10 ਸਤੰਬਰ ਨੂੰ ਛੁੱਟੀ ਵਾਲੇ ਦਿਨ ਨਹੀਂ ਪ੍ਰਭਾਵਿਤ ਹੋਵੇਗਾ ਚੋਣਾਂ ਦਾ ਕੰਮ : ਡਿਪਟੀ ਕਮਿਸ਼ਨਰ

logo latest

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼),ਰਿਪੋਰਟ- ਗੁਰਜੀਤ ਸੋਨੂੰ। ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ 10 ਸੰਤਬਰ 2018 ਨੂੰ ਪੰਜਾਬ ਸਰਕਾਰ ਵਲੋਂ ਘੋਸ਼ਿਤ ਕੀਤੀ ਗਈ ਛੁੱਟੀ ਵਾਲੇ ਦਿਨ ਚੋਣਾਂ ਦਾ ਕੰਮ ਪ੍ਰਭਾਵਿਤ ਨਹੀਂ ਹੋਵੇਗਾ। ਈਸ਼ਾ ਕਾਲੀਆ ਨੇ ਦੱਸਿਆ ਕਿ ਚੋਣ ਕਮਿਸ਼ਨ ਦੇ ਸ਼ਡਿਉਲ ਮੁਤਾਬਕ 10 ਸਤੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ, ਜਦਕਿ 11 ਸਤੰਬਰ ਨੂੰ ਨਾਮਜ਼ਦਗੀ ਪੇਪਰ ਵਾਪਸ ਲਏ ਜਾ ਸਕਦੇ ਹਨ, ਉਪਰੰਤ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਉਹਨਾਂ ਦੱਸਿਆ ਕਿ 19 ਸਤੰਬਰ ਨੂੰ ਸਵੇਰੇ 8 ਵਜੇ ਤੋਂ 4 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 22 ਸਤੰਬਰ ਨੂੰ ਹੋਵੇਗੀ।

Advertisements

ਉਹਨਾਂ ਦੱਸਿਆ ਕਿ ਜ਼ਿਲਾ ਪ੍ਰੀਸ਼ਦ ਲਈ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਏ.ਡੀ.ਸੀ. (ਜ)-ਕਮ-ਰਿਟਰਨਿੰਗ ਅਫ਼ਸਰ ਜ਼ਿਲਾ ਪ੍ਰੀਸ਼ਦ ਜਾਂ ਕਾਰਜਕਾਰੀ ਇੰਜੀਨੀਅਰ ਉਸਾਰੀ ਮੰਡਲ 2 ਲੋਕ ਨਿਰਮਾਣ ਵਿਭਾਗ (ਭ ਤੇ ਮ)-ਕਮ-ਸਹਾਇਕ ਰਿਟਰਨਿੰਗ ਅਫ਼ਸਰ ਜ਼ਿਲਾ ਪ੍ਰੀਸ਼ਦ ਹੁਸ਼ਿਆਰਪੁਰ ਕੋਲ ਕੋਰਟ ਰੂਮ ਨੰ: 111, ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਜਮਾਂ ਕਰਵਾਏ ਜਾ ਸਕਦੇ ਹਨ। ਇਸ ਤੋਂ ਇਲਾਵਾ ਪੰਚਾਇਤ ਸੰਮਤੀਆਂ ਲਈ ਸਬੰਧਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਦੇ ਦਫ਼ਤਰ ਵਿੱਚ ਹੀ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਾ ਸਕਦੇ ਹਨ।

LEAVE A REPLY

Please enter your comment!
Please enter your name here