ਨਗਰ ਨਿਗਮ ਦੀ ਟੀਮ ਨੇ ਸ਼ਹਿਰ ਵਿੱਚ ਕੀਤੀ ਪਲਾਸਟਿਕ ਲਿਫਾਫਿਆਂ ਦੀ ਚੈਕਿੰਗ

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼),ਰਿਪੋਰਟ: ਮੁਕਤਾ ਵਾਲਿਆ। ਨਗਰ ਨਿਗਮ ਹੁਸ਼ਿਆਰਪੁਰ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਦੇ ਹੁਕਮਾਂ ਅਨੁਸਾਰ ਪਲਾਸਟਿਕ ਲਿਫਾਫਇਆਂ ਦੀ ਰੋਕ-ਥਾਮ ਲਈ ਬਨਾਈ ਗਈ ਵਿਸ਼ੇਸ਼ ਟੀਮ ਨੇ ਸੁਪਰਿਟੇਡੇਂਟ ਸੁਆਮੀ ਸਿੰਘ ਦੀ ਅਗਵਾਈ ਹੇਠ ਜਿਸ ਵਿੱਚ ਇੰਸਪੈਕਟਰ ਸੰਜੀਵ ਕੁਮਾਰ, ਮੁਕੁਲ ਕੇਸਰ ਸੰਦੀਪ ਕੁਮਾਰ, ਗਨੇਸ਼, ਅਰਜੁਨ ਸ਼ਾਮਲ ਸਨ।

Advertisements

ਇਹਨਾਂ ਵੱਲੋਂ ਸ਼ਹਿਰ ਦੇ ਵੱਖ-ਵੱਖ ਬਜਾਰ ਹਰਿਆਨਾ ਰੋਡ, ਗਊਸ਼ਾਲਾ ਬਜਾਰ, ਖਾਨਪੁਰੀ ਗੇਟ, ਕਣਕ ਮੰਡੀ,  ਸਬਜੀ ਮੰਡੀ ਆਦਿ ਦਾ ਦੌਰਾ ਕੀਤਾ ਅਤੇ ਵੱਖ-ਵੱਖ ਦੁਕਾਨਾਂ ਤੇ ਜਾ ਕੇ ਪਲਾਸਟਿਕ ਲਿਫਾਫਿਆਂ ਦੀ ਚੈਕਿਂਗ ਕੀਤੀ।  ਉਹਨਾਂ ਵੱਲੋਂ ਵਰਤੇ ਜਾ ਰਹੇ ਪਲਾਸਟਿਕ ਲਿਫਾਫਿਆਂ ਨੂੰ ਕਬਜੇ ਵਿੱਚ ਲੈ ਕੇ ਉਹਨਾਂ ਨੂੰ ਹਿਦਾਇਤ ਕੀਤੀ ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਨਾਂ ਕਰਨ। ਅਜਿਹਾ ਨਾਂ ਕਰਨ ਵਾਲੇ ਦੁਕਾਨਦਾਰਾਂ ਦੇ ਚਲਾਨ ਕੱਟ ਕੇ ਜੁਰਮਾਨੇ ਕੀਤੇ ਜਾਣਗੇ।

ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਦੀ ਟੀਮ ਵੱਲੋਂ ਸ਼ਹਿਰ ਵਿੱਚ ਰੋਜਾਨਾ ਚੈਕਿੰਗ ਕੀਤੀ ਜਾਵੇਗੀ ਅਤੇ ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫਾਫਿਆਂ ਨੂੰ ਵੇਚਣ ਅਤੇ ਵਰਤੋਂ ਕਰਨ ਵਾਲੇ ਦੁਕਾਨਦਾਰਾਂ ਨੂੰ ਜੁਰਮਾਨੇ ਕੀਤੇ ਜਾਣਗੇ। ਉਹਨਾਂ ਕਿਹਾ ਕਿ ਸ਼ਹਿਰ ਵਾਸੀ ਆਪਣਾ ਘਰੇਲੂ ਵਰਤੋਂ ਦਾ ਸਮਾਨ ਖਰੀਦ ਕਰਨ ਲਈ ਬਜਾਰ ਜਾਣ ਸਮੇਂ ਕਪੜੇ ਦੇ ਕੈਰੀ ਬੈਗ ਨਾਲ ਲੈ ਕੇ ਜਾਣ ਅਤੇ ਸ਼ਹਿਰ ਨੂੰ ਪਲਾਸਟਿਕ ਮੁਕਤ ਕਰਨ ਲਈ ਆਪਣਾ ਸਹਿਯੋਗ ਦੇਣ। 

LEAVE A REPLY

Please enter your comment!
Please enter your name here