ਲੋਕ ਆਪਣੇ ਘਰਾਂ ਦਾ ਗਿੱਲਾ ਅਤੇ ਸੁੱਕਾ ਕੂੜਾ ਅਲਗ ਕਰ ਕੇ ਰਖੱਣ: ਕਮਿਸ਼ਨਰ ਬਲਬੀਰ

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼), ਰਿਪੋਰਟ: ਮੁਕਤਾ ਵਾਲਿਆ। ਕਮਿਸ਼ਨਰ ਬਲਬੀਰ ਰਾਜ ਸਿੰਘ ਦੀ ਅਗੁਵਾਈ ਹੇਠ ਉਹਨਾਂ ਦੇ ਦਫ਼ਤਰ ਵਿੱਖੇ ਸਵੱਛ ਭਾਰਤ ਅਭਿਆਨ ਤਹਿਤ ਸ਼ਹਿਰ ਦੇ ਵਾਤਾਵਰਣ ਨੂੰ ਸਾਫ-ਸੁਥਰਾ ਬਣਾਉਣ ਲਈ ਸਵੈ-ਸੇਵੀ ਸੰਸਥਾਵਾਂ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ।
ਇਸ ਵਿੱਚ ਸਹਾਇਕ ਕਮਿਸ਼ਨਰ ਸੰਦੀਪ ਤਿਵਾੜੀ, ਚੀਫ ਸੈਨੇਟਰੀ ਇੰਸਪੈਕਟਰ ਨਵਦੀਪ ਸ਼ਰਮਾ, ਇੰਸਪੈਕਟਰ ਰਾਜਵੰਸ਼ ਕੌਰ ਅਤੇ ਵੱਖ-ਵੱਖ ਸਵੈ-ਸੇਵੀ ਸੰਸਥਾਵਾਂ ਜਿਸ ਵਿੱਚ ਖਾਲਸਾ ਯੂਥ ਕਲੱਬ, ਗਿਆਨ ਪੁੰਜ ਐਜੂਕੇਸ਼ਨਲ ਸੁਸਾਇਟੀ, ਬੀ ਸਮਾਈਲ ਸੁਸਾਇਟੀ, ਰਿਸ਼ੀ ਫਾਉਂਡੇਸ਼ਨ, ਕੇਅਰਨੈਸ ਐਂਡ ਅਵੇਅਰਨੈਸ ਸੁਸਾਇਟੀ, ਕਰਵਟ ਏਕ ਬਦਲਾਵ, ਪਰਫੈਕਟ ਵੈਲਫੇਅਰ ਸੁਸਾਇਟੀ ਦੇ ਨੁਮਾਇਦਿਆਂ ਨੇ ਭਾਗ ਲਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਦੱਸਿਆ ਕਿ ਸਵਛੱਤਾ ਸਰਵੇਖਣ 2019 ਤਹਿਤ ਸ਼ਹਿਰ ਨੂੰ ਸਾਫ-ਸੁਥਰਾ ਬਣਾਉਣ ਲਈ ਨਗਰ ਨਿਗਮ ਵੱਲੋਂ 5 ਟੀਮਾਂ ਬਣਾ ਕੇ ਸ਼ਹਿਰ ਦੇ ਵੱਖ-ਵੱਖ ਬਜਾਰਾਂ ਅਤੇ ਮੁਹਲਿਆਂ ਵਿੱਚ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫਾਫੇ ਕਬਜੇ ਵਿੱਚ ਲਏ ਜਾ ਰਹੇ ਹਨ।
