ਜ਼ਿਲਾ ਮੈਜਿਸਟਰੇਟ ਨੇ ਜਾਰੀ ਕੀਤੇ 7 ਵੱਖ-ਵੱਖ ਪਾਬੰਦੀਆਂ ਦੇ ਆਦੇਸ਼ 

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼),ਰਿਪੋਰਟ- ਗੁਰਜੀਤ ਸੋਨੂੰ।  ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਹੁਕਮ ਜਾਰੀ ਕਰਦਿਆਂ ਜ਼ਿਲੇ ਦੀ ਹਦੂਦ ਅੰਦਰ ਆਮ ਜਨਤਾ ਦੁਆਰਾ (ਬਾਲਗ ਵਿਅਕਤੀ) ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਦੀ ਵਰਦੀ ਦੀ ਵਰਤੋਂ ਕਰਨ ‘ਤੇ ਪਾਬੰਦੀ ਲਗਾ ਦਿੱਤੀ ਹੈ। ਜਾਰੀ ਕੀਤੇ ਹੁਕਮ ਵਿੱਚ ਇਹ ਵਰਦੀਆਂ ਅਣ-ਅਧਿਕਾਰਤ ਵਿਅਕਤੀ ਨੂੰ ਵੇਚਣ ਅਤੇ ਖਰੀਦ ਕਰਨ ‘ਤੇ ਵੀ ਪਾਬੰਦੀ ਹੋਵੇਗੀ। ਇਹ ਹੁਕਮ ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਅਧਿਕਾਰੀਆਂ ‘ਤੇ ਲਾਗੂ ਨਹੀਂ ਹੋਵੇਗਾ। ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲਾ ਮੈਜਿਸਟਰੇਟ ਨੇ ਪਾਬੰਦੀ ਲਗਾਈ ਹੈ ਕਿ ਜ਼ਿਲਾ ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ, ਪੰਚਾਇਤ, ਨਗਰ ਕੌਂਸਲ ਜਾਂ ਨਗਰ ਪੰਚਾਇਤ ਸਬੰਧਿਤ ਉਪ-ਮੰਡਲ ਮੈਜਿਸਟਰੇਟ ਦੀ ਲਿਖਤੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਕੋਈ ਛੱਪੜ ਨਹੀਂ ਪੂਰੇਗਾ।

Advertisements

ਇਸ ਤੋਂ ਇਲਾਵਾ ਜ਼ਿਲਾ ਮੈਜਿਸਟਰੇਟ ਨੇ ਇਕ ਹੋਰ ਹੁਕਮ ਜਾਰੀ ਕਰਦਿਆਂ ਪਾਬੰਦੀ ਲਗਾਈ ਹੈ ਕਿ ਜ਼ਿਲੇ ਵਿੱਚ ਪੈਂਦੇ ਸਾਰੇ ਮੈਰਿਜ ਪੈਲਸਾਂ ਵਿੱਚ ਕੋਈ ਵੀ ਵਿਅਕਤੀ ਵਿਆਹ ਸ਼ਾਦੀਆਂ ਜਾਂ ਕਿਸੇ ਹੋਰ ਮੌਕੇ ‘ਤੇ ਕਿਸੇ ਵੀ ਤਰਾਂ ਦੇ ਹਥਿਆਰ ਦੀ ਵਰਤੋਂ ਨਹੀਂ ਕਰੇਗਾ। ਮੈਰਿਜ ਪੈਲੇਸ ਦੇ ਮਾਲਕ ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ ਕੋਈ ਵੀ ਵਿਅਕਤੀ ਮੈਰਿਜ ਪੈਲੇਸ ਵਿੱਚ ਫੰਕਸ਼ਨ ਸਮੇਂ ਹਥਿਆਰ ਦੀ ਵਰਤੋਂ ਨਾ ਕਰੇ। ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ ਅਤੇ ਜਿਨਾਂ ਨੂੰ ਆਪਣੇ ਨਾਲ ਹਥਿਆਰ ਰੱਖਣ ਦੇ ਅਧਿਕਾਰ ਮਿਲੇ ਹਨ, ਕੇਵਲ ਉਹ ਹੀ ਵਿਅਕਤੀ ਆਪਣੇ ਨਾਲ ਹਥਿਆਰ ਰੱਖ ਸਕਣਗੇ।

