ਚੱਬੇਵਾਲ ਹਲਕੇ ਦੇ ਵਿਕਾਸ ਲਈ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਸਾਂਪਲਾ

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼),ਰਿਪੋਰਟ: ਮੁਕਤਾ ਵਾਲਿਆ। ਵਿਧਾਨ ਸਭਾ ਹਲਕਾ ਚੱਬੇਵਾਲ ਦੇ ਵਿਕਾਸ ਲਈ ਕੀ ਕੁੱਝ ਕੀਤਾ ਜਾਵੇ। ਇਸ ਸਬੰਧੀ ਰਣਨੀਤੀ ਬਣਾਉਣ ਲਈ ਹਰਜਿੰਦਰ ਸਿੰਘ ਡਾਂਡੀਆਂ ਮੰਡਲ ਪ੍ਰਧਾਨ ਭਾਰਤੀ ਜਨਤਾ ਪਾਰਟੀ ਕੋਟ ਫਤੂਹੀ ਵਲੋਂ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਚੱਬੇਵਾਲ ਦੇ ਵਿਕਾਸ ਲਈ ਕੀ ਕੁੱਝ ਕੀਤਾ ਜਾਵੇ ਉਸ ਸਬੰਧੀ ਖੁੱਲ ਕੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦੇ ਹੋਏ ਹਰਜਿੰਦਰ ਸਿੰਘ ਡਾਂਡੀਆਂ ਨੇ ਕਿਹਾ ਕਿ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨੇ ਚੱਬੇਵਾਲ ਹਲਕੇ ਦੇ ਵਿਕਾਸ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਕਿਹਾ ਕਿ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀ ਰਹਿਣ ਦਿੱਤੀ ਜਾਵੇਗੀ।

Advertisements

ਹਰਜਿੰਦਰ ਸਿੰਘ ਡਾਂਡੀਆਂ ਨੇ ਕਿਹਾ ਕਿ ਵਿਜੇ ਸਾਂਪਲਾ ਦੇ ਯਤਨਾਂ ਸਦਕਾ ਵਿਧਾਨ ਸਭਾ ਚੱਬੇਵਾਲ ਦੇ ਅਨੇਕਾਂ ਪਿੰਡ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਤਹਿਤ ਵਿਕਾਸ ਕਰ ਰਹੇ ਹਨ। ਬਾਕੀ ਰਹਿੰਦੇ ਪਿੰਡਾਂ ਲਈ ਵੀ ਗ੍ਰਾਂਟਾਂ ਦੀ ਕੋਈ ਕਮੀ ਨਹੀ ਆਉਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਝੂਠੇ ਵਾਅਦਿਆਂ ਨੂੰ ਪੰਜਾਬ ਦੇ ਲੋਕ ਚੰਗੀ ਤਰਾਂ ਪਛਾਣ ਚੁੱਕੇ ਹਨ। ਹੁਣ ਉਹ ਇਨਾਂ ਦੀਆਂ ਚਾਲਾਂ ਵਿੱਚ ਨਹੀ ਆਉਣਗੇ। ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਲੌਕ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਤ ਹੋ ਕੇ ਦੁਬਾਰਾ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। 

LEAVE A REPLY

Please enter your comment!
Please enter your name here