ਸਰਬੱਤ ਦਾ ਭੱਲਾ ਚੈਰੀਟੇਬਲ ਟਰੱਸਟ ਨੇ ਜੁਵੇਨਾਇਲ ਹੋਮ ਵਿਖੇ ਕਰਵਾਏ ਪੇਂਟਿੰਗ ਮੁਕਾਬਲੇ

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼),ਰਿਪੋਰਟ- ਗੁਰਜੀਤ ਸੋਨੂੰ। ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਇੰਚਾਰਜ ਚੇਅਰਪਰਸਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਪ੍ਰਿਆ ਸੂਦ ਅਤੇ ਸੀ.ਜੇ.ਐਮ.-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ  ਸੁਚੇਤਾ ਅਸ਼ੀਸ਼ ਦੇਵ ਵਲੋਂ ਜੁਵੇਨਾਇਲ ਹੋਮ, ਰਾਮ ਕਲੋਨੀ ਕੈਂਪ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਜੁਵੇਨਾਇਲ ਹੋਮ ਵਿਖੇ ਸਰਬੱਤ ਦਾ ਭੱਲਾ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਪੇਟਿੰਗ ਮੁਕਾਬਲੇ ਕਰਵਾਏ ਗਏ। ਮੁਕਾਬਲੇ ਵਿੱਚ ਲਗਭਗ 35 ਬੱਚਿਆਂ ਨੇ ਭਾਗ ਲਿਆ ਅਤੇ ਨਿਵੇਕਲੀਆਂ ਪੇਟਿੰਗ ਬਣਾਈਆਂ, ਜਿਹਨਾਂ ਵਿੱਚ ਨਸ਼ਾ ਮੁਕਤੀ, ਸਿੱਖਿਆ ਤੇ ਵਾਤਾਵਰਣ ਨਾਲ ਸਬੰਧਤ ਸਲੋਗਨ ਸ਼ਾਮਲ ਸਨ।

Advertisements

ਇੰਚਾਰਜ ਚੇਅਰਪਰਸਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪ੍ਰਿਆ ਸੂਦ ਨੇ ਪੇਟਿੰਗ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਬੱਚਿਆਂ ਦੀ ਹੌਸਲਾ ਅਫਜਾਈ ਕਰਦਿਆਂ ਇਨਾਮ ਤਕਸੀਮ ਕੀਤੇ। ਮੈਡਮ ਪ੍ਰਿਆ ਸੂਦ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਪੇਂਟਿੰਗ ਮੁਕਾਬਲਿਆਂ ਦਾ ਮਕਸਦ ਇਹਨਾਂ ਬੱਚਿਆਂ ਨੂੰ ਰੁਝਾਈ ਰੱਖਣਾ ਅਤੇ ਇਹਨਾਂ ਵਿੱਚ ਸਕਰਾਤਮਕ ਸੋਚ ਪੈਦਾ ਕਰਨਾ ਹੈ। ਉਹਨਾਂ ਕਿਹਾ ਕਿ ਭਵਿੱਖ ਵਿੱਚ ਜੁਵੇਨਾਇਲ ਹੇਮ ਵਿਖੇ ਰਹਿ ਰਹੇ ਬੱਚਿਆਂ ਦੀ ਰੈਗੂਲਰ ਕੌਂਸਲਿੰਗ ਕਰਵਾਈ ਜਾਵੇਗੀ, ਤਾਂ ਜੋ ਉਹਨਾਂ ਨੂੰ ਆਪਣੀ ਗਲਤੀ ਦਾ ਅਹਿਸਾਸ ਹੋਵੇ ਅਤੇ ਉਹ ਆਪਣੇ ਜੀਵਨ ਨੂੰ ਸੰਵਾਰ ਸਕਣ।

ਇਸ ਉਪਰੰਤ ਉਹਨਾਂ ਨਵ ਚੇਤਨਾ ਸਕੂਲ ਦਾ ਵੀ ਦੌਰਾ ਕੀਤਾ ਅਤੇ ਸਕੂਲ ਵਿੱਚ ਪੜ ਰਹੇ ਸਪੈਸ਼ਲ ਬੱਚਿਆਂ ਨਾਲ ਮੁਲਾਕਾਤ ਵੀ ਕੀਤੀ। ਉਹਨਾਂ ਸਕੂਲ ਦਾ ਰਿਕਾਰਡ ਚੈਕ ਕੀਤਾ ਅਤੇ ਸਕੂਲ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸਰਾਹਨਾ ਕੀਤੀ। ਇਸ ਮੌਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਕੱਤਰ ਸ੍ਰੀ ਆਗਿਆ ਪਾਲ ਸਿੰਘ ਵਲੋਂ ਪੇਂਟਿੰਗ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਬੱਚਿਆਂ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਵੀ ਕੀਤਾ ਗਿਆ। ਇਸ ਮੌਕੇ ਅਵਤਾਰ ਸਿੰਘ,  ਜਗਮੀਤ ਸਿੰਘ ਸੇਠੀ,  ਗੁਰਪ੍ਰੀਤ ਸਿੰਘ, ਨਰਿੰਦਰ ਸਿੰਘ, ਪ੍ਰਸ਼ੋਤਮ ਸੈਣੀ, ਸੰਜੀਵ ਅਰੋੜਾ, ਬਲਰਾਮ ਸਿੰਘ ਰੰਧਾਵਾ,  ਪਵਨ ਕੁਮਾਰ ਵੀ ਮੌਜੂਦ ਸਨ।

LEAVE A REPLY

Please enter your comment!
Please enter your name here