾਰਾ 

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼),ਰਿਪੋਰਟ- ਗੁਰਜੀਤ ਸੋਨੂੰ। ਜਿਲਾ  ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਮਾਨਯੋਗ ਮੈਂਬਰ ਸਕੱਤਰ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲੇ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ। ਇਹ ਕੌਮੀ ਲੋਕ ਅਦਾਲਤ ਸਾਲ 2018 ਦੀ ਚੌਥੀ ਕੌਮੀ ਲੋਕ ਅਦਾਲਤ ਸੀ। ਇਸ ਲੋਕ ਅਦਾਲਤ ਵਿੱਚ ਕਰੀਮੀਨਲ ਕੇਸ, ਸਿਵਲ ਕੇਸ ਅਤੇ ਪ੍ਰੀ-ਲੀਟੀਗੇਟਿਵ ਬੈਂਕਾਂ ਦੇ ਕੇਸਾਂ ਦਾ ਨਿਪਟਾਰਾ ਕਰਵਾਉਣ ਲਈ ਜ਼ਿਲਾ ਹੁਸ਼ਿਆਰਪੁਰ ਵਿਖੇ 7 ਬੈਂਚਾਂ ਦਾ ਅਤੇ ਦਸੂਹਾ, ਮੁਕੇਰੀਆਂ ਅਤੇ ਗੜਸ਼ੰਕਰ ਵਿਖੇ 1-1 ਬੈਂਚ ਦਾ ਗਠਨ ਕੀਤਾ ਗਿਆ। 
ਇਹ ਲੋਕ ਅਦਾਲਤ ਇੰਚਾਰਜ ਜਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਮਾਨਯੋਗ ਮੈਡਮ ਪ੍ਰਿਆ ਸੂਦ ਦੇ ਹੁਕਮਾਂ ਹੇਠ ਲਗਾਈ ਗਈ। ਜ਼ਿਲਾ ਹੁਸ਼ਿਆਰਪੁਰ ਦੀ ਕੌਮੀ ਲੋਕ ਅਦਾਲਤ ਵਿੱਚ 2291 ਕੇਸਾਂ ਦੀ ਸੁਣਵਾਈ ਹੋਈ ਅਤੇ 374 ਕੇਸਾਂ ਦਾ ਮੌਕੇ ਨਿਪਟਾਰਾ ਕੀਤਾ ਗਿਆ ਅਤੇ ਧਿਰਾਂ ਨੂੰ ਕੁੱਲ 5,24,35,233 ਰੁਪਏ ਦੀ ਰਾਸ਼ੀ ਦੇ ਕਲੇਮ ਦਿਵਾਏ ਗਏ। ਮਾਨਯੋਗ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ-ਕਮ-ਸੀ.ਜੇ.ਐਮ. ਸ੍ਰੀਮਤੀ ਸੁਚੇਤਾ ਅਸ਼ੀਸ਼ ਦੇਵ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਵੱਧ ਤੋਂ ਵੱਧ ਲੋਕ ਇਹਨਾਂ ਅਦਾਲਤਾਂ ਵਿੱਚ ਕੇਸ ਲਗਾਉਣ ਤੇ ਇਸ ਨਾਲ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ। ਉਹਨਾਂ ਦੱਸਿਆ ਕਿ ਇਹਨਾਂ ਲੋਕ ਅਦਾਲਤਾਂ ਦੇ ਫੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ। ਉਹਨਾਂ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੁਆਰਾ ਐਡਮਨਿਸਟ੍ਰੇਟਿਵ ਅਧਿਕਾਰੀਆਂ, ਜ਼ਿਲਾ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਅਤੇ ਆਮ ਜਨਤਾ ਦੇ ਭਰਪੂਰ ਸਹਿਯੋਗ ਲਈ ਧੰਨਵਾਦ ਕੀਤਾ। 

Advertisements

LEAVE A REPLY

Please enter your comment!
Please enter your name here