ਹੈਪੀ ਸਟਰੀਟ ਵਿਖੇ ਨਗਰ ਨਿਗਮ ਵੱਲੋਂ ਵੰਡੇ ਗਏ ਪ੍ਰਦੂਸ਼ਨ ਰਹਿਤ ਬੈਗ: ਬਲਬੀਰ ਰਾਜ 

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼),ਰਿਪੋਰਟ: ਮੁਕਤਾ ਵਾਲਿਆ। ਭਾਰਤ ਦੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਸਾਬਕਾ ਪ੍ਰਧਾਨਮੰਤਰੀ ਲਾਲ ਬਹਾਦੂਰ ਸ਼ਾਸਤਰੀ ਦੇ ਜਨਮ ਦਿਵਸ ਤੇ ਜਿਲਾ ਪ੍ਰਸ਼ਾਸ਼ਨ ਵੱਲੋਂ ਮਾਲ ਰੋਡ ਤੇ ਕਰਵਾਏ ਗਏ ਹੈਪੀ ਸਟਰੀਟ ਪ੍ਰੋਗਰਾਮ ਦੇ ਮੌਕੇ ਤੇ ਨਗਰ ਨਿਗਮ ਵੱਲੋਂ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋ ਨਾਂ ਕਰਨ ਸਬੰਧੀ ਸ਼ਹਿਰ ਵਾਸੀਆਂ ਨੂੰ ਪ੍ਰੇਰਿਤ ਕਰਨ ਲਈ ਲਗਾਏ ਗਏ ਸਟਾਲ ਤੇ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਅਤੇ ਹਲਕਾ ਚੱਬੇਵਾਲ ਦੇ ਵਿਧਾਇਕ ਡਾ: ਰਾਜ ਕੁਮਾਰ ਨੇ ਸ਼ਹਿਰ ਵਾਸੀਆਂ ਨੂੰ ਨਗਰ ਨਿਗਮ ਵੱਲੋਂ ਪ੍ਰਦੂਸ਼ਨ ਰਹਿਤ ਮੁਫਤ ਕੈਰੀ ਬੈਗ ਵੰਡੇ ਅਤੇ ਉਹਨਾਂ ਨੂੰ ਪਲਾਸਟਿਕ ਦੀ ਵਰਤੋਂ ਨਾਂ ਕਰਨ ਲਈ ਪ੍ਰੇਰਿਤ ਕੀਤਾ।

Advertisements

ਵਧੀਕ ਡਿਪਟੀ ਕਮਿਸ਼ਨਰ ਅਨੂਪਮ ਕਲੇਰ, ਕਮਿਸ਼ਨਰ ਨਗਰ ਨਿਗਮ ਬਲਬੀਰ ਰਾਜ ਸਿੰਘ, ਸਹਾਇਕ ਕਮਿਸ਼ਨਰ ਸੰਦੀਪ ਤਿਵਾੜੀ, ਸਿਵਲ ਸਰਜਨ ਰੇਨੂੰ ਸੂਦ, ਸਕੱਤਰ ਰੈਡ ਕਰਾਸ ਸੁਸਾਇਟੀ ਨਰੇਸ਼ ਕੁਮਾਰ ਗੁਪਤਾ ਵੀ ਇਸ ਮੌਕੇ ਤੇ ਉਹਨਾਂ ਦੇ ਨਾਲ ਸਨ। ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਇਸ ਮੌਕੇ ਤੇ ਜਾਣਕਾਰੀ ਦਿੱਦਿਆਂ ਦੱਸਿਆ ਕਿ ਨਗਰ ਨਿਗਮ ਵੱਲੋਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਸਬੰਧਿਤ ਕੌਸਲਰਾਂ ਦੇ ਸਹਿਯੋਗ ਨਾਲ ਦੁਕਾਨਾਂ ਅਤੇ ਘਰਾਂ ਵਿੱਚ ਜਾ ਕੇ ਪਲਾਸਟਿਕ ਦੀ ਵਰਤੋਂ ਨਾਂ ਕਰਨ ਅਤੇ ਸ਼ਹਿਰ ਨੂੰ ਸਾਫ-ਸੁਥਰਾ ਬਣਾਊਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਪ੍ਰਦੂਸ਼ਨ ਰਹਿਤ ਕਪੜੇ ਦੇ ਕੈਰੀ ਬੈਗ ਵੀ ਮੁਫਤ ਵੰਡੇ ਜਾ ਰਹੇ ਹਨ।

ਐਸ.ਡੀ.ਓ. ਕੁਲਦੀਪ ਸਿੰਘ, ਹਰਪ੍ਰੀਤ ਸਿੰਘ, ਜੇ.ਈ ਇਲੈਕਟ੍ਰੀਕਲ ਅਸ਼ਵਨੀ ਸ਼ਰਮਾ, ਜੇ.ਈ ਮਕੈਨਿਕਲ ਅਸ਼ਵਨੀ ਸ਼ਰਮਾ, ਚੀਫ ਸੈਨੈਟਰੀ ਇੰਸਪੈਕਟਰ ਨਵਦੀਪ ਸ਼ਰਮਾ, ਇੰਸਪੈਕਟਰ ਸੰਜੀਵ ਅਰੋੜਾ, ਨਿੱਛਤਰ ਲਾਲ, ਸੈਨੈਟਰੀ ਇੰਸਪੈਕਟਰ ਸੰਜੀਵ ਕੁਮਾਰ, ਜਨਕ ਰਾਜ, ਸੁਰਿੰਦਰ ਕੁਮਾਰ, ਜਗਰੂਪ ਸਿੰਘ ਵੀ ਇਸ ਮੌਕੇ ਤੇ ਹਾਜਰ ਸਨ।

LEAVE A REPLY

Please enter your comment!
Please enter your name here