‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਫੁੱਟਬਾਲ ਟੂਰਨਾਮੈਂਟ ਸ਼ੁਰੂ 

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਕੂਲ ਪੱਧਰ ‘ਤੇ (ਅੰਡਰ-19) ਫੁੱਟਬਾਲ ਟੂਰਨਾਮੈਂਟ ਸਰਕਾਰੀ ਕਾਲਜ ਟਾਂਡਾ ਵਿਖੇ ਕਰਵਾਇਆ ਜਾ ਰਿਹਾ ਹੈ।

Advertisements

ਉਹਨਾਂ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਵੱਖ-ਵੱਖ ਸਕੂਲਾਂ ਦੇ ਖਿਡਾਰੀਆਂ ਨੇ ਭਾਗ ਲੈ ਰਹੇ ਹਨ। ਟੂਰਨਾਮੈਂਟ 12 ਅਕਤੂਬਰ ਤੋਂ 14 ਅਕਤੂਬਰ ਤੱਕ ਚੱਲੇਗਾ। ਉਹਨਾਂ ਦੱਸਿਆ ਕਿ ਇਹ ਟੂਰਨਾਮੈਂਟ ਜ਼ਿਲਾ ਪ੍ਰਸ਼ਾਸ਼ਨ ਅਤੇ ਜਿਲਾ ਉਲੰਪਿਕ ਸੰਸਥਾ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਇਸ ਟੂਰਨਾਮੈਂਟ ਦਾ ਸਮਾਪਤੀ ਸਮਾਰੋਹ 14 ਅਕਤੂਬਰ ਨੂੰ ਸ਼ਾਮ 4 ਵਜੇ ਹੋਵੇਗਾ, ਜਿਸ ਵਿੱਚ ਵਿਧਾਇਕ ਹਲਕਾ ਟਾਂਡਾ ਸੰਗਤ ਸਿੰਘ ਗਿਲਜੀਆਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।

LEAVE A REPLY

Please enter your comment!
Please enter your name here