ਜ਼ਿਲਾ ਪਰਿਸ਼ਦ ਤੇ ਪੰਚਾਇਤ ਸਮਿਤੀਆਂ ਦੇ 6883 ਉਮੀਦਵਾਰਾਂ ਨੁੰ ਜਾਰੀ ਕੀਤੇ ਚੋਣ ਨਿਸ਼ਾਨ

ਚੰਡੀਗੜ (ਦਾ ਸਟੈਲਰ ਨਿਊਜ਼)। ਪੰਜਾਬ ਰਾਜ ਦੀਆਂ 22 ਜ਼ਿਲਾ ਪਰਿਸ਼ਦਾਂ ਲਈ 855 ਅਤੇ 150 ਪੰਚਾਇਤ ਸਮਿਤੀ ਲਈ 6028 ਉਮੀਦਵਾਰਾਂ ਨੂੰ ਚੋਣ ਨਿਸਾਨ ਅਲਾਟ ਕਰ ਦਿੱਤੇ ਗਏ। ਨਾਮਜਦਗੀ ਪੱਤਰ ਵਾਪਸ ਲੈਣ ਦੇ ਆਖਰੀ ਦਿਨ ਕੁੱਲ 3734 ਉਮੀਦਵਾਰਾਂ ਵੱਲੋਂ ਆਪਣੇ ਨਾਮਜਦਗੀ ਪੱਤਰ ਵਾਪਸ ਲਏ ਗਏ।

Advertisements

ਜਿਨਾਂ ਵਿੱਚੋਂ ਜ਼ਿਲਾ ਪਰਿਸ਼ਦ ਲਈ 446 ਅਤੇ ਪੰਚਾਇਤ ਸੰਮਤੀਆ ਦੇ 3288 ਉਮੀਦਵਾਰ ਸ਼ਾਮਲ ਹਨ। ਦਫ਼ਤਰ ਰਾਜ ਚੋਣ ਕਮਿਸ਼ਨ ਪੰਜਾਬ ਦੇ ਇਕ ਬੁਲਾਰੇ ਨੇ ਦੱਸਿਆ ਕਿ ਨਾਮਜਦਗੀ ਪੱਤਰ ਵਾਪਸ ਲੈਣ ਤੋਂ ਬਾਅਦ ਜ਼ਿਲਾ ਪਰਿਸ਼ਦ ਦੇ 33 ਅਤੇ ਪੰਚਾਇਤ ਸੰਮਤੀਆਂ ਦੇ 369 ਉਮੀਦਵਾਰ ਨਿਰਵਿਰੋਧ ਚੁਣੇ ਗਏ ਹਨ। ਉਹਨਾਂ ਨੇ ਦੱਸਿਆ ਕਿ 19 ਸਤੰਬਰ 2018 ਦਿਨ ਬੁਧਵਾਰ ਨੂੰ ਵੋਟਾਂ ਪੈਣਗੀਆਂ। ਉਹਨਾਂ ਨੇ ਦੱਸਿਆ ਕਿ ਚੋਣਾਂ ਨਾਲ ਸਬੰਧਤ ਸਮੁਚੀ ਸਮੱਗਰੀ ਵੰਡੀ ਜਾ ਚੁਕੀ ਹੈ ਅਤੇ ਨਾਲ ਹੀ ਬੈਲਟ ਪੇਪਰਾਂ ਦੀ ਛਪਾਈ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ।

LEAVE A REPLY

Please enter your comment!
Please enter your name here