ਉਹਨਾਂ ਕਿਹਾ ਕਿ ਸਵੈ ਸੇਵੀ ਸੰਸਥਾਵਾਂ ਦੇ ਨੂਮਾਇਦੇ ਸ਼ਹਿਰ ਵਾਸੀਆਂ ਨੂੰ ਪਲਾਸਟਿਕ ਦੇ ਲਿਫਾਫੇ ਨਾਂ ਵਰਤੱਣ ਸਬੰਧੀ, ਆਪਣਾ ਖਾਣ-ਪੀਣ ਦਾ ਸਮਾਨ ਖਰੀਦਣ ਸਮੇਂ ਪ੍ਰਦੂਸ਼ਨ ਰਹਿਤ ਕੈਰੀ ਬੈਗ ਦੀ ਹੀ ਵਰਤੋ ਕਰਣ ਲਈ ਪ੍ਰੇਰਿਤ ਕਰਨ। ਮੀਟਿੰਗ ਵਿੱਚ ਸਵਛੱਤਾ ਸਰਵੇਖਣ 2019 ਵਿੱਚ ਸ਼ਹਿਰ ਦੀ ਰੈਂਕਿੰਗ ਵਿੱਚ ਸੁਧਾਰ ਲਿਆਉਣ ਲਈ ਸਫਾਈ ਅਤੇ ਸ਼ਹਿਰ ਦੇ ਵਾਤਾਵਰਣ ਨੂੰ ਸਾਫ-ਸੁਥਰਾ ਬਣਾਉਣ ਲਈ ਵੱਖ-ਵੱਖ ਮੁੱਦਿਆ ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਕਮਿਸ਼ਨਰ ਨੇ ਦੱਸਿਆ ਕਿ ਸ਼ਹਿਰ ਨੂੰ ਸਾਫ-ਸੁਥਰਾ ਬਣਾਉਣ ਲਈ ਚਲਾਏ ਗਏ ਸਵੱਛ ਭਾਰਤ ਅਭਿਆਨ ਤਹਿਤ ਨਗਰ ਨਿਗਮ ਵੱਲੋਂ ਸ਼ਹਿਰ ਵਾਸੀਆਂ ਨੂੰ ਆਪਣੇ ਘਰਾਂ ਵਿੱਚ ਗਿੱਲਾ ਅਤੇ ਸੁੱਕਾ ਕੂੜਾ ਅਲਗ-ਅਲਗ ਕੂੜੇਦਾਨ ਲਗਾ ਕੇ ਰਖੱਣ ਲਈ ਕਿਹਾ ਜਾ ਰਿਹਾ ਹੈ।
ਉਹਨਾਂ ਨੇ ਕਿਹਾ ਕਿ ਸਵੈ-ਸੇਵੀ ਸੰਸਥਾਵਾਂ ਇਸ ਵਿੱਚ ਆਪਣਾ ਯੋਗਦਾਨ ਪਾਉਂਦੇ ਹੋਏ ਲੋਕਾਂ ਨੂੰ ਇਸ ਸਬੰਧੀ ਪ੍ਰੇਰਿਤ ਕਰਨ। ਉਹਨਾਂ ਦੱਸਿਆ ਕਿ ਕਿਸੇ ਵੀ ਸਾਇਜ ਦੀਆਂ ਖਾਲੀ ਪਲਾਸਟਿਕ ਦੀਆਂ ਬੋਤਲਾਂ ਇਕਠੀਆਂ ਕਰਨ ਲਈ ਨਗਰ ਨਿਗਮ ਦੇ ਦਫ਼ਤਰ ਦੇ ਬਾਹਰ ਕੁਲੈਕਸ਼ਨ ਸੈਂਟਰ ਬਣਾਇਆ ਗਿਆ ਹੈ। ਜਿਸ ਵਿੱਚ ਹੁਣ ਤੱਕ 1500 ਦੇ ਕਰੀਬ ਪਲਾਸਟਿਕ ਦੀਆਂ ਬੋਤਲਾਂ ਇਕਠੀਆਂ ਕਿਤੀਆਂ ਜਾ ਚੁਕੀਆਂ ਹਨ। ਸ਼ਹਿਰ ਵਾਸੀ ਖਾਲੀ ਪਲਾਸਟਿਕ ਦੀਆਂ ਬੋਤਲਾਂ ਦਾਨ ਕਰ ਸਕਦੇ ਹਨ ਇਸ ਨਾਲ  ਸ਼ਹਿਰ ਵਿੱਚੋਂ ਪਲਾਸਟਿਕ ਦਾ ਕਚਰਾ ਘੱਟ ਕੀਤਾ ਜਾ ਸਕਦਾ ਹੈ।    

LEAVE A REPLY

Please enter your comment!
Please enter your name here