ਦੰਦਾਂ ਦੇ 30ਵੇਂ ਪੰਦਰਵਾੜੇ ਦੀ ਸਮਾਪਤੀ ਤੇ ਚੱਕੋਵਾਲ ਵਿਖੇ ਜਾਗਰੂਕਤਾ ਕੈਂਪ ਆਯੋਜਿਤ

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼),ਰਿਪੋਰਟ- ਗੁਰਜੀਤ ਸੋਨੂੰ। ਮੂੰਹ ਦੀ ਸਾਫ ਸਫਾਈ ਉਨੀ ਹੀ ਜਰੂਰੀ ਹੈ, ਜਿਨੀ ਕਿ ਸਰੀਰ ਦੀ ਸਾਫ਼ ਸਫਾਈ, ਭੋਜਨ ਨੂੰ ਚੰਗੀ ਤਰਾਂ ਚਬਾਉਣ ਅਤੇ ਪਚਾਉਣ ਲਈ ਮਜਬੂਤ ਅਤੇ ਸਿਹਤਮੰਦ ਦੰਦ ਜਰੂਰੀ ਹਨ। ਦੰਦਾਂ ਨਾਲ ਬੋਲੇ ਗਏ ਬੋਲਾ ਦਾ ਸਹੀ ਉਚਾਰਨ ਹੁੰਦਾ ਹੈ ਤੇ ਵਿਅਕਤੀ ਵੀ ਸੋਹਣਾ ਦਿਖਦਾ ਹੈ। ਇਸੇ ਤਰਾਂ ਦੰਦਾਂ ਦੇ ਮਸੂੜਿਆਂ ਨੂੰ ਸਿਹਤਮੰਦ ਅਤੇ ਰੋਗ ਮੁਕਤ ਰੱਖਣਾ ਜ਼ਰੂਰੀ ਹੁੰਦਾ ਹੈ ਤਾਂ ਜੋ ਮਸੂੜੇ ਦੰਦਾਂ ਨੂੰ ਸਾਰੀ ਉਮਰ ਚੰਗੀ ਤਰਾਂ ਜਕੜ ਕੇ ਰੱਖ ਸਕਣ। ਇਹ ਵਿਚਾਰ ਡਾ. ਓ.ਪੀ. ਗੋਜਰਾ ਸੀਨੀਅਰ ਮੈਡੀਕਲ ਅਫ਼ਸਰ ਨੇ ਦੰਦਾਂ ਦੇ 30ਵੇਂ ਪੰਦਰਵਾੜੇ ਦੀ ਸਮਾਪਤੀ ‘ਤੇ ਪੀ.ਐਚ.ਸੀ. ਚੱਕੋਵਾਲ ਵਿਖੇ ਕੀਤੇ ਗਏ ਜਾਗਰੂਕਤਾ ਕੈਂਪ ਦੌਰਾਨ ਪੇਸ਼ ਕੀਤੇ। ਇਸ ਉਪਰੰਤ ਡਾ. ਓ.ਪੀ. ਗੋਜਰਾ ਅਤੇ ਡੈਂਟਲ ਸਰਜਨ ਡਾ. ਸੁਰਿੰਦਰ ਕੁਮਾਰ ਨੇ ਗਰੀਬ ਜਰੂਰਤਮੰਦ ਮਰੀਜਾਂ ਨੂੰ ਦੰਦਾਂ ਦੇ ਸੈਟ ਵੰਡੇ ਗਏ ਅਤੇ ਉਹਨਾਂ ਨੂੰ ਦੰਦਾਂ ਦੀ ਮਹੱਤਤਾ ਤੇ ਸਾਂਭ ਸੰਭਾਲ ਬਾਰੇ ਜਾਣਕਾਰੀ ਦਿੱਤੀ ਗਈ।
ਡੈਂਟਲ ਸਰਜਨ ਡਾ. ਸੁਰਿੰਦਰ ਕੁਮਾਰ ਨੇ ਆਪਣੇ ਸੰਬੋਧਨ ਕਰਦਿਆਂ ਜਾਣਕਾਰੀ ਦਿੱਤੀ ਕਿ ਦੰਦਾਂ ਵਿੱਚ ਜੋ ਭੋਜਨ ਫਸ ਜਾਂਦਾ ਹੈ ਉਸ ਨਾਲ ਦੰਦਾਂ ਵਿੱਚ ਸਾੜ ਪੈਦਾ ਹੋ ਜਾਂਦਾ ਹੈ ਜਿਸ ਕਾਰਣ ਮਸੂੜਿਆਂ ਵਿੱਚ ਸੋਜਸ਼ ਅਤੇ ਬੁਰਸ਼ ਕਰਨ ਨਾਲ ਖੂਨ ਆਉਣ ਲੱਗ ਪੈਦਾ ਹੈ ਜੇਕਰ ਦੰਦਾਂ ਦੀ ਸਖਤ ਪੀਲੀ ਪਾਪੜੀ ਨੂੰ ਸਾਫ ਨਾ ਕੀਤਾ ਜਾਵੇ ਤਾਂ ਇਹ ਦੰਦਾਂ ਅਤੇ ਮਸੂੜਿਆਂ ਦੀ ਬੀਮਾਰੀ ਦਾ ਮੁੱਖ ਕਾਰਣ ਬਣਦੀ ਹੈ। ਜਿਆਦਾ ਮਿੱਠੀਆਂ ਚੀਜ਼ਾ, ਮਿੱਠੇ ਸ਼ਰਬਤ, ਆਈਸ ਕ੍ਰੀਮ, ਟੋਫੀਆਂ, ਚੌਕਲੇਟ ਆਦਿ ਦੰਦਾਂ ਨੂੰ ਖਰਾਬ ਕਰ ਦਿੰਦੀਆਂ ਹਨ। ਭੋਜਨ ਕਰਨ ਤੋਂ ਬਾਅਦ ਬਕਾਇਦਾ ਬੁਰਸ਼ ਕਰਨਾ ਚਾਹੀਦਾ ਹੈ ਜਾਂ ਫਿਰ ਘੱਟੋ ਘੱਟ ਰੋਜ ਸਵੇਰੇ ਅਤੇ ਰਾਤ ਨੂੰ ਬੁਰਸ਼ ਕਰਨ ਦੰਦਾਂ ਉੱਤੇ ਪੇਪੜੀ ਜੰਮਣ ਤੋਂ ਰੋਕਣ ਵਿੱਚ ਸਹਾਇਕ ਹੁੰਦਾ ਹੈ।

