
ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼),ਰਿਪੋਰਟ- ਗੁਰਜੀਤ ਸੋਨੂੰ। ਨਗਰ ਨਿਗਮ ਦੇ ਕਮਿਸ਼ਨਰ ਕਮਿਸ਼ਨਰ ਬਲਬੀਰ ਰਾਜ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਗਰ ਨਿਗਮ ਵੱਲੋਂ ਮਲੇਰੀਆ ਅਤੇ ਡੇਂਗੂ ਦੀ ਰੋਕਥਾਮ ਲਈ ਵੱਖ-ਵੱਖ ਵਾਰਡਾਂ ਵਿਚ ਕੀਤੀ ਜਾ ਰਹੀ ਫੋਗਿੰਗ ਸਪਰੇਅ ਤਹਿਤ ਵਾਰਡ ਨੰ 44 ਦੇ ਕੋਂਸਲਰ ਨਰਿੰਦਰ ਸਿੰਘ ਦੇ ਸਹਿਯੋਗ ਨਾਲ ਵੱਖ-ਵੱਖ ਮੂਹਲਿਆਂ ਵਿੱਚ ਫੋਗਿੰਗ ਕਰਵਾਈ ਗਈ। ਕੌਂਸਲਰ ਨਰਿੰਦਰ ਸਿੰਘ ਨੇ ਮੁਹੱਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਛੱਤ ਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ ਦੇ ਢੱਕਣ ਚੰਗੀ ਤਰਾਂ ਬੰਦ ਕਰਕੇ ਰੱਖਣ, ਪਾਣੀ ਰੱਖਣ ਵਾਲੇ ਬਰਤਨਾਂ, ਬਾਲਟੀਆਂ ਢੱਕ ਕੇ ਰੱਖਣ ਆਪਣੇ ਘਰਾਂ ਦੇ ਆਸ-ਪਾਸ ਪਾਣੀ ਇੱਕਠਾ ਨਾਂ ਹੋਣ ਦੇਣ ਤਾਂ ਜ਼ੋ ਮਲੇਰੀਆ ਅਤੇ ਡੈਂਗੂ ਦੇ ਲਾਰਵੇ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ।
ਨਗਰ ਨਿਗਮ ਦੇ ਕਮਿਸ਼ਨਰ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਨਗਰ ਨਿਗਮ ਦੀ ਟੀਮ ਵੱਲੋਂ ਕੀਤੇ ਜਾਣ ਵਾਲੇ ਫੋਗਿੰਗ ਸਪਰੇਅ ਦੇ ਮੌਕੇ ਤੇ ਸ਼ਹਿਰ ਵਾਸੀ ਆਪਣੇ ਘਰਾਂ ਦੇ ਦਰਵਾਜ਼ੇ ਅਤੇ ਖਿੜਕੀਆਂ ਖੋਲਕੇ ਰੱਖਣ ਤਾਂ ਜ਼ੋ ਕੀਟਨਾਸ਼ਕ ਸਪਰੇਅ ਦਾ ਪੂਰਾ ਅਸਰ ਹੋ ਸਕੇ। ਉਹਨਾਂ ਕਿਹਾ ਕਿ ਸ਼ਹਿਰ ਵਾਸੀ ਫੋਗਿੰਗ ਸਪਰੇਅ ਕਰਨ ਵਾਲੀ ਟੀਮ ਨੂੰ ਆਪਣਾ ਪੂਰਾ ਸਹਿਯੋਗ ਦੇਣ।