ਜ਼ਿਲਾ ਮੈਜਿਸਟਰੇਟ ਨੇ ਜ਼ਿਲੇ ਦੀ ਹੱਦ ਅੰਦਰ ਮਿਲਟਰੀ ਵਰਦੀ ਅਤੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ, ਮੋਟਰ ਸਾਈਕਲਾਂ, ਮੋਟਰ ਗੱਡੀਆਂ ਦੀ ਵਰਤੋਂ ਕਰਨ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ ਮਿਲਟਰੀ ਅਧਿਕਾਰੀਆਂ ‘ਤੇ ਲਾਗੂ ਨਹੀਂ ਹੋਵੇਗਾ। ਇਕ ਹੋਰ ਹੁਕਮ ਅਨੁਸਾਰ ਉਹਨਾਂ ਨੇ ਜ਼ਿਲੇ ਵਿੱਚ ਗਰਮੀਆਂ ਨੂੰ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਅਤੇ ਸਰਦੀਆਂ ਨੂੰ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਗਊ ਵੰਸ਼ ਦੀ ਢੋਆ-ਢੁਆਈ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਇਸ ਹੁਕਮ ਰਾਹੀਂ ਜਿਨਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ, ਉਹਨਾਂ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਾਉਣ ਦੇ ਆਦੇਸ਼ ਦਿੱਤੇ ਗਏ ਹਨ। ਉਕਤ ਤੋਂ ਇਲਾਵਾ ਇਕ ਹੋਰ ਪਾਬੰਦੀ ਲਗਾਉਂਦਿਆਂ ਜ਼ਿਲਾ ਮੈਜਿਸਟਰੇਟ ਨੇ ਹੁਕਮ ਜਾਰੀ ਕੀਤਾ ਹੈ ਕਿ ਪੰਜਾਬ ਇੰਸਟਰੂਮੈਂਟ ਕੰਟਰੋਲ ਐਕਟ 1950 ਦੀ ਧਾਰਾ 3 ਅਨੁਸਾਰ ਕੋਈ ਵੀ ਵਿਅਕਤੀ ਜਾਂ ਸਿਆਸੀ ਪਾਰਟੀ ਜਲਸੇ ਜਾਂ ਜਲੂਸ ਅਤੇ ਰੈਲੀ ਦੌਰਾਨ ਸਬੰਧਿਤ ਉਪ ਮੰਡਲ ਮੈਜਿਸਟਰੇਟ ਦੀ ਲਿਖਤੀ ਪ੍ਰਵਾਨਗੀ ਤੋਂ ਬਿਨਾਂ ਕਿਸੇ ਵੀ ਅਜਿਹੇ ਯੰਤਰ ਜਾਂ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਨ ਵਾਲੀ ਸਮੱਗਰੀ ਦੀ ਵਰਤੋਂ ਦਿਨ ਜਾਂ ਰਾਤ ਸਮੇਂ ਨਹੀਂ ਕਰੇਗਾ, ਜਿਸ ਦੀ ਆਵਾਜ਼ ਉਸ ਦੀ ਹਦੂਦ ਤੋਂ ਬਾਹਰ ਸੁਣਦੀ ਹੋਵੇ। ਜ਼ਿਲਾ ਮੈਜਿਸਟਰੇਟ ਵਲੋਂ ਜ਼ਿਲੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਕੰਪਨੀਆਂ ਦੀਆਂ ਵੱਖ-ਵੱਖ ਰੂਟਾਂ ‘ਤੇ ਚੱਲਣ ਵਾਲੀਆਂ ਬੱਸਾਂ ਅੰਦਰ ਟੇਪ ਰਿਕਾਰਡਾਂ ਦੁਆਰਾ ਅਸ਼ਲੀਲ ਗਾਣੇ ਸੁਣਾਉਣ ਅਤੇ ਵੀਡੀਓ ਦੁਆਰਾ ਅਸ਼ਲੀਲ ਫ਼ਿਲਮਾਂ ਦਿਖਾਉਣ ‘ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਇਹ 7 ਹੁਕਮ 5 ਨਵੰਬਰ 2018 ਤੱਕ ਲਾਗੂ ਰਹਿਣਗੇ।

LEAVE A REPLY

Please enter your comment!
Please enter your name here