Advertisements

ਆਪਣੇ ਦੰਦਾਂ ਦਾ ਧਿਆਨ ਰੱਖੋ ਅਤੇ ਉਹ ਤੁਹਾਡਾ ਪੂਰਾ ਪੂਰਾ ਧਿਆਨ ਰੱਖਣਗੇ, ਕਿਉਂਕਿ ਅੱਖਾਂ ਗਈਆਂ ਜਹਾਨ ਗਿਆ, ਕੰਨ ਗਏ ਰਾਗ ਗਿਆ, ਦੰਦ ਗਏ ਸੁਆਦ ਗਿਆ। ਅੰਤ ਵਿੱਚ ਸਭ ਤੋਂ ਜਰੂਰੀ ਹੈ ਕਿ ਨਿਯਮਿਤ ਰੂਪ ਨਾਲ ਹਰ ਛੇ ਮਹੀਨਿਆਂ ਦੇ ਵਕਫੇ ਤੇ ਆਪਣੇ ਦੰਦਾ ਦੇ ਡਾਕਟਰ ਕੋਲ ਜਾਣਾ ਚਾਹੀਦਾ ਹੈ ਲੋਕਿਨ ਸਾਲ ਵਿੱਚ ਇੱਕ ਵਾਰ ਲਾਜ਼ਮੀ ਹੈ।
ਡਾ. ਸੁਰਿੰਦਰ ਕੁਮਾਰ ਨੇ ਦੱਸਿਆ ਕਿ ਦੰਦਾਂ ਦੇ ਪੰਦਰਵਾੜੇ ਦੌਰਾਨ ਪੀ.ਐਚ.ਸੀ. ਚੱਕੋਵਾਲ ਵਿਖੇ 271 ਮਰੀਜ਼ਾਂ ਦੇ ਦੰਦਾਂ ਦਾ ਨਿਰੀਖਣ ਕੀਤਾ ਗਿਆ, ਜਿਨਾਂ ਵਿਚੋਂ 40 ਮਰੀਜਾਂ ਦੇ ਖਰਾਬ ਦੰਦ ਕੱਢੇ ਗਏ ਅਤੇ 8 ਮਰੀਜਾਂ ਆਰ.ਸੀ.ਟੀ. ਕੀਤੀ ਗਈ। ਇਸ ਦੌਰਾਨ 7 ਲੋੜਵੰਦ ਗਰੀਬ ਮਰੀਜਾਂ ਨੂੰ ਡੈਂਚਰ ਲਗਾਏ ਗਏ। ਇਸ ਤੋਂ ਇਲਾਵਾ ਇਸ ਪੰਦਰਵਾੜੇ ਦੌਰਾਨ ਚੱਕੋਵਾਲ ਬਲਾਕ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੀਰਮਪੁਰ ਵਿਖੇ ਵਿਦਿਆਰਥੀਆਂ ਨੂੰ ਦੰਦਾਂ ਦੀ ਸਿਹਤ ਸੰਭਾਲ ਬਾਰੇ ਜਾਗਰੂਕ ਕੀਤਾ ਗਿਆ ਅਤੇ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ ਤੇ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।

LEAVE A REPLY

Please enter your comment!
Please enter your name here