ਮਾਹਿਲਪੁਰ ਵਿਖੇ ਪਰਾਲੀ ਸਾਂਭ-ਸੰਭਾਲ ਮੇਲਾ 16 ਅਕਤੂਬਰ ਨੂੰ

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼),ਰਿਪੋਰਟ:ਮੁਕਤਾ ਵਾਲਿਆ। ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ, ਨਜ਼ਦੀਕ ਮਾਹਿਲਪੁਰ ਵਿਖੇ ਕੇ.ਵੀ.ਕੇ. ਕੈਂਪਸ ਵਿੱਚ 16 ਅਕਤੂਬਰ 2018 ਨੂੰ ਸਵੇਰੇ 10 ਵਜੇ ਤੋਂ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਸੰਬੰਧੀ ਕਿਸਾਨ ਮੇਲਾ ਕਰਵਾਇਆ ਜਾਵੇਗਾ।

Advertisements

ਡਿਪਟੀ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਡਾ. ਮਨਿੰਦਰ ਸਿੰਘ ਬੌਂਸ ਨੇ ਦੱਸਿਆ ਕਿ ਕਿਸਾਨ ਮੇਲੇ ਵਿੱਚ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਅਤੇ ਹਾੜੀ ਦੀਆਂ ਫ਼ਸਲਾਂ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਉਹਨਾਂ ਦੱÎਿਸਆ ਕਿ ਹਾੜੀ ਦੀਆਂ ਫ਼ਸਲਾਂ ਦੇ ਬੀਜ਼ ਅਤੇ ਫ਼ਲਦਾਰ ਬੂਟੇ ਵੀ ਉਪਲਬੱਧ ਕਰਵਾਏ ਜਾਣਗੇ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਅਤੇ ਸਵੈ-ਸਹਾਇਤਾ ਸਮੂਹਾਂ ਵਲੋਂ ਪਰਦਰਸ਼ਨੀ ਸਟਾਲ ਵੀ ਲਗਾਏ ਜਾਣਗੇ। 

LEAVE A REPLY

Please enter your comment!
Please enter your name here