ਸ਼ਹਿਰ ਵਿੱਚ ਪਾਬੰਦੀਸ਼ੁਦਾ ਲਿਫਾਫਿਆਂ ਦੀ ਚੈਕਿੰਗ ਲਈ 5 ਟੀਮਾਂ ਦਾ ਗਠਨ 

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼),ਰਿਪੋਰਟ: ਮੁਕਤਾ ਵਾਲਿਆ। ਨਗਰ ਨਿਗਮ ਹੁਸ਼ਿਆਰਪੁਰ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਦੇ ਹੁਕਮਾਂ ਅਨੁਸਾਰ ਪਲਾਸਟਿਕ ਲਿਫਾਫਿਆਂ ਦੀ ਰੋਕ-ਥਾਮ ਲਈ 5 ਟੀਮਾਂ ਦਾ ਗਠਨ ਕੀਤਾ ਗਿਆ।  ਜ਼ੋ ਸ਼ਹਿਰ ਦੇ ਵੱਖ-ਵੱਖ ਬਜਾਰਾਂ ਵਿੱਚ ਦੁਕਾਨਾਂ ਅਤੇ ਮੁੱਹਲਿਆਂ ਵਿੱਚ ਪਲਾਸਟਿਕ ਦੇ ਲਿਫਾਫਿਆ ਦੀ ਚੈਕਿੰਗ ਕਰ ਰਹੀਆਂ ਹਨ। ਸੁਪਰਿਟੇਂਡੈਂਟ ਸੁਆਮੀ ਸਿੰਘ ਦੀ ਅਗੁਵਾਈ ਹੇਠ ਜਿਸ ਵਿੱਚ ਇੰਸਪੈਕਟਰ ਸੰਜੀਵ ਕੁਮਾਰ, ਇੰਸਪੈਕਟਰ ਮੁਕੁਲ ਕੇਸਰ, ਕੁੱਲਵਿੰਦਰ, ਗਨੇਸ਼, ਅਰਜੁਨ ਸ਼ਾਮਲ ਸਨ।

Advertisements

ਇਸ ਟੀਮ ਵੱਲੋਂ ਸ਼ਹਿਰ ਦੇ ਵੱਖ-ਵੱਖ ਬਜਾਰਾਂ ਘੰਟਾ ਘਰ, ਜਲੰਧਰ ਰੋਡ, ਬੱਸੀ ਖਵਾਜੂ, ਫਗਵਾੜਾ ਰੋਡ, ਕਮਾਲਪੁਰ ਚੌਂਕ, ਦਾ ਦੌਰਾ ਕੀਤਾ ਗਿਆ ਅਤੇ ਵੱਖ-ਵੱਖ ਦੁਕਾਨਾਂ ਤੇ ਜਾ ਕੇ ਪਲਾਸਟਿਕ ਲਿਫਾਫਿਆਂ ਦੀ ਚੈਕਿਂਗ ਕੀਤੀ ਗਈ। ਉਹਨਾਂ ਵੱਲੋਂ ਵਰਤੇ ਜਾ ਰਹੇ ਪਲਾਸਟਿਕ ਲਿਫਾਫਿਆਂ ਨੂੰ ਕਬਜੇ ਵਿੱਚ ਲਿਆ ਅਤੇ ਉਹਨਾਂ ਨੂੰ ਹਿਦਾਇਤ ਕੀਤੀ ਕਿ ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਨਾਂ ਕਰਨ। ਅਜਿਹਾ ਨਾਂ ਕਰਨ ਵਾਲੇ ਦੁਕਾਨਦਾਰਾਂ ਦੇ ਚਲਾਨ ਕੱਟ ਕੇ ਜੁਰਮਾਨੇ ਕੀਤੇ ਜਾਣਗੇ।

ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਦੀਆਂ ਗਠਿਤ ਕੀਤੀਆਂ ਗਈਆਂ 5 ਟੀਮਾਂ ਵੱਲੋਂ ਸ਼ਹਿਰ ਵਿੱਚ ਰੋਜਾਨਾ ਚੈਕਿੰਗ ਕੀਤੀ ਜਾਵੇਗੀ ਅਤੇ ਪੰਾਬਦੀਸ਼ੁਦਾ ਪਲਾਸਟਿਕ ਦੇ ਲਿਫਾਫਿਆਂ ਨੂੰ ਵੇਚਣ ਅਤੇ ਵਰਤੋਂ ਕਰਨ ਵਾਲੇ ਦੁਕਾਨਦਾਰਾਂ ਨੂੰ ਜੁਰਮਾਨੇ ਕੀਤੇ ਜਾਣਗੇ। ਉਹਨਾਂ ਕਿਹਾ ਕਿ ਸ਼ਹਿਰ ਵਾਸੀ ਆਪਣਾ ਘਰੇਲੂ ਵਰਤੋਂ ਦਾ ਸਮਾਨ ਖਰੀਦ ਕਰਨ ਲਈ ਬਜਾਰ ਜਾਣ ਸਮੇਂ ਕਪੜੇ ਦੇ ਕੈਰੀ ਬੈਗ ਨਾਲ ਲੈ ਕੇ ਜਾਣ ਅਤੇ ਸ਼ਹਿਰ ਨੂੰ ਪਲਾਸਟਿਕ ਮੁਕਤ ਕਰਨ ਲਈ ਆਪਣਾ ਸਹਿਯੋਗ ਦੇਣ।  

LEAVE A REPLY

Please enter your comment!
Please enter your name here