ਨਿਗਮ ਵਲੋਂ ਸੋਨਾਲੀਕਾ ਦੇ ਸਹਿਯੋਗ ਨਾਲ ਚਲਾਇਆ ਗਿਆ ਸਫਾਈ ਅਭਿਆਨ

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼),ਰਿਪੋਰਟ: ਮੁਕਤਾ ਵਾਲਿਆ। ਸਵੱਛ ਭਾਰਤ ਅਭਿਆਨ ਤਹਿਤ ਸ਼ਹਿਰ ਨੂੰ ਸਾਫ-ਸੁਥਰਾ ਬਣਾਉਣ ਲਈ ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਕਮਿਸ਼ਨਰ ਬਲਬੀਰ ਰਾਜ ਸਿੰਘ ਦੀ ਅਗਵਾਈ ਹੇਠ ਸੋਨਾਲੀਕਾ ਦੇ ਸਹਿਯੋਗ ਨਾਲ ਵਿਸ਼ੇਸ਼ ਸਫਾਈ ਅਭਿਆਨ ਚਲਾਇਆ ਗਿਆ। ਜਿਸ ਵਿੱਚ ਨਗਰ ਨਿਗਮ ਦੇ ਅਧਿਕਾਰੀਆਂ, ਕਰਮਚਾਰੀਆਂ, ਸਫਾਈ ਸੇਵਕਾਂ ਅਤੇ ਸੋਨਾਲੀਕਾ ਦੇ ਨੁਮਾਇੰਦਿਆਂ ਨੇ ਹਿਸਾ ਲਿਆ।

Advertisements

ਇਸ ਮੌਕੇ ਤੇ ਮਾਲ ਰੋਡ, ਜਿਲਾ ਪਰਿਸ਼ਦ ਅਤੇ ਜਿਲਾ ਕਚਹਰਿਆਂ ਦੇ ਆਲੇ-ਦੁਆਲੇ ਸਫਾਈ ਕੀਤੀ ਗਈ। ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਨਾ ਕਰਨ ਅਤੇ ਆਪਣੇ ਘਰੇਲੂ ਸਮਾਨ ਨੂੰ ਵਾਤਾਵਰਣ ਪ੍ਰਦੂਸ਼ਣ ਰਹਿਤ ਕੈਰੀ ਬੈਗ ਵਿੱਚ ਹੀ ਲੈਕੇ ਜਾਣ। ਕਿਉਂਕਿ ਇਸ ਨਾਲ ਪ੍ਰਦੂਸ਼ਣ ਨਹੀਂ ਫੈਲਦਾ ਅਤੇ ਇਹ ਜਲਦੀ ਹੀ ਨਸ਼ਟ ਹੋ ਜਾਂਦਾ ਹੈ।

-ਸ਼ਹਿਰ ਵਾਸੀਆਂ ਨੂੰ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਨਾ ਕਰਨ ਸਬੰਧੀ ਕੀਤਾ ਪ੍ਰੇਰਿਤ

ਉਹਨਾਂ ਸਵੈ ਸੇਵੀ ਸੰਸਥਾਵਾਂ ਨੂੰ ਵੀ ਕਿਹਾ ਕਿ ਉਹ ਸ਼ਹਿਰ ਵਾਸੀਆਂ ਨੂੰ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਨਾ ਕਰਨ ਲਈ ਸ਼ਹਿਰ ਵਾਸੀਆਂ ਨੂੰ ਪ੍ਰੇਰਿਤ ਕਰਨ ਤਾਂ ਜ਼ੋ ਸ਼ਹਿਰ ਦੇ ਵਾਤਾਵਰਣ ਨੂੰ ਸਾਫ ਸੁਥਰਾ ਬਣਾਇਆ ਜਾ ਸਕੇ। ਸਹਾਇਕ ਕਮਿਸ਼ਨਰ ਸੰਦੀਪ ਤਿਵਾੜੀ, ਐਸ.ਡੀ.ਓ. ਕੁਲਦੀਪ ਸਿੰਘ, ਹਰਪ੍ਰੀਤ ਸਿੰਘ, ਜੇ.ਈ ਮਕੈਨੀਕਲ ਅਸ਼ਵਨੀ ਸ਼ਰਮਾ, ਚੀਫ ਸੈਨੇਟਰੀ ਇੰਸਪੈਕਟਰ ਨਵਦੀਪ ਸ਼ਰਮਾ, ਇੰਸਪੈਕਟਰ ਸੰਜੀਵ ਅਰੋੜਾ, ਸੈਨੇਟਰੀ ਇੰਸਪੈਕਟਰ ਸੰਜੀਵ ਕੁਮਾਰ, ਜਗਰੂਪ ਸਿੰਘ, ਜਨਕ ਰਾਜ, ਸੁਰਿੰਦਰ ਕੁਮਾਰ ਨੇ ਵੀ ਇਸ ਮੌਕੇ ਤੇ ਸਫਾਈ ਅਭਿਆਨ ਵਿੱਚ ਹਿੱਸਾ ਲਿਆ ਅਤੇ ਸ਼ਹਿਰ ਵਾਸੀਆਂ ਨੂੰ ਪਲਾਸਟਿਕ ਦੀ ਵਰਤੋ ਨਾਂ ਕਰਨ ਸਬੰਧੀ ਪ੍ਰੇਰਿਤ ਕੀਤਾ।

LEAVE A REPLY

Please enter your comment!
Please enter your name here