ਸਵੱਛਤਾ ਹੀ ਸੇਵਾ ਮਿਸ਼ਨ ਤਹਿਤ ਨਗਰ ਨਿਗਮ ਨੇ ਵਿਦਿਆਰਥਣਾਂ ਨੂੰ ਵੰਡੇ ਪ੍ਰਦੂਸ਼ਨ ਰਹਿਤ ਬੈਗ

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼),ਰਿਪੋਰਟ: ਮੁਕਤਾ ਵਾਲਿਆ। ਸਵੱਛਤਾ ਹੀ ਸੇਵਾ ਪੰਦਰਵਾੜੇ ਦੇ ਤਹਿਤ ਨਗਰ ਨਿਗਮ ਵੱਲੋਂ ਸਰਕਾਰੀ ਸੀਨਿਅਰ ਸਕੈਂਡਰੀ ਸਕੂਲ ਰੇਲਵੇ ਮੰਡੀ ਵਿੱਖੇ ਇਕ ਸੈਮਿਨਾਰ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗ੍ਰਾਮ ਵਿੱਚ ਸਕੂਲ ਦੇ ਸਟਾਫ ਅਤੇ ਲੜਕੀਆਂ ਨੇ ਹਿੱਸਾ ਲਿਆ। ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਸੰਦੀਪ ਤਿਵਾੜੀ, ਚੀਫ ਸੈਨਟਰੀ ਇੰਸਪੈਕਟਰ ਨਵਦੀਪ ਸ਼ਰਮਾ, ਸੀ.ਐਫ ਦੀਪਕ ਕੁਮਾਰ, ਰਵਿੰਦਰ ਸਿੰਘ ਆਦਿ ਵੀ ਇਸ ਸੈਮੀਨਾਰ ਵਿੱਚ ਸ਼ਾਮਲ ਹੋਏ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸਹਾਇਕ ਕਮਿਸ਼ਨਰ ਸੰਦੀਪ ਤਿਵਾੜੀ ਨੇ ਪਲਾਸਟਿਕ ਦੇ ਲਿਫਾਫਿਆਂ ਦੇ ਮਾੜੇ ਪ੍ਰਭਾਵਾਂ ਵਾਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਨਾਲ ਪ੍ਰਦੂਸ਼ਨ ਫੈਲਦਾ ਹੈ। ਉਹਨਾਂ ਨੇ ਸ਼ਹਿਰ ਦੇ ਵਾਤਾਵਰਣ ਨੂੰ ਸਾਫ ਸੁਥਰਾ ਬਣਾਉਣ ਲਈ ਸਕੂਲੀ ਵਿਦਿਆਰਥਨਾਂ ਨੂੰ ਪ੍ਰੇਰਿਤ ਕੀਤਾ।

Advertisements

ਚੀਫ ਸੈਨਟਰੀ ਇੰਸਪੈਕਟਰ ਨਵਦੀਪ ਸ਼ਰਮਾ, ਸੀ.ਐਫ ਦੀਪਕ ਕੁਮਾਰ, ਰਵਿੰਦਰ ਸਿੰਘ ਨੇ ਵੀ ਇਸ ਮੌਕੇ ਤੇ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋ ਨਾ ਕਰਨ ਅਤੇ ਸ਼ਹਿਰ ਨੂੰ ਸਾਫ ਸੁਥਰਾ ਬਣਾਉਣ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਤੇ ਵਿਦਆਰਥਨਾਂ ਨੂੰ ਨਗਰ ਨਿਗਮ ਵੱਲੋ ਪ੍ਰਦੂਸ਼ਨ ਰਹਿਤ ਕੈਰੀ ਬੈਗ ਵੀ ਵੰਡੇ ਗਏ। ਸਕੂਲ ਦੇ ਪ੍ਰਿੰਸੀਪਲ ਲਲੀਤਾ ਅਰੋੜਾ ਨੇ ਨਗਰ ਨਿਗਮ ਦੇ ਅਧਿਕਾਰੀਆਂ ਦਾ ਧੰਨਵਾਦ ਕਰਦਿਆ ਸਕੂਲੀ ਵਿਦਆਰਥਨਾਂ ਨੂੰ ਕਿਹਾ ਕਿ ਉਹ ਅਪਣੇ ਸਕੂਲ ਨੂੰ ਸਾਫ ਸੁਥਰਾ ਬਣਾਉਣ ਦੇ ਨਾਲ-ਨਾਲ ਆਪਣੇ ਘਰਾਂ ਦੇ ਆਲੇ-ਦੁਆਲੇ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਨ ਅਤੇ ਆਪਣੇ ਮਾਤਾ-ਪਿਤਾ ਅਤੇ ਪੜੋਸੀਆਂ ਨੂੰ ਵੀ ਸਫਾਈ ਵੱਲ ਧਿਆਨ ਦੇਣ ਲਈ ਕਹਿਨ।

LEAVE A REPLY

Please enter your comment!
Please enter your name here