ਕੌਂਸਲਰ ਨਰਿਦੰਰ ਦੇ ਸਹਿਯੋਗ ਨਾਲ ਵੱਖ-ਵੱਖ ਮੁਹੱਲਿਆਂ ਵਿਚ ਕਰਵਾਈ ਫੋਗਿੰਗ ਸਪਰੇਅ- ਕਮਿਸ਼ਨਰ

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼),ਰਿਪੋਰਟ- ਗੁਰਜੀਤ ਸੋਨੂੰ। ਡੇਂਗ ਅਤੇ ਹੋਰ ਬਿਮਾਰੀਆਂ ਦੀ ਰੋਕਥਾਮ ਲਈ ਨਗਰ ਨਿਗਮ ਵਲੋਂ ਵੱਖ-ਵੱਖ ਵਾਰਡਾਂ ਵਿਚ ਫੌਗਿੰਗ ਸਪਰੇਅ ਕਰਵਾਈ ਜਾ ਰਹੀ ਹੈ ।ਇਹ ਜਾਣਕਾਰੀ ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਦੇ ਦੱਸਿਆ ਕਿ ਇਸ ਮੁਹਿੰਮ ਤਹਿਤ ਵਾਰਡ ਨੰ: 16 ਦੇ ਕੌਂਸਲਰ ਨਰਿਦੰਰ ਕੋਰ ਦੇ ਸਹਿਯੋਗ ਨਾਲ ਵਾਰਡ ਦੇ ਵੱਖ-ਵੱਖ ਮੁਹੱਲਿਆਂ ਵਿਚ ਫੋਗਿੰਗ ਸਪਰੇਅ ਕਰਵਾਈ ਗਈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਛੱਤ ਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ ਦੇ ਢੱਕਣ ਚੰਗੀ ਤਰਾਂ ਬੰਦ ਕਰਕੇ ਰੱਖਣ, ਪਾਣੀ ਰੱਖਣ ਵਾਲੇ ਬਰਤਨਾਂ, ਬਾਲਟੀਆਂ ਨੂੰ ਢੱਕ ਕੇ ਰੱਖਣ। ਆਪਣੇ ਘਰਾਂ ਦੇ ਆਸ-ਪਾਸ ਪਾਣੀ ਇੱਕਠਾ ਨਾਂ ਹੋਣ ਦੇਣ ਤਾਂ ਜੋ ਮਲੇਰੀਆ ਅਤੇ ਡੈਂਗੂ ਦੇ ਲਾਰਵੇ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ।

Advertisements

¸ਨਗਰ ਨਿਗਮ ਵਲੋਂ ਕੀਤੇ ਜਾਣ ਵਾਲੇ ਫੋਗਿੰਗ ਸਪਰੇਅ ਦੇ ਮੌਕੇ ਤੇ ਵਾਰਡ ਵਾਸੀ ਆਪਣੇ ਘਰਾਂ ਦੇ ਦਰਵਾਜ਼ੇ ਅਤੇ ਖਿੜਕੀਆਂ ਖੋਲਕੇ ਰੱਖਣ ਤਾਂ ਜ਼ੋ ਕੀਟਨਾਸ਼ਕ ਸਪਰੇਅ ਦਾ ਪੂਰਾ ਅਸਰ ਹੋ ਸਕੇ। ਉਹਨਾਂ ਕਿਹਾ ਕਿ ਵਾਰਡ ਵਾਸੀ ਫੋਗਿੰਗ ਸਪਰੇਅ ਕਰਨ ਵਾਲੀ ਟੀਮ ਨੂੰ ਆਪਣਾ ਪੂਰਾ ਸਹਿਯੋਗ ਦੇਣ।

LEAVE A REPLY

Please enter your comment!
Please enter your name here