ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ ਤੇ ਪਾਬੰਦੀ: ਈਸ਼ਾ ਕਾਲੀਆ

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼),ਰਿਪੋਰਟ:ਮੁਕਤਾ ਵਾਲਿਆ।  ਝੋਨੇ ਦੀ ਕਟਾਈ ਦੇ ਸੀਜ਼ਨ ਵਿੱਚ ਸਰਕਾਰ ਵੱਲੋਂ ਨਿਰਧਾਰਤ ਨਮੀ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਜ਼ਿਲਾ ਮੈਜਿਸਟਰੇਟ ਅਤੇ ਈਸ਼ਾ ਕਾਲੀਆ ਨੇ ਫੌਜਦਾਰੀ ਜ਼ਾਬਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲੇ ਵਿੱਚ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ ਲਗਾ ਦਿੱਤੀ ਹੈ।

Advertisements

ਇਸ ਤੋਂ ਇਲਾਵਾ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਦੇ ਨੁਕਸਾਨ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਪਰਾਲੀ ਨੂੰ ਸਾੜਨ ਤੇ ਵੀ ਪੂਰਨ ਤੌਰ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।  ਇਹ ਹੁਕਮ 30 ਨਵੰਬਰ ਤੱਕ ਲਾਗੂ ਰਹੇਗਾ। 

LEAVE A REPLY

Please enter your comment!
Please enter your name here