ਦੁਕਾਨਦਾਰ ਆਪਣਾ ਸਮਾਨ ਦੁਕਾਨਾਂ ਦੇ ਅੰਦਰ ਹੀ ਰੱਖਣ- ਕਮਿਸ਼ਨਰ ਬਲਬੀਰ

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼),ਰਿਪੋਰਟ- ਗੁਰਜੀਤ ਸੋਨੂੰ। ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਹਿਰ ਵਿੱਚੋਂ ਨਜਾਇਜ ਕਬਜੇ ਹਟਾਉਣ ਲਈ ਸੁਪਰਡੇਂਟ ਗੁਰਮੇਲ ਸਿੰਘ ਦੀ ਅਗਵਾਈ ਹੇਠ ਤਹਿਬਜਾਰੀ ਟੀਮ ਵੱਲੋਂ ਵਿਸ਼ੇਸ਼ ਮੁਹਿੰਮ ਤਹਿਤ ਸ਼ਹਿਰ ਦੇ ਵੱਖ-ਵੱਖ ਬੱਸ ਸਟੈਂਡ, ਰੌਸ਼ਨ ਰੋਡ, ਜਲੰਧਰ ਰੋਡ ਅਤੇ ਗਊਸ਼ਾਲਾ ਬਜਾਰ ਦਾ ਦੌਰਾ ਕਰਕੇ ਦੁਕਾਨਦਾਰਾਂ ਨੂੰ ਆਪਣਾ ਸਮਾਨ ਦੁਕਾਨਾਂ ਦੇ ਅੰਦਰ ਹੀ ਰਖੱਣ ਦੀ ਹਦਾਇਤ ਕੀਤੀ।

Advertisements

ਨਗਰ ਨਿਗਮ ਦੀ ਤਹਿਬਜਾਰੀ ਟੀਮ ਵਿਚ ਇੰਸਪੈਕਟਰ ਸੰਜੀਵ ਅਰੋੜਾ ਅਤੇ ਕੁਲਵਿੰਦਰ ਸਿੰਘ ਸ਼ਾਮਲ ਸਨ ਨੇ ਦੁਕਾਨਦਾਰਾਂ ਨੂੰ ਆਪਣਾ ਸਮਾਨ ਦੁਕਾਨਾਂ ਦੇ ਅੰਦਰ ਹੀ ਰੱਖਣ ਲਈ ਕਿਹਾ। ਉਹਨਾਂ ਕਿਹਾ ਕਿ ਨਗਰ ਨਿਗਮ ਦੀ ਥਾਂ ਤੇ ਸਮਾਨ ਰੱਖਣ ਵਾਲੇ ਦੁਕਾਨਦਾਰਾਂ ਦਾ ਸਮਾਨ ਕਬਜੇ਼ ਵਿੱਚ ਲੈ ਕੇ ਉਹਨਾਂ ਦੇ ਚਲਾਨ ਕੱਟੇ ਜਾਣਗੇ।

LEAVE A REPLY

Please enter your comment!
Please enter your name here