Thursday, November 5, 2026
Home Hoshiarpur ਜ਼ਿਲਾ ਅਤੇ ਸੈਸ਼ਨ ਜੱਜ ਨੇ ਕੀਤਾ ਕੇਂਦਰੀ ਜੇਲ ਦਾ ਦੌਰਾ

ਜ਼ਿਲਾ ਅਤੇ ਸੈਸ਼ਨ ਜੱਜ ਨੇ ਕੀਤਾ ਕੇਂਦਰੀ ਜੇਲ ਦਾ ਦੌਰਾ

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼),ਰਿਪੋਰਟ: ਮੁਕਤਾ ਵਾਲਿਆ। ਜ਼ਿਲਾ ਤੇ ਸੈਸ਼ਨ ਜੱਜ-ਕਮ-ਇੰਚਾਰਜ ਚੇਅਰਪਰਸਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਪ੍ਰਿਆ ਸੂਦ ਨੇ ਅੱਜ ਕੇਂਦਰੀ ਜੇਲ ਦਾ ਦੌਰਾ ਕਰਕੇ ਕੈਦੀਆਂ ਦੀਆਂ ਸਮੱਸਿਆਵਾਂ ਸੁਣੀਆਂ।

Advertisements

ਇਸ ਮੌਕੇ ਸੀ.ਜੇ.ਐਮ-ਕਮ-ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸੁਚੇਤਾ ਅਸ਼ੀਸ਼ ਦੇਵ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਅਮਿਤ ਮਲਹਨ ਵੀ ਉਹਨਾਂ ਦੇ ਨਾਲ ਸਨ। ਚੈਕਿੰਗ ਦੌਰਾਨ ਜ਼ਿਲਾ ਤੇ ਸੈਸ਼ਨ ਜੱਜ ਵਲੋਂ ਜੇਲ ਵਿੱਚ ਬੰਦ ਕੈਦੀਆਂ ਦੀਆਂ ਮੁਸ਼ਕਿਲਾਂ ਸੁਣਨ ਤੋਂ ਇਲਾਵਾ ਕੈਦੀਆਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਦੀਆਂ ਸਕੀਮਾਂ ਅਧੀਨ ਕਾਨੂੰਨੀ ਸਹਾਇਤਾ ਦੀ ਜਾਣਕਾਰੀ ਵੀ ਦਿੱਤੀ ਗਈ। ਇਸ ਦੌਰਾਨ ਜੇਲ ਦੀ ਰਸੋਈ ਵਿੱਚ ਬਣਾਏ ਗਏ ਖਾਣੇ ਦੀ ਗੁਣਵੱਤਾ ਵੀ ਚੈਕ ਕੀਤੀ ਗਈ ਅਤੇ ਜੇਲ ਵਿੱਚ ਸਥਿਤ ਹਸਪਤਾਲ ਦਾ ਦੌਰਾ ਕਰਦਿਆਂ ਮਰੀਜ਼ ਕੈਦੀਆਂ ਦਾ ਹਾਲ-ਚਾਲ ਵੀ ਪੁੱਛਿਆ ਗਿਆ।

ਇਸ ਤੋਂ ਇਲਾਵਾ ਜ਼ਿਲਾ ਤੇ ਸੈਸ਼ਨ ਜੱਜ ਵਲੋਂ ਜੇਲ ਸਟਾਫ ਨਾਲ ਮੁਲਾਕਾਤ ਕਰਕੇ ਉਹਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਜੇਲ ਸੁਪਰਡੈਂਟ ਗੁਰਪਾਲ ਸਿੰਘ ਸਰੋਆ ਅਤੇ ਪੀ.ਐਲ.ਵੀ. ਪਵਨ ਕੁਮਾਰ ਵੀ ਮੌਜੂਦ ਸਨ।

LEAVE A REPLY

Please enter your comment!
Please enter your name here