ਅੰਡਰ-18 ਦਾ ਜ਼ਿਲਾ ਪੱਧਰੀ ਟੂਰਨਾਮੈਂਟ 16 ਤੋਂ : ਡਿਪਟੀ ਕਮਿਸ਼ਨਰ 

ਹੁਸ਼ਿਆਰਪੁਰ, (ਦਾ ਸਟੈਲਰ ਨਿਊਜ਼),ਰਿਪੋਰਟ: ਗੁਰਜੀਤ ਸੋਨੂੰ। ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਅੰਡਰ-14 ਦੇ ਕਰਵਾਏ ਮੁਕਾਬਲਿਆਂ ਤੋਂ ਬਾਅਦ ਹੁਣ ਅੰਡਰ-18 ਦੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਉਹਨਾਂ ਬੱਚਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੜਾਈ ਦੇ ਨਾਲ-ਨਾਲ ਖੇਡਾਂ ਵਿੱਚ ਰੁਚੀ ਵੀ ਬਹੁਤ ਜ਼ਰੂਰੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ।

Advertisements

ਉਹਨਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਧਿਆਨ ਦੇਣ, ਕਿਉਂਕਿ ਇਕ ਚੰਗਾ ਖਿਡਾਰੀ ਇਕ ਚੰਗਾ ਇਨਸਾਨ ਸਾਬਤ ਹੁੰਦਾ ਹੈ। ਉਹਨਾਂ ਦੱਸਿਆ ਕਿ ਜਿਲਾ ਪੱਧਰੀ ਟੂਰਨਾਮੈਂਟ ਅੰੰਡਰ-18 ਸਾਲ 16 ਅਕਤੂਬਰ ਤੋਂ 18 ਅਕਤੂਬਰ 2018 ਤੱਕ ਆਊਟਡੋਰ ਸਟੇਡੀਅਮ ਹੁਸ਼ਿਆਰਪੁਰ ਵਿਖੇ ਕਰਵਾਏ ਜਾ ਰਹੇ ਹਨ। ਟੂਰਨਾਮੈਂਟ ਵਿੱਚ ਅੰਡਰ-18 ਵਿੱਚ ਐਥਲੈਟਿਕਸ, ਬਾਕਸਿੰਗ, ਬਾਸਕਿਟਬਾਲ, ਬੈਡਮਿੰਟਨ, ਕਬੱਡੀ (ਨੈਸ਼ਨਲ ਸਟਾਇਲ), ਫੁੱਟਬਾਲ, ਹਾਕੀ, ਹੈਂਡਬਾਲ, ਜੂਡੋ, ਤੈਰਾਕੀ, ਵਾਲੀਬਾਲ, ਵੇਟਲਿਫਟਿੰਗ (ਲੜਕੇ ਤੇ ਲੜਕੀਆਂ) ਅਤੇ ਕੁਸ਼ਤੀ (ਸਿਰਫ਼ ਲੜਕੇ) ਦੀਆਂ ਖੇਡਾਂ ਕਰਵਾਈਆਂ ਜਾਣਗੀਆਂ।
ਈਸ਼ਾ ਕਾਲੀਆ ਨੇ ਦੱਸਿਆ ਕਿ ਐਥਲੈਟਿਕਸ ਖੇਡਾਂ ਗਿਆਨੀ ਕਰਤਾਰ ਸਿੰਘ ਯਾਦਗਾਰ ਸਰਕਾਰੀ ਕਾਲਜ ਟਾਂਡਾ ਵਿਖੇ, ਬਾਸਕਿਟਬਾਲ, ਕਬੱਡੀ, ਹੈਂਡਬਾਲ ਅਤੇ ਵਾਲੀਬਾਲ ਆਊਟਡੋਰ ਸਟੇਡੀਅਮ ਹੁਸ਼ਿਆਰਪੁਰ, ਬਾਕਸਿੰਗ, ਕੁਸ਼ਤੀ, ਬੈਡਮਿੰਟਨ ਅਤੇ ਜੂਡੋ ਇਨਡੋਰ ਸਟੇਡੀਅਮ ਹੁਸ਼ਿਆਰਪੁਰ, ਤੈਰਾਕੀ ਸਰਵਿਸ ਕਲੱਬ ਹੁਸ਼ਿਆਰਪੁਰ, ਹਾਕੀ ਰੇਲਵੇ ਮੰਡੀ ਗਰਾਊਂਡ ਹੁਸ਼ਿਆਰਪੁਰ, ਵੇਟਲਿਫਟਿੰਗ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਰੇਲਵੇ ਮੰਡੀ ਹੁਸ਼ਿਆਰਪੁਰ ਅਤੇ ਫੁੱਟਬਾਲ ਦੀਆਂ ਖੇਡਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਾਹਿਲਪੁਰ ਵਿਖੇ ਕਰਵਾਈਆਂ ਜਾਣਗੀਆਂ।

ਜਿਲਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਅੰਡਰ-18 ਸਾਲ ਵਿੱਚ ਭਾਗ ਲੈਣ ਖਿਡਾਰੀਆਂ ਦਾ ਜਨਮ 1-1-2001 ਦਾ ਜਾਂ ਇਸ ਤੋਂ ਬਾਅਦ ਦਾ ਹੋਣਾ ਚਾਹੀਦਾ ਹੈ। ਉਹਨਾਂ ਦੱਸਿਆ ਕਿ ਟੂਰਨਾਮੈਂਟ ਵਿੱਚ ਭਾਗ ਲੈਣ ਵਾਲੇ ਖਿਡਾਰੀ ਆਪਣੇ ਜਨਮ ਦਾ ਅਸਲੀ ਸਰਟੀਫਿਕੇਟ ਅਤੇ ਉਸ ਦੀ ਇਕ ਤਸਦੀਕਸ਼ੁਦਾ ਫੋਟੋ ਕਾਪੀ ਨਾਲ ਲੈ ਕੇ ਆਉਣ।

ਉਹਨਾਂ ਦੱਸਿਆ ਕਿ ਖਿਡਾਰੀ districtsportsofficehoshiarpur0gmail.com  ‘ਤੇ ਟੀਮ ਦੀ ਰਜਿਸਟਰੇਸ਼ਨ ਕਰਵਾ ਸਕਦੇ ਹਨ ਅਤੇ ਸਮਰੀਸ਼ੀਟ ਦੀ ਹਾਰਡ ਕਾਪੀ ਵੀ ਨਾਲ ਲਿਆਂਦੀ ਜਾਵੇ, ਜੋ ਕਿ ਸਬੰਧਤ ਪਿੰਡ, ਪੰਚਾਇਤ, ਸਕੂਲ ਪਾਸੋਂ ਤਸਦੀਕ ਹੋਣੀ ਜ਼ਰੂਰੀ ਹੈ। ਉਹਨਾਂ ਦੱਸਿਆ ਕਿ ਨਿੱਜੀ ਤੌਰ ‘ਤੇ ਕੋਈ ਵੀ ਸਮਰੀਸ਼ੀਟ ਜਾਂ ਰਜਿਸਟਰੇਸ਼ਨ ਸਵਿਕਾਰ ਨਹੀਂ ਕੀਤੀ ਜਾਵੇਗੀ।

LEAVE A REPLY

Please enter your comment!
Please enter your name here