ਅੰਮ੍ਰਿਤਸਰ ਵਿਖੇ ਹੋਈਆਂ ਮੌਤਾਂ ਤੇ ਸ਼੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ ਵਲੋਂ ਸ਼ੋਕ ਸਭਾ ਆਯੋਜਿਤ 

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼),ਰਿਪੋਰਟ- ਗੁਰਜੀਤ ਸੋਨੂੰ। ਅੰਮ੍ਰਿਤਸਰ ਵਿਖੇ ਦੁਸ਼ਹਿਰੇ ਮੌਕੇ ਰੇਲ ਗੱਡੀ ਨਾਲ ਹੋਈਆਂ ਮੌਤਾਂ ਤੇ ਗਹਿਰਾ ਦੁੱਖ ਪ੍ਰਗਟਾਓਂਦੇ ਹੋਏ ਸ਼੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ ਵਲੋਂ ਇੱਕ ਸ਼ੋਕ ਸਭਾ ਸੁਸਾਇਟੀ ਪ੍ਰਧਾਨ ਸੰਤ ਕੁਲਵੰਤ ਰਾਮ ਭਰੋਮਜਾਰਾ ਤੇ ਜਸਵਿੰਦਰ ਸਿੰਘ ਡਾਂਡੀਆਂ ਖਜਾਨਚੀ ਸ਼੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ ਦੀ ਅਗਵਾਈ ਹੇਠ ਡੇਰਾ ਸੱਚ ਖੰਡ ਡਾਂਡੀਆਂ ਵਿਖੇ ਸੱਦੀ ਗਈ। ਜਿਸ ਵਿੱਚ ਇਸ ਹੋਏ ਦਰਦਨਾਕ ਹਾਦਸੇ ਵਿੱਚ ਹੋਈਆਂ ਮੌਤਾਂ ਤੇ ਲੌਕਾਂ ਦੀ ਆਤਮਾ ਦੀ ਸ਼ਾਂਤੀ ਲਈ ਦੋ ਮਿੰਟ ਦਾ ਮੌਨ ਰੱਖਿਆਂ ਗਿਆ ਤੇ ਵਿਛੜੀਆਂ ਰੂਹਾਂ ਨੂੰ ਸ਼੍ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਸੰਤ ਕੁਲਵੰਤ ਰਾਮ ਭਰੋਮਜਾਰਾ, ਸੰਤ ਜਸਵਿੰਦਰ ਸਿੰਘ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੋਈ ਹੈ।
ਜਿਸ ਵਿੱਚ ਕਈ ਕੀਮਤੀ ਜਾਨਾਂ ਚਲੀਆਂ ਗਈਆਂ। ਉਹਨਾਂ ਕਿਹਾ ਕਿ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਜਿਸ ਦੀ ਵੀ ਗਲਤੀ ਸਾਹਮਣੇ ਆਵੇ ਉਸ ਨੂੰ ਸਖਤ ਸਜਾ ਮਿਲਣੀ ਚਾਹੀਦੀ ਹੈ। ਇਸ ਮੇਕ ਸੰਤ ਹਰੀ ਓਮ, ਸੰਤ ਜਸਵਿੰਦਰ ਪਾਲ, ਸੰਤ ਕਰਤਾਰ ਦਾਸ, ਸੰਤ ਤਾਰਾ ਚੰਦ ਸੰਧਵਾਂ, ਸੰਤ ਧਰਮਿੰਦਰ ਸਿੰਘ ਲਖਨਪਾਲ ਸਮੇਤ ਹੋਰ ਸੰਤਾਂ ਮਹਾਂਪੁਰਸ਼ਾਂ ਵਲੋਂ ਵਿਛੜੀਆਂ ਰੂਹਾਂ ਨੂੰ ਸ਼੍ਰਧਾਂਜਲੀ ਭੇਂਟ ਕੀਤੀ ਗਈ।

LEAVE A REPLY

Please enter your comment!
Please enter your name here