ਦੇਸ਼ ਭਗਤੀ ਅਤੇ ਰਾਸ਼ਟਰ ਨਿਰਮਾਣ ਤੇ ਭਾਸ਼ਣ ਪ੍ਰਤੀਯੋਗਿਤਾ, ਨੌਜਵਾਨ 25 ਤੱਕ ਦੇ ਸਕਦੇ ਨੇ ਅਰਜ਼ੀਆਂ

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼),ਰਿਪੋਰਟ: ਮੁਕਤਾ ਵਾਲਿਆ। ਨਹਿਰੂ ਯੁਵਾ ਕੇਂਦਰ, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਵਲੋਂ ਯੁਵਾ ਸ਼ਕਤੀ ਵਿੱਚ ਦੇਸ਼ ਭਗਤੀ ਅਤੇ ਰਾਸ਼ਟਰ ਨਿਰਮਾਣ ਦੇ ਗੁਣਾਂ ਨੂੰ ਵਿਕਸਤ ਕਰਨ ਲਈ ਗਣਤੰਤਰ ਦਿਵਸ-2019 ਨੂੰ ਸਮਰਪਿਤ ‘ਦੇਸ਼ ਭਗਤੀ ਅਤੇ ਰਾਸ਼ਟਰ ਨਿਰਮਾਣ’ ਵਿਸ਼ੇ ‘ਤੇ ਭਾਸ਼ਣ ਪ੍ਰਤੀਯੋਗਤਾਵਾਂ ਬਲਾਕ ਪੱਧਰ, ਜ਼ਿਲਾ ਪੱਧਰ, ਰਾਜ ਪੱਧਰ ਅਤੇ ਕੌਮੀ ਪੱਧਰ ‘ਤੇ ਆਯੋਜਿਤ ਕੀਤੀਆਂ ਜਾ ਰਹੀਆਂ ਹਨ।

Advertisements

ਇਹ ਜਾਣਕਾਰੀ ਦਿੰਦਿਆਂ ਜ਼ਿਲਾ ਯੂਥ ਕੋਆਰਡੀਨੇਟਰ ਸੈਮਸਨ ਮਸੀਹ ਨੇ ਦੱਸਿਆ ਕਿ ਇਹਨਾਂ ਪ੍ਰਤੀਯੋਗਤਾਵਾਂ ਵਿੱਚ ਹਿੱਸਾ ਲੈਣ ਵਾਲੇ ਨੌਜਵਾਨਾਂ ਨੂੰ ਇਕ ਸਰਟੀਫਿਕੇਟ ਅਤੇ ਜ਼ਿਲਾ ਪੱਧਰ ‘ਤੇ ਪਹਿਲਾ ਇਨਾਮ 5000 ਰੁਪਏ, ਦੂਜਾ ਇਨਾਮ 2000 ਰੁਪਏ ਅਤੇ ਤੀਜਾ ਇਨਾਮ 1000 ਰੁਪਏ ਦਿੱਤਾ ਜਾਵੇਗਾ। ਰਾਜ ਪੱਧਰ ‘ਤੇ ਪਹਿਲਾ ਇਨਾਮ 25 ਹਜ਼ਾਰ ਰੁਪਏ, ਦੂਜਾ ਇਨਾਮ 10 ਹਜ਼ਾਰ ਰੁਪਏ ਅਤੇ ਤੀਜਾ ਇਨਾਮ 5 ਹਜ਼ਾਰ ਰੁਪਏ ਦਿੱਤਾ ਜਾਵੇਗਾ। ਕੌਮੀ ਪੱਧਰ ‘ਤੇ ਪਹਿਲਾ ਇਨਾਮ 2 ਲੱਖ ਰੁਪਏ, ਦੂਜਾ ਇਨਾਮ ਇਕ ਲੱਖ ਰੁਪਏ ਅਤੇ ਤੀਜਾ ਇਨਾਮ 50 ਹਜ਼ਾਰ ਰੁਪਏ ਦਿੱਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਲਾਕ ਪੱਧਰੀ ਭਾਸ਼ਣ ਪ੍ਰਤੀਯੋਗਤਾ ਲਈ ਇਛੁੱਕ ਨੌਜਵਾਨ, ਜਿਨਾਂ ਦੀ ਉਮਰ 1 ਸਤੰਬਰ 2018 ਨੂੰ 18 ਸਾਲ ਤੋਂ 29 ਸਾਲ ਦੇ ਦਰਮਿਆਨ ਹੈ, ਆਪਣੀਆਂ ਅਰਜ਼ੀਆਂ ਦਫ਼ਤਰ ਨਹਿਰੂ ਯੁਵਾ ਕੇਂਦਰ ਹੁਸ਼ਿਆਰਪੁਰ ਜਾਂ ਸਿੱਧੇ ਤੌਰ ‘ਤੇ ਸਬੰਧਿਤ ਬਲਾਕ ਵਲੰਟੀਅਰ ਨੂੰ 25 ਸਤੰਬਰ 2018 ਤੱਕ ਭੇਜ ਸਕਦੇ ਹਨ। ਜਿਨਾਂ ਪ੍ਰਤੀਭਾਗੀਆਂ ਨੇ ਸਾਲ 2015 ਤੋਂ ਲੈ ਕੇ 2018 ਨੂੰ ਇਹਨਾਂ ਪ੍ਰਤੀਯੋਗਤਾ ਵਿੱਚ ਹਿੱਸਾ ਲਿਆ ਸੀ, ਹੁਣ ਇਸ ਪ੍ਰਤੀਯੋਗਤਾ ਵਿੱਚ ਹਿੱਸਾ ਨਹੀਂ ਲੈ ਸਕਦੇ ਹਨ।

LEAVE A REPLY

Please enter your comment!
Please enter your name here