ਗਿਣਤੀ ਕੇਂਦਰਾਂ ਦੇ 500 ਮੀਟਰ ਘੇਰੇ ਵਿੱਚ ਅਮਨ ਤੇ ਕਾਨੂੰਨੀ ਸ਼ਾਂਤੀ ਬਣਾਈ ਜਾਵੇ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼),ਰਿਪੋਰਟ: ਮੁਕਤਾ ਵਾਲਿਆ। ਜ਼ਿਲਾ ਮੈਜਿਸਟਰੇਟ ਅਤੇ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਜ਼ਿਲਾ ਪਰਿਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਵੋਟਾਂ ਦੀ ਹੋ ਰਹੀ ਗਿਣਤੀ ਦੇ ਸਬੰਧ ਵਿੱਚ 22 ਸਤੰਬਰ ਨੂੰ ਗਿਣਤੀ ਕੇਂਦਰਾਂ ਦੇ 500 ਮੀਟਰ ਘੇਰੇ ਵਿੱਚ ਡਰਾਈ ਡੇਅ ਘੋਸ਼ਿਤ ਕਰਦਿਆਂ ਸ਼ਰਾਬ ਦੇ ਠੇਕੇ ਬੰਦ ਕਰਨ ਅਤੇ ਸ਼ਰਾਬ ਸਟੋਰ ਕਰਨ ‘ਤੇ ਪੂਰਨ ਰੋਕ ਲਗਾ ਦਿੱਤੀ ਹੈ। ਜ਼ਿਲਾ ਮੈਜਿਸਟਰੇਟ ਨੇ ਪੰਜਾਬ ਆਬਕਾਰੀ ਐਕਟ-1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਾਰੀ ਕੀਤਾ ਇਹ ਹੁਕਮ 500 ਮੀਟਰ ਘੇਰੇ ਵਿੱਚ ਪੈਂਦੇ ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ਜਿਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜਾਜ਼ਤ ਹੈ, ‘ਤੇ ਵੀ ਪੂਰਨ ਤੌਰ ‘ਤੇ ਲਾਗੂ ਰਹੇਗਾ।

Advertisements

ਜ਼ਿਲਾ ਮੈਜਿਸਟਰੇਟ ਵਲੋਂ ਵੋਟਾਂ ਦੀ ਗਿਣਤੀ ਸਮੇਂ ਗਿਣਤੀ ਕੇਂਦਰਾਂ ਨੇੜੇ ਅਮਨ ਤੇ ਕਾਨੂੰਨ ਸਬੰਧੀ ਸ਼ਾਂਤੀ ਬਣਾਏ ਰੱਖਣ ਲਈ ਇਹ ਹੁਕਮ ਜਾਰੀ ਕੀਤਾ ਗਿਆ ਹੈ। ਗਿਣਤੀ ਕੇਂਦਰਾਂ ਦੇ 500 ਮੀਟਰ ਘੇਰੇ ਤੋਂ ਬਾਹਰ ਇਹ ਮਨਾਹੀ ਲਾਗੂ ਨਹੀਂ ਹੋਵੇਗੀ। ਜ਼ਿਕਰਯੋਗ ਹੈ ਕਿ ਵੋਟਾਂ ਦੀ ਗਿਣਤੀ ਲਈ 10 ਗਿਣਤੀ ਕੇਂਦਰ ਬਣਾਏ ਗਏ ਹਨ, ਜਿਨਾਂ ਵਿੱਚ ਜੇ.ਆਰ.ਗੌਰਮਿੰਟ ਪੋਲੀਟੈਕਨਿਕ ਕਾਲਜ ਹੁਸ਼ਿਆਰਪੁਰ, ਸਰਕਾਰੀ ਕਾਲਜ ਹੁਸ਼ਿਆਰਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੂੰਗਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਟਾਂਡਾ, ਗੁਰੂ ਤੇਗ ਬਹਾਦਰ ਖਾਲਸਾ ਕਾਲਜ (ਲੜਕੀਆਂ) ਦਸੂਹਾ, ਐਸ.ਪੀ.ਐਨ. ਕਾਲਜ ਮੁਕੇਰੀਆਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਜੀਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਤਲਵਾੜਾ ਸੈਕਟਰ-1, ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਅਤੇ ਬੱਬਰ ਅਕਾਲੀ ਮੈਮੋਰੀਅਲ ਖਾਲਸਾ ਕਾਲਜ ਗੜਸ਼ੰਕਰ ਸ਼ਾਮਲ ਹਨ। ਇਸ ਮੌਕੇ ਸੁਰਖਿੱਆ ਕਰਮਚਾਰੀਆਂ ਨੂੰ ਵੀ ਜਗਹ ਜਗਹ ਤੈਨਾਤ ਕੀਤਾ ਗਿਆ।

LEAVE A REPLY

Please enter your comment!
Please enter your name here