ਪਸ਼ੂਆਂ ਨੂੰ ਨਹਿਰਾਂ/ਚੋਆਂ ਦੇ ਕੰਡਿਆਂ ‘ਤੇ ਪਾਣੀ ਪਿਲਾਉਣ ਅਤੇ ਜਨਤਕ ਥਾਵਾਂ ‘ ਤੇ ਚਰਾਉਣ ਦੀ ਮਨਾਹੀ

 Stellar mike logo copy
ਹੁਸ਼ਿਆਰਪੁਰ, 24 ਅਗਸਤ: ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਜਾਬਤਾ ਫੌਜਦਾਰੀ 1973 ਦੀ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹਾ ਹੁਸਿਆਰਪੁਰ ਦੀ ਹਦੂਦ ਦੇ ਅੰਦਰ ਵੱਡੀਆਂ, ਛੋਟੀਆਂ ਨਹਿਰਾਂ, ਚੋਅ ਦੇ ਬੰਧ ਅਤੇ ਦਰਿਆ ਬਿਆਸ ਦੇ ਕੰਡੇ ਬਣੇ ਧੂਸੀ ਬੰਧ ਵਿੱਚ ਕਿਸੇ ਵੀ ਵਿਅਕਤੀ ਦੁਆਰਾ ਡੰਗਰਾਂ ਨੂੰ ਪਾਣੀ ਪਿਲਾਉਣ ਜਾਂ ਨਹਾਉਣ ‘ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਇੱਕ ਹੋਰ ਹੁਕਮ ਤਹਿਤ ਜਿਲ੍ਹਾ ਮੈਜਿਸਟਰੇਟ ਨੇ ਜਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ੇਰਆਮ ਸੜਕਾਂ ‘ਤੇ ਜਾਂ ਜਨਤਕ ਥਾਵਾਂ ‘ਤੇ ਚਰਾਉਣ ‘ਤੇ ਵੀ ਪੂਰਨ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 21 ਨਵੰਬਰ 2015 ਤੱਕ ਲਾਗੂ ਰਹਿਣਗੇ।

Advertisements

LEAVE A REPLY

Please enter your comment!
Please enter your name here