ਦੰਦਾ ਦੀ ਸੰਭਾਲ ਕਰਨ ਲਈ ਅਪਨਾਓ ਪੰਜ ਸੁਨਹਿਰੇ ਨਿਯਮ: ਰਮਨਦੀਪ ਕੌਰ

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼)। ਦੰਦਾਂ ਦੀ ਸਾਂਭ ਸੰਭਾਲ ਪ੍ਰਤੀ ਚੱਲ ਰਹੇ ਦੰਦਾਂ ਦੇ 30ਵੇਂ ਪੰਦਰਵਾੜੇ ਦੌਰਾਨ ਇੱਕ ਜਾਗਰੂਕਤਾ ਕੈਂਪ ਦਾ ਆਯੋਜਨ ਸਰਕਾਰੀ ਸੀਨੀਅਰ ਸੈਕੇਂਡਰੀ ਸਕੂਲ ਬੀਰਮਪੁਰ ਵਿਖੇ ਆਯੋਜਿਤ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਸੰਜੀਵ ਕੁਮਾਰ ਦੀ ਅਗਵਾਈ ਵਿੱਚ ਕਰਵਾਏ ਗਏ ਇਸ ਜਾਗਰੂਕਤਾ ਕੈਂਪ ਦੌਰਾਨ ਡੈਂਟਲ ਸਰਜਨ ਡਾ. ਸੁਰਿੰਦਰ ਕੁਮਾਰ ਵੱਲੋਂ ਦੰਦਾਂ ਦੀ ਸਾਂਭ ਸੰਭਾਲ ਸਬੰਧੀ ਭਰਪੂਰ ਜਾਣਕਾਰੀ ਦਿੱਤੀ ਗਈ। ਇਸ ਮੌਕੇ ਉਹਨਾਂ ਦੇ ਨਾਲ ਬੀ.ਈ.ਈ. ਰਮਨਦੀਪ ਕੌਰ, ਸਕੂਲ ਦਾ ਸਮੂਹ ਸਟਾਫ਼ ਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਸ਼ਾਮਿਲ ਹੋਏ। ਇਸ ਦੌਰਾਨ ਦੰਦਾਂ ਦੀ ਸਾਂਭ ਸੰਭਾਲ ਬਾਰੇ ਵਿਦਿਆਰਥੀਆਂ ਵਿੱਚ ਪੋਸਟਰ ਮੇਕਿੰਗ ਪ੍ਰਤੀਯੋਗਿਤਾ ਵੀ ਕਰਵਾਈ ਗਈ ਅਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।

Advertisements

ਮੰਚ ਸੰਚਾਲਨ ਅਧਿਆਪਕ ਅਰਮਨਪ੍ਰੀਤ ਸਿੰਘ ਵੱਲੋਂ ਬਾਖੂਬੀ ਨਿਭਾਇਆ ਗਿਆ। ਕੈਂਪ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਾ. ਸੁਰਿੰਦਰ ਕੁਮਾਰ ਨੇ ਕਿਹਾ ਕਿ ਭੋਜਨ ਨੂੰ ਚੰਗੀ ਤਰਾਂ ਚਬਾਉਣ ਅਤੇ ਪਚਾਉਣ ਲਈ ਮਜਬੂਤ ਅਤੇ ਸਿਹਤਮੰਦ ਦੰਦ ਜਰੂਰੀ ਹਨ। ਇਸ ਲਈ ਸਾਨੂੰ ਦੰਦਾਂ ਦੀ ਸਫਾਈ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਉਹਨਾਂ ਆਖਿਆ ਤੁਹਾਡੇ ਦੰਦਾਂ ਦੀ ਸਿਹਤ ਤੁਹਾਡੀ ਸਾਧਾਰਣ ਸਿਹਤ ਦਾ ਇੱਕ ਜਰੂਰੀ ਹਿੱਸਾ ਹੈ। ਦੰਦਾਂ ਦੀ ਉਪੇਖਿਆ ਤੁਹਾਡੀ ਆਮ ਦੇਖਭਾਲ ਦੀ ਸੂਚਕ ਹੈ। ਦੰਦਾਂ ਵਿੱਚ ਜੋ ਭੋਜਨ ਫਸ ਜਾਂਦਾ ਹੈ ਉਸ ਨਾਲ ਦੰਦਾਂ ਵਿੱਚ ਸਾੜ ਪੈਦਾ ਹੋ ਜਾਂਦੀ ਹੈ ਜਿਸ ਕਾਰਣ ਮਸੂੜਿਆਂ ਵਿੱਚ ਸੋਜਸ ਅਤੇ ਬੁਰਸ਼ ਕਰਨ ਨਾਲ ਖੂਨ ਆਉਣ ਲੱਗ ਪੈਦਾ ਹੈ ਜੇਕਰ ਦੰਦਾਂ ਦੀ ਸਖਤ ਪੀਲੀ ਪਾਪੜੀ ਨੂੰ ਸਾਫ ਨਾ ਕੀਤਾ ਜਾਵੇ ਤਾਂ ਇਹ ਦੰਦਾਂ ਅਤੇ ਮਸੂੜਿਆਂ ਦੀ ਬੀਮਾਰੀ ਦਾ ਮੁੱਖ ਕਾਰਣ ਬਣਦੀ ਹੈ। ਭੋਜਨ ਕਰਨ ਤੋਂ ਬਾਅਦ ਬਕਾਇਦਾ ਬੁਰਸ਼ ਕਰਨਾ ਚਾਹੀਦਾ ਹੈ ਅਤੇ ਘੱਟੋ ਘੱਟ ਰੋਜ ਸਵੇਰੇ ਅਤੇ ਰਾਤ ਨੂੰ ਬੁਰਸ਼ ਕਰਕੇ ਦੰਦਾਂ ਉੱਤੇ ਪੇਪੜੀ ਜੰਮਣ ਤੋਂ ਰੋਕਣਾ ਚਾਹੀਦਾ ਹੈ। ਹਰ ਤਿੰਨ ਚਾਰ ਮਹੀਨਿਆਂ ਦੇ ਅੰਤਰਾਲ ਤੇ ਬੁਰਸ਼ ਬਦਲਣਾ ਚਾਹੀਦਾ ਹੈ।

