ਜ਼ਿਲਾ ਰੈਡ ਕਰਾਸ ਸੋਸਾਇਟੀ ਵਲੋਂ ਐਚ.ਡੀ.ਐਫ.ਸੀ. ਬੈਂਕ ਦੇ ਸਹਿਯੋਗ ਨਾਲ ਵੰਡੇ ਜੂਟ ਬੈਗ 

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼),ਰਿਪੋਰਟ- ਗੁਰਜੀਤ ਸੋਨੂੰ। ਜਿਲਾ ਰੈਡ ਕਰਾਸ ਸੋਸਾਇਟੀ ਵਲੋਂ ਜਿਥੇ ਲੋੜਵੰਦ, ਬੀਮਾਰਾਂ ਦੀ ਸਹਾਇਤਾ ਲਈ ਬਹੁਤ ਸਾਰੀਆਂ ਲੋਕ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਉਥੇ ਇਸ ਸੰਸਥਾ ਵਲੋਂ ਸਿਹਤ ਅਤੇ ਵਾਤਾਵਰਣ ਦੀ ਸੰਭਾਲ ਲਈ ਵੀ ਸਮੇਂ-ਸਮੇਂ ‘ਤੇ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਵਿੱਚ ਵੀ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ। ਇਹ ਵਿਚਾਰ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਜ਼ਿਲਾ ਰੈਡ ਕਰਾਸ ਸੋਸਾਇਟੀ ਵਲੋਂ ਜੂਟ ਬੈਗ ਵੰਡਣ ਸਬੰਧੀ ਸਮਾਗਮ ਦੌਰਾਨ ਰੱਖੇ।

Advertisements

ਕਿਹਾ ਕਿ ਜ਼ਿਲਾ ਰੈਡ ਕਰਾਸ ਸੋਸਾਇਟੀ ਵਲੋਂ ਐਚ.ਡੀ.ਐਫ.ਸੀ. ਬੈਂਕ ਹੁਸ਼ਿਆਰਪੁਰ ਨਾਲ ਮਿਲ ਕੇ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਐਂਟੀ ਪੋਲੀਥੀਨ ਮੁਹਿੰਮ ਵਿੱਚ ਵਡਮੁੱਲਾ ਯੋਗਦਾਨ ਪਾ ਕੇ ਜੂਟ ਬੈਗ ਤਿਆਰ ਕਰਵਾ ਕੇ ਸ਼ਹਿਰ ਵਾਸੀਆਂ ਨੂੰ ਮੁਹੱਈਆ ਕਰਵਾਏ ਜਾ ਰਹੇ ਹਨ, ਤਾਂ ਜੋ ਪਲਾਸਟਿਕ ਦੁਆਰਾ ਸਿਹਤ ਅਤੇ ਵਾਤਾਵਰਣ ਨੂੰ ਹੋਣ ਵਾਲੇ ਨੁਕਸਾਨ ਤੋਂ ਬਚਾਅ ਕੀਤਾ ਜਾ ਸਕੇ। ਉਹਨਾਂ ਜਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਆਪਣਾ ਵੱਧ ਤੋਂ ਵੱਧ ਸਹਿਯੋਗ ਦੇਣ, ਤਾਂ ਜੋ ਪੋਲੀਥੀਨ ਬੈਗ ਦੀ ਥਾਂ ‘ਤੇ ਜੂਟ ਬੈਗ ਦੀ ਵਰਤੋਂ ਕੀਤੀ ਜਾ ਸਕੇ।
ਇਸ ਮੌਕੇ ਸਕੱਤਰ ਰੈਡ ਕਰਾਸ ਸੋਸਾਇਟੀ ਨਰੇਸ਼ ਗੁਪਤਾ, ਐਚ.ਡੀ.ਐਫ.ਸੀ. ਬੈਂਕ ਦੇ ਕਲੱਸਟਰ ਹੈਡ ਪਾਰਸ ਕੁਮਾਰ, ਮੈਨੇਜਰ ਵਿਸ਼ਾਲ ਸ਼ਰਮਾ, ਜੋਗਿੰਦਰ ਕੌਰ ਤੋਂ ਇਲਾਵਾ ਜ਼ਿਲਾ ਰੈਡ ਕਰਾਸ ਸੋਸਾਇਟੀ ਅਤੇ ਐਚ.ਡੀ.ਐਫ.ਸੀ. ਦੇ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here