ਐੱਸ.ਡੀ.ਐੱਮ ਵਲੋਂ ਆਸ ਕਿਰਨ ਡਰੱਗ ਕਾਊਸਲਿੰਗ ਅਤੇ ਮੁੜ ਵਸੇਬਾ ਕੇਂਦਰ ਦਾ ਅਚਨਚੇਤ ਨਿਰੀਖਣ

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼),ਰਿਪੋਰਟ- ਗੁਰਜੀਤ ਸੋਨੂੰ। ਮੈਡਮ ਅਮਰਪ੍ਰੀਤ ਕੌਰ ਸੰਧੂ ਐੱਸ ਡੀ ਐੱਮ ਹੁਸ਼ਿਆਰਪੁਰ ਵਲੋਂ ਸੰਸਥਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਹੁਸ਼ਿਆਰਪੁਰ ਵਿਖੇ ਚਲਾਏ ਜਾ ਰਹੇ ਆਸ ਕਿਰਨ ਡਰੱਗ ਕਾਊੰਲਿੰਗ ਅਤੇ ਮੁੜ ਵਸੇਬਾ ਕੇਂਦਰ ਦਾ ਅਚਨਚੇਤ ਨਿਰੀਖਣ ਦੌਰਾ ਕੀਤਾ ਗਿਆ। ਇਸ ਸਮੇਂ ਮੈਡਮ ਅਮਰਪ੍ਰੀਤ ਕੌਰ ਸੰਧੂ ਵਲੋਂ ਕੇਂਦਰ ਦੁਆਰਾ ਕੀਤੇ ਜਾ ਰਹੇ ਕਾਰਜਾਂ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਹਾਸਿਲ ਕੀਤੀ ਗਈ ਅਤੇ ਇਲਾਜ ਕਰਵਾ ਰਹੇ ਵਿਅਕਤੀਆਂ ਨਾਲ ਮੁਲਾਕਾਤ ਕੀਤੀ ਅਤੇ ਵਿਚਾਰਾਂ ਦੀ ਸਾਂਝ ਪਾਉਂਦਿਆਂ ਸਮੂਹ ਵਿਅਕਤੀਆਂ ਨੂੰ ਨਸ਼ਾ ਮੁਕਤ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ।

Advertisements

ਉਹਨਾਂ ਵੱਲੋਂ ਕੇਂਦਰ ਦੁਆਰਾ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਗਈ ਅਤੇ ਕੇਂਦਰ ਨੂੰ ਹੋਰ ਵੀ ਸੁਚਾਰੂ ਢੰਗ ਨਾਲ ਚਲਾਉਣ ਲਈ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਗਏ। ਇਸ ਮੌਕੇ ਕੇਂਦਰ ਦੇ ਪ੍ਰੋਜੈਕਟ ਡਾਇਰੈਕਟਰ ਹਰਵਿੰਦਰ ਸਿੰਘ ਨੰਗਲ ਈਸ਼ਰ ਨੇ ਮੈਡਮ ਅਮਰਪ੍ਰੀਤ ਕੌਰ ਸੰਧੂ ਐੱਸ ਡੀ ਐੱਮ ਹੁਸ਼ਿਆਰਪੁਰ ਅਤੇ ਉਹਨਾਂ ਨਾਲ ਆਏ ਹੋਏ ਸਟਾਫ ਦਾ ਕੇਂਦਰ ਵਿਖੇ ਆਉਣ ਲਈ ਧੰਨਵਾਦ ਕੀਤਾ।

 ਇਸ ਮੌਕੇ ਮੈਡਮ ਅਮਰਪ੍ਰੀਤ ਕੌਰ ਸੰਧੂ ਜੀ ਨੂੰ ਕੇਂਦਰ ਵਲੋਂ ਯਾਦ ਚਿਨਾ ਵੀ ਭੇੰਟ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਜੋਨਲ ਸਕੱਤਰ ਬਹਾਦਰ ਸਿੰਘ ਸਿੱਧੂ, ਕੇਂਦਰ ਦੇ ਡਾਇਰੈਕਟਰ ਹਰਵਿੰਦਰ ਸਿੰਘ ਨੰਗਲ ਈਸ਼ਰ, ਅਮਰੀਕ ਸਿੰਘ ਕਬੀਰਪੁਰ, ਡਾ. ਜਸਵਿੰਦਰ ਸਿੰਘ ਡੋਗਰਾ, ਗੁਰਪ੍ਰੀਤ ਸਿੰਘ, ਬਲਜੀਤ ਸਿੰਘ ਹਾਜਰ ਸਨ।

LEAVE A REPLY

Please enter your comment!
Please enter your name here