ਜੇਕਰ ਫਿਰ ਵੀ ਦੰਦਾਂ ਦੀ ਕੋਈ ਤਕਲੀਫ ਹੁੰਦੀ ਹੈ ਤਾਂ ਤੁਰੰਤ ਦੰਦਾਂ ਦੇ ਡਾਕਟਰ ਕੋਲ ਦਖਾਉਣਾ ਚਾਹੀਦਾ ਹੈ। ਰਮਨਦੀਪ ਕੌਰ ਨੇ ਦੱਸਿਆ ਕਿ ਦੰਦਾਂ ਦੀਆਂ ਬੀਮਾਰੀਆਂ ਤੋਂ ਬਚਣ ਅਤੇ ਮਜਬੂਤ ਦੰਦਾ ਲਈ ਪੰਜ ਸੁਨਹਿਰੇ ਨਿਯਮ ਹਨ। ਐਸਾ ਭੋਜਨ ਕਰੋ ਜਿਸ ਵਿੱਚ ਵਿਟਾਮਿਨ ਅਤੇ ਖਣਿਜ ਪਦਾਰਥ ਹੋਣ। ਫਲ ਅਤੇ ਹਰੀਆਂ ਸਬਜੀਆਂ ਦਾ ਸੇਵਨ ਕੀਤਾ ਜਾਵੇ। ਦੂਜਾ ਮਿੱਠੀਆਂ ਚੀਜਾਂ ਜਾਂ ਚਿਪਕਣ ਵਾਲੇ ਪਦਾਰਥ ਨਾ ਖਾਓ। ਤੀਜਾ ਨਿਯਮਿਤ ਸਵੇਰੇ ਤੇ ਸ਼ਾਮ ਨੂੰ ਬੁਰਸ਼ ਕੀਤਾ ਜਾਵੇ। ਚੌਥਾ ਫਲੋਰਾਈਡ ਯੁਕਤ ਟੁਥ ਪੇਸਟ ਅਤੇ ਚੰਗੇ ਟੂਥ ਬੁਰਸ਼ ਦਾ ਇਸਤੇਮਾਲ ਕੀਤਾ ਜਾਵੇ। ਅੰਤ ਵਿੱਚ ਸਭ ਤੋਂ ਜਰੂਰੀ ਹੈ ਕਿ ਨਿਯਮਿਤ ਰੂਪ ਨਾਲ ਹਰ ਛੇ ਮਹੀਨਿਆਂ ਦੇ ਵਕਫੇ ਤੇ ਆਪਣੇ ਦੰਦਾ ਦੇ ਡਾਕਟਰ ਕੋਲ ਜਾਣਾ ਚਾਹੀਦਾ ਹੈ ਲੋਕਿਨ ਸਾਲ ਵਿੱਚ ਇੱਕ ਵਾਰ ਲਾਜ਼ਮੀ ਹੈ।

ਪਿੰਸੀਪਲ ਸੰਜੀਵ ਕੁਮਾਰ ਨੇ ਸਿਹਤ ਵਿਭਾਗ ਵੱਲੋਂ ਵਿਦਿਆਰਥੀਆਂ ਨਾਲ ਦੰਦਾਂ ਦੀ ਸਿਹਤ ਸੰਭਾਲ ਸਬੰਧੀ ਵੱਡਮੁੱਲੀ ਸਾਂਝੀ ਕਰਨ ਲਈ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਦੰਦਾਂ ਦੀ ਸੰਭਾਲ ਲਈ ਨਿਯਮਾਂ ਦਾ ਪਾਲਣ ਜਰੂਰ ਕਰਨ ਲਈ ਅਪੀਲ ਕੀਤੀ ਗਈ। ਅੰਤ ਵਿੱਚ ਪੋਸਟ ਮੇਕਿੰਗ ਪ੍ਰਤੀਯੋਗਿਤਾ ਵਿੱਚ ਪਹਿਲਾ, ਦੂਜਾ ਤੇ, ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਾਈਜ਼ ਦਿੱਤੇ ਗਏ। ਬਾਕੀ ਪ੍ਰਤੀਭਾਗੀਆਂ ਨੂੰ ਦੰਦਾ ਦੀ ਸੰਭਾਲ ਲਈ ਵੱਧੀਆ ਪੋਸਟਰ ਬਣਾਉਣ ਲਈ ਟੂਥ ਪੇਸਟ ਦੇ ਕੇ ਸਨਮਾਨਿਤ ਕੀਤਾ ਗਿਆ। ਉਕਤ ਪ੍ਰੋਗਰਾਮ ਉਪਰੰਤ ਵਿਦਿਆਰਥੀਆਂ ਨੂੰ ਏਜ਼ਡ, ਕਾਲਾ ਪੀਲੀਆ ਅਤੇ ਨਸ਼ਿਆਂ ਤੋਂ ਬਚਾਅ ਬਾਰੇ ਜਾਗਰੂਕ ਕੀਤਾ ਗਿਆ।

LEAVE A REPLY

Please enter your comment!
Please enter